ਬੱਚਿਆਂ ਨੂੰ ਮੇਲਾ ਦਿਖਾ ਕੇ ਲਿਆ ਰਹੀ ਸੀ ਮਾਂ, ਰਾਹ 'ਚ ਜੋ ਉਹ ਹੋਇਆ ਉਹ ਸੋਚਿਆ ਵੀ ਨਾ ਸੀ
Tuesday, Aug 06, 2024 - 09:26 AM (IST)

ਹੁਸ਼ਿਆਰਪੁਰ (ਵਰਿੰਦਰ ਪੰਡਤ): ਹੁਸ਼ਿਆਰਪੁਰ-ਮੁਕੇਰੀਆਂ ਨੇੜੇ ਹਾਜੀਪੁਰ-ਮਾਨਸਰ ਰੋਡ 'ਤੇ ਦੇਰ ਸ਼ਾਮ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮਾਂ-ਧੀ ਦੀ ਮੌਤ ਹੋ ਗਈ ਅਤੇ ਪੁੱਤਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਔਰਤ ਦੇ ਭਰਾ ਟਿੰਮੀ ਨੇ ਦੱਸਿਆ ਕਿ ਮੇਰੀ ਭੈਣ ਰੇਖਾ ਰਾਣੀ (35) ਪਤਨੀ ਪੂਰਨ ਚੰਦ ਵਾਸੀ ਧਮੋਟਾ ਤਹਿਸੀਲ ਇੰਦੌਰਾ ਜ਼ਿਲ੍ਹਾ ਕਾਂਗੜਾ (ਹਿਮਾਚਲ ਪ੍ਰਦੇਸ਼) ਆਪਣੀ ਧੀ ਗਰਿਮਾ ਮਹਿਰਾ (7) ਅਤੇ ਪੁੱਤਰ ਰਿਧਮ (13) ਦੇ ਨਾਲ ਤਲਵਾੜਾ ਦੇ ਚਿੰਗੜਮਾ ਦਾ ਮੇਲਾ ਦੇਖ ਕੇ ਪਰਤ ਰਹੇ ਸਨ। ਰਾਤ ਨੂੰ ਤਕਰੀਬਨ 8 ਵਜੇ ਜਦੋਂ ਉਹ ਮਾਨਸਰ ਰੇਲਵੇ ਫਾਟਕ ਕੋਲ ਪਹੁੰਚੇ ਤਾਂ ਫਾਟਕ ਬੰਦ ਸੀ। ਪਿੰਡ ਨੇੜੇ ਹੋਣ ਕਾਰਨ ਉਹ ਉੱਥੋਂ ਪੈਦਲ ਤੁਰ ਪਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀ ਦਿੱਲੀ ਵਰਗੇ ਹਾਦਸੇ ਦਾ ਖ਼ਤਰਾ! ਕਈ ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ਹੋ ਰਿਹੈ ਖਿਲਵਾੜ
ਜਦੋਂ ਉਹ ਫਾਟਕ ਦੇ ਦੂਜੇ ਪਾਸੇ ਪਹੁੰਚੇ ਤਾਂ ਇਕ ਕਾਰ ਚਾਲਕ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ 4-5 ਹੋਰ ਵਿਅਕਤੀਆਂ ਨੂੰ ਜ਼ਖ਼ਮੀ ਕਰਨ ਤੋਂ ਬਾਅਦ ਫ਼ਰਾਰ ਹੋ ਗਿਆ। ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮੁਕੇਰੀਆਂ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਰੇਖਾ ਅਤੇ ਉਸ ਦੀ 7 ਸਾਲਾ ਧੀ ਗਰਿਮਾ ਨੂੰ ਮ੍ਰਿਤਕ ਐਲਾਨ ਦਿੱਤਾ। ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ ਅਤੇ ਉਸ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਂ-ਧੀ ਦੀਆਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8