ਭਿਆਨਕ ਹਾਦਸੇ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਮਾਂ-ਧੀ ਦੀ ਇਕੱਠਿਆਂ ਮੌਤ

Sunday, Sep 18, 2022 - 06:39 PM (IST)

ਭਿਆਨਕ ਹਾਦਸੇ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਮਾਂ-ਧੀ ਦੀ ਇਕੱਠਿਆਂ ਮੌਤ

ਬਟਾਲਾ/ਕਿਲਾ ਲਾਲ ਸਿੰਘ (ਬੇਰੀ, ਜ. ਬ., ਭਗਤ, ਯੋਗੀ, ਅਸ਼ਵਨੀ) : ਨਜ਼ਦੀਕੀ ਪਿੰਡ ਦਾਲਮ ਨੇੜੇ ਤੇਜ਼ ਰਫਤਾਰ ਟਰਾਲੇ ਦੀ ਲਪੇਟ ’ਚ ਆਉਣ ਨਾਲ ਇਕ ਔਰਤ ਅਤੇ ਉਸ ਦੀ 2 ਸਾਲਾ ਬੱਚੀ ਦੀ ਮੌਤ ਹੋ ਗਈ ਹੈ, ਜਦਕਿ ਇਸ ਹਾਦਸੇ ਦੌਰਾਨ ਪਿਉ-ਪੁੱਤ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰਜੋਤ ਸਿੰਘ ਵਾਸੀ ਬਿਜਲੀਵਾਲ ਆਪਣੀ ਪਤਨੀ ਮਨਜੀਤ ਕੌਰ, ਪੁੱਤਰ ਅੰਸ਼ਪ੍ਰੀਤ ਸਿੰਘ (6) ਅਤੇ ਪੁੱਤਰੀ ਜਸਪ੍ਰੀਤ ਕੌਰ (2) ਨਾਲ ਪਿੰਡ ਧੀਰ ਵੱਲ ਆਪਣੀ ਭੈਣ ਨੂੰ ਮਿਲਣ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ। 

ਇਹ ਵੀ ਪੜ੍ਹੋ : ਗੁਰਦੁਆਰੇ ਦੀ ਪ੍ਰਧਾਨਗੀ ਨੂੰ ਲੈ ਕੇ ਜ਼ਬਰਦਸਤ ਝੜਪ, ਸੰਗਰਾਂਦ ਮੌਕੇ ਗੁਰੂ ਸਾਹਿਬ ਦੀ ਹਜ਼ੂਰੀ ’ਚ ਚੱਲੀਆਂ ਤਲਵਾਰਾਂ

ਇਸ ਦੌਰਾਨ ਜਦੋਂ ਉਹ ਪਿੰਡ ਦਾਲਮ ਦੇ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰਾਲੇ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਟਰਾਲੇ ਦੀ ਲਪੇਟ ’ਚ ਆਉਣ ਨਾਲ ਮਨਜੀਤ ਕੌਰ ਅਤੇ ਜਸਪ੍ਰੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਹਰਜੋਤ ਸਿੰਘ ਅਤੇ ਅੰਸ਼ਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਦੂਜੇ ਪਾਸੇ ਟਰਾਲਾ ਚਾਲਕ ਟਰਾਲੇ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਸਥਾਨਕ ਲੋਕਾਂ ਨੇ ਹਰਜੋਤ ਸਿੰਘ ਅਤੇ ਅੰਸ਼ਪ੍ਰੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਵਿਦਿਆਰਥਣ ਦੀ ਇਤਰਾਜ਼ਯੋਗ ਵੀਡੀਓ ਲੀਕ ਹੋਣ ਤੋਂ ਬਾਅਦ ਯੂਨੀਵਰਸਿਟੀ ਦੋ ਦਿਨਾਂ ਲਈ ਬੰਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News