ਠੰਡ ਤੋਂ ਬਚਣ ਲਈ ਬਾਲ਼ੀ ਅੰਗੀਠੀ, ਦਮ ਘੁਟਣ ਕਾਰਨ ਮਾਂ ਸਣੇ ਦੋ ਬੱਚਿਆਂ ਦੀ ਮੌਤ
Monday, Jan 18, 2021 - 10:54 PM (IST)
ਫਿਰੋਜ਼ਪੁਰ (ਕੁਮਾਰ,ਜਸਪਾਲ ਸਿੰਘ ਸੰਧੂ)— ਇਥੋਂ ਦੇ ਪਿੰਡ ਹਾਮਦ ਵਾਲਾ ਉਤਾੜ ’ਚ ਰਾਤ ਦੇ ਸਮੇਂ ਇਕ ਘਰ ਦੇ ਕਮਰੇ ’ਚ ਕੋਲਿਆਂ ਦੀ ਅੰਗੀਠੀ ਬਾਲ਼ ਕੇ ਸੁੱਤੇ ਇਕ ਪਰਿਵਾਰ ਨਾਲ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਦਮ ਘੁਟਣ ਕਾਰਨ ਮਾਂ ਸਣੇ ਦੋ ਬੱਚਿਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਰਾਜਵੀਰ ਕੌਰ (35) ਪਤਨੀ ਜਗਜੀਤ ਸਿੰਘ ਆਪਣੇ ਦੋ ਬੱਚੇ ਪ੍ਰੀਤ ਸਿੰਘ (11) ਅਤੇ ਏਕਮਪ੍ਰੀਤ ਸਿੰਘ (5) ਦੇ ਨਾਲ ਬੀਤੀ ਰਾਤ ਦੋ ਕੋਲਿਆਂ ਦੀ ਅੰਗੀਠੀ ਜਲਾ ਕੇ ਆਪਣੇ ਕਮਰੇ ’ਚ ਸੁੱਤੇ ਹੋਏ ਸਨ। ਧੂੰਆਂ ਚੜ੍ਹਨ ਦੇ ਕਾਰਨ ਦਮ ਘੁਟਣ ਨਾਲ ਉਨ੍ਹਾਂ ਤਿੰਨਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਵਾਲਿਆਂ ’ਤੇ UAPA ਲਾ ਕੇ ਭਾਜਪਾ ਫੈਲਾਅ ਰਹੀ ਹੈ ਰਾਜਨੀਤਿਕ ਅੱਤਵਾਦ : ਖਹਿਰਾ
ਅੱਜ ਸਵੇਰੇ ਜਦੋਂ ਉਹ ਤਿੰਨੋਂ ਨਾ ਉੱਠੇ ਤਾਂ ਰਾਜਬੀਰ ਕੌਰ ਦੀ ਸੱਸ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ ਪਰ ਰਾਜਬੀਰ ਕੌਰ ਅਤੇ ਉਸ ਦੇ ਬੱਚੇ ਨਹੀਂ ਉੱਠੇ। ਇਸ ਤੋਂ ਬਾਅਦ ਕਮਰੇ ਦਾ ਦਰਵਾਜ਼ਾ ਤੋੜਿਆ ਗਿਆ।
ਇਹ ਵੀ ਪੜ੍ਹੋ : NRI ਪਤੀ ਦੇ ਇਸ ਕਾਰੇ ਨੇ ਚੱਕਰਾਂ ’ਚ ਪਾਇਆ ਟੱਬਰ, ਪਤਨੀ ਨੂੰ ਬੋਲਿਆ- ‘ਤੈਨੂੰ ਛੱਡ ਸਕਦਾ ਪਰ ਪ੍ਰੇਮਿਕਾ ਨੂੰ ਨਹੀਂ’
ਉਸ ਦੀ ਸੱਸ ਨੇ ਵੇਖਿਆ ਕਿ ਰਾਜਬੀਰ ਕੌਰ ਅਤੇ ਉਸ ਦੇ ਦੋਵੇਂ ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਥਾਣਾ ਮਲਾਵਾਲਾ ਦੀ ਪੁਲਸ ਵੱਲੋਂ ਤਿੰਨੋਂ ਦੀਆਂ ਲਾਸ਼ਾਂ ਕਬਜ਼ੇ ’ਚ ਲੈ ਕੇ ਉਨ੍ਹਾਂ ਦਾ ਪੋਸਟਮਾਰਟਮ ਲਈ ਹਸਪਤਾਲ ’ਚ ਭੇਜ ਦਿੱਤੀਆਂ ਹਨ ਅਤੇ ਪੁਲਸ ਵੱਲੋਂ ਇਸ ਘਟਨਾ ਸਬੰਧੀ ਵੱਖ-ਵੱਖ ਪਹਿਲੂਆਂ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਮਿ੍ਰਤਕਾ ਰਾਜਬੀਰ ਕੌਰ ਦਾ ਪਤੀ ਜਗਜੀਤ ਸਿੰਘ ਮਲੇਸ਼ੀਆ ’ਚ ਰਹਿੰਦੀ ਹੈ। ਮੰਨਿਆ ਜਾ ਰਿਹਾ ਹੈ ਕਿ ਕੋਲੇ ਬਲਦੇ ਸਮੇਂ ਕਾਰਬਨ ਮੋਨੋਆਕਸਾਈਡ ਨਾਲ ਇਸ ਪਰਿਵਾਰ ਦੇ ਤਿੰਨੋਂ ਮੈਂਬਰਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਫਿਲੌਰ ਦੇ ਇਸ ਨੌਜਵਾਨ ਅਤੇ ਮਜ਼ਦੂਰ ਨੇ ਜ਼ਿੰਦਗੀ ਲਾਈ ਸੰਘਰਸ਼ ਦੇ ਲੇਖੇ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ