Punjab:ਭਿਆਨਕ ਹਾਦਸੇ ਨੇ ਉਜਾੜ ''ਤਾ ਪਰਿਵਾਰ! ਮਾਂ-ਧੀ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ

Thursday, Nov 06, 2025 - 03:23 PM (IST)

Punjab:ਭਿਆਨਕ ਹਾਦਸੇ ਨੇ ਉਜਾੜ ''ਤਾ ਪਰਿਵਾਰ! ਮਾਂ-ਧੀ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ

ਨਵਾਂਸ਼ਹਿਰ (ਤ੍ਰਿਪਾਠੀ,ਔਜਲਾ)- ਨਵਾਂਸ਼ਹਿਰ ਦੇ ਮਹਿੰਦੀਪੁਰ ਪੁਲ ਬਾਈਪਾਸ ਤੋਂ ਜਾਡਲਾ ਰੋਡ 'ਤੇ ਬਰਨਾਲਾ-ਸੋਨਾ ਮੋੜ ਨੇੜੇ ਇਕ ਸਵਿਫਟ ਕਾਰ ਦੀ ਲਪੇਟ ’ਚ ਆਉਣ ਨਾਲ ਸਕੂਟਰੀ ਸਵਾਰ ਮਾਂ ਅਤੇ ਧੀ ਦੀ ਦਰਦਨਾਕ ਮੌਤ ਹੋ ਗਈ ਜਦਕਿ ਸਵਿੱਫਟ ਕਾਰ ਸਵਾਰ 2 ਵਿਅਕਤੀ ਜ਼ਖ਼ਮੀ ਹੋ ਗਏ। ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਚਸ਼ਮਦੀਦਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਸਹਾਦੜਾ ਵਾਸੀ ਬਲਵੀਰ ਕੌਰ (59) ਪਤਨੀ ਕਸ਼ਮੀਰ ਸਿੰਘ ਬੀਤੀ ਸ਼ਾਮ ਸਾਢੇ 6 ਵਜੇ ਆਪਣੀ ਧੀ ਪ੍ਰਭਜੋਤ ਕੌਰ (26) ਨਾਲ ਨਵਾਂਸ਼ਹਿਰ ਤੋਂ ਆਪਣੇ ਪਿੰਡ ਜਾ ਰਹੀ ਸੀ ਤਾਂ ਬਰਨਾਲਾ-ਸੋਨਾ ਮੋੜ ’ਤੇ ਮੁੜਦੇ ਸਮੇਂ ਉਨ੍ਹਾਂ ਦੀ ਸਕੂਟਰੀ ਇਕ ਤੇਜ਼ ਰਫ਼ਤਾਰ ਸਵਿੱਫਟ ਕਾਰ ਦੀ ਲਪੇਟ ’ਚ ਆ ਗਈ, ਜਿਸ ਨਾਲ ਦੋਵਾਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ।

ਇਹ ਵੀ ਪੜ੍ਹੋ: ਸ੍ਰੀ ਕੀਰਤਪੁਰ ਸਾਹਿਬ 'ਚ ਵੱਡੀ ਵਾਰਦਾਤ! ਰੇਲਵੇ ਸਟੇਸ਼ਨ ਨੇੜੇ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ

ਜਦਕਿ ਕਾਰ ਵਿਚ ਸਵਾਰ ਦੋ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਕਾਰ ਵਿਚ ਸਵਾਰ ਇਕ ਵਿਅਕਤੀ ਦੀ ਪਛਾਣ ਮਨਵੀਰ ਸਿੰਘ ਵਜੋਂ ਹੋਈ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਸਟੱਡੀ ਵੀਜ਼ੇ ’ਤੇ ਕੈਨੇਡਾ ਗਈ ਸੀ ਅਤੇ ਕੁਝ ਦਿਨ ਪਹਿਲਾਂ ਹੀ ਵਾਪਸ ਇੰਡੀਆ ਆਈ ਸੀ ਅਤੇ ਪਰਿਵਾਰ ਵੱਲੋਂ ਉਸ ਦਾ ਵਿਆਹ ਰੱਖਿਆ ਹੋਇਆ ਸੀ। ਜਾਂਚ ਅਧਿਕਾਰੀ ਏ. ਐੱਸ. ਆਈ. ਦਿਲਾਵਰ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  ਜਲੰਧਰ: ਜਿਊਲਰ ਸ਼ਾਪ ਡਕੈਤੀ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਹੋਏ ਵੱਡੇ ਖ਼ੁਲਾਸੇ, ਬੱਸ ਤੋਂ ਉਤਰ ਕੇ ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News