ਦੁਖਦਾਈ ਖ਼ਬਰ: ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਮਾਂ-ਧੀ ਦੀ ਮੌਤ

Sunday, Nov 10, 2024 - 06:34 PM (IST)

ਦੁਖਦਾਈ ਖ਼ਬਰ: ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਮਾਂ-ਧੀ ਦੀ ਮੌਤ

ਬਟਾਲਾ (ਸਾਹਿਲ)- ਨਜ਼ਦੀਕੀ ਪਿੰਡ ਸੰਗਰਾਏ ਵਿਖੇ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਮਾਂ-ਧੀ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਏ.ਐੱਸ.ਆਈ. ਸ਼ਸ਼ਪਾਲ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਕੌਰ (78) ਪਤਨੀ ਪਿਆਰਾ ਸਿੰਘ ਵਾਸੀ ਪਿੰਡ ਸੰਗਰਾਏ ਅਤੇ ਇਸ ਦੀ ਪੁੱਤਰੀ ਨਿਰਮਲ ਕੌਰ (50), ਜਿਸਦਾ ਕਿ ਮੰਦਬੁੱਧੀ ਹੋਣ ਕਰਕੇ ਵਿਆਹ ਨਹੀਂ ਸੀ ਹੋਇਆ, ਨੇ ਭੁਲੇਖੇ ਨਾਲ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਦੋਵਾਂ ਦੀ ਘਰ ਵਿਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਮਾਂਵਾਂ-ਧੀਆਂ ਘਰ ਵਿਚ ਇਕੱਲੀਆਂ ਸਨ, ਜਦਕਿ ਬਾਕੀ ਪਰਿਵਾਰ ਦੇ ਮੈਂਬਰ ਖੇਤਾਂ ਵਿਚ ਕੰਮ ਕਰ ਰਹੇ ਸਨ ਅਤੇ ਜਦੋਂ ਉਨ੍ਹਾਂ ਆਣ ਕੇ ਦੇਖਿਆ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਦੋ ਮੋਟਰਸਾਈਕਲਾਂ ਦੀ ਟੱਕਰ ਨੇ 2 ਘਰਾਂ 'ਚ ਵਿਛਾਏ ਸਥੱਰ

ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਦੋਵਾਂ ਮ੍ਰਿਤਕ ਮਾਂ-ਧੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ਾਂ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ ਹੈ। ਇਸ ਸਬੰਧੀ ਮ੍ਰਿਤਕਾ ਕੁਲਵਿੰਦਰ ਕੌਰ ਦੇ ਮੁੰਡੇ ਨਿਰਮਲ ਸਿੰਘ ਦੇ ਬਿਆਨ ਦੇ ਆਧਾਰ ’ਤੇ 194 ਬੀ.ਐੱਨ.ਐੱਸ.ਐੱਸ ਤਹਿਤ ਬਣਦੀ ਕਾਨੂੰਨੀ ਕਾਰਵਾਈ ਥਾਣਾ ਰੰਗੜ ਨੰਗਲ ਵਿਖੇ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਇਸ ਗੁਰਦੁਆਰੇ ਦੇ ਪਵਿੱਤਰ ਸਰੋਵਰ 'ਚ ਹਜ਼ਾਰਾਂ ਮੱਛੀਆਂ ਮਰੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News