ਉੱਜੜਿਆ ਹੱਸਦਾ-ਵੱਸਦਾ ਪਰਿਵਾਰ, ਟਾਂਡਾ ''ਚ ਭਿਆਨਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ

Monday, Jul 26, 2021 - 01:37 PM (IST)

ਉੱਜੜਿਆ ਹੱਸਦਾ-ਵੱਸਦਾ ਪਰਿਵਾਰ, ਟਾਂਡਾ ''ਚ ਭਿਆਨਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ)- ਹਾਈਵੇਅ 'ਤੇ ਦਾਰਾਪੁਰ ਬਾਈਪਾਸ ਨਜ਼ਦੀਕ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਕਾਰ ਦੀ ਚਪੇਟ ਵਿੱਚ ਆਉਣ ਕਾਰਨ ਐਕਟਿਵਾ ਸਵਾਰ ਮਾਂ-ਧੀ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਸਕੂਲਾਂ ’ਚ ਪਰਤੀ ਰੌਣਕ, ਪੰਜਾਬ ਭਰ ’ਚ ਖੁੱਲ੍ਹੇ 10ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ

PunjabKesari

ਹਾਦਸਾ 11.30 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਐਕਟਿਵਾ ਸਵਾਰ ਮਾਂ-ਧੀ ਦੇ ਵਿੱਚ ਕਾਰ ਨੇ ਟੱਕਰ ਮਾਰ ਦਿੱਤੀ, ਇਸ ਦੌਰਨਾ ਦੋਹਾਂ ਦੀ ਮੌਕੇ 'ਤੇ ਮੌਤ ਹੋ ਗਈ। ਟੱਕਰ ਮਾਰਨ ਵਾਲਾ ਕਾਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਸੰਗੀਤਾ ਭਾਰਦਵਾਜ ਪਤਨੀ ਕਮਲ ਭਾਰਦਵਾਜ ਉਸ ਦੀ ਬੇਟੀ ਪ੍ਰਿਆ ਭਾਰਦਵਾਜ ਵਾਸੀ ਖੁੱਡਾ ਦੇ ਰੂਪ ਵਿੱਚ ਹੋਈ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ  ਹਸਪਤਾਲ ਵਿਚ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋ: ਨੂਰਮਹਿਲ 'ਚ ਵੱਡੀ ਵਾਰਦਾਤ, ਪਿਓ-ਪੁੱਤ ਦਾ ਬੇਰਹਿਮੀ ਨਾਲ ਕਤਲ, ਖ਼ੂਹ 'ਚੋਂ ਮਿਲੀਆਂ ਸੜੀਆਂ ਲਾਸ਼ਾਂ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News