ਅਬੋਹਰ ''ਚ ਡਿਲੀਵਰੀ ਦੌਰਾਨ ਮਾਂ ਤੇ ਨਵਜੰਮੇ ਬੱਚੇ ਦੀ ਮੌਤ, ਰੋਂਦਾ ਨਹੀਂ ਦੇਖਿਆ ਜਾਂਦਾ ਪਤੀ
Saturday, Oct 04, 2025 - 11:50 AM (IST)

ਅਬੋਹਰ (ਸੁਨੀਲ ਨਾਗਪਾਲ) : ਅਬੋਹਰ ਤੋਂ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਸਰਕਾਰੀ ਹਸਤਪਤਾਲ 'ਚ ਡਿਲਵਰੀ ਦੌਰਾਨ ਇਕ ਔਰਤ ਅਤੇ ਉਸ ਦੇ ਨਵਜੰਮੇ ਬੱਚੇ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਮ੍ਰਿਤਕ ਔਰਤ ਦੇ ਪਤੀ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਡਾਕਟਰ 'ਤੇ ਗੰਭੀਰ ਦੋਸ਼ ਲਾਏ ਹਨ। ਜਾਣਕਾਰੀ ਮੁਤਾਬਕ ਫਾਜ਼ਿਲਕਾ ਰੋਡ ਵਾਸੀ ਦੀਪਕ ਕੁਮਾਰ ਨੇ ਦੱਸਿਆ ਕਿ ਉਸ ਦੇ ਪਹਿਲਾਂ ਤੋਂ 2 ਬੱਚੇ ਹਨ ਅਤੇ ਉਸ ਦੀ ਪਤਨੀ ਪੱਲਵੀ ਤੀਜੀ ਵਾਰ ਗਰਭਵਤੀ ਸੀ। ਉਹ ਆਪਣੀ ਗਰਭਵਤੀ ਪਤਨੀ ਨੂੰ ਡਿਲੀਵਰੀ ਲਈ ਸਰਕਾਰੀ ਹਸਪਤਾਲ ਲੈ ਗਿਆ ਆਇਆ ਸੀ।
ਇਹ ਵੀ ਪੜ੍ਹੋ : CM ਮਾਨ ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਦੇਣਗੇ ਵੱਡਾ ਤੋਹਫ਼ਾ! ਲੋਕਾਂ ਨੂੰ ਮਿਲੇਗੀ ਰਾਹਤ (ਵੀਡੀਓ)
ਉਸ ਨੇ ਦੱਸਿਆ ਕਿ ਡਿਲੀਵਰੀ ਸਮੇਂ ਜੱਚਾ-ਬੱਚਾ ਵਾਰਡ 'ਚ ਕੋਈ ਮੈਡੀਕਲ ਅਫ਼ਸਰ ਮੌਜੂਦ ਨਹੀਂ ਸੀ ਅਤੇ ਉਸ ਦੀ ਪਤਨੀ ਦੀ ਡਿਲੀਵਰੀ ਬਿਨਾਂ ਡਾਕਟਰ ਦੇ ਸਟਾਫ਼ ਵਲੋਂ ਹੀ ਕੀਤੀ ਗਈ ਹੈ। ਇਸ ਦੌਰਾਨ ਪਹਿਲਾਂ ਡਾਕਟਰਾਂ ਨੇ ਕਿਹਾ ਕਿ ਨਵਜੰਮੀ ਬੱਚੀ ਨੂੰ 2-3 ਦਿਨ ਹਸਪਤਾਲ ਰੱਖਣਾ ਪਵੇਗਾ ਅਤੇ ਫਿਰ ਕਹਿ ਦਿੱਤਾ ਕਿ ਬੱਚੀ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਉਸ ਦੀ ਪਤਨੀ ਦੀ ਵੀ ਸਿਹਤ ਵਿਗੜ ਗਈ, ਜਿਸ ਨੂੰ ਡਾਕਟਰਾਂ ਨੇ ਰੈਫ਼ਰ ਕਰ ਦਿੱਤਾ ਅਤੇ ਕਿਹਾ ਕਿ ਖੂਨ ਬਹੁਤ ਜ਼ਿਆਦਾ ਵਹਿ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਪੜ੍ਹੋ ਵਿਭਾਗ ਦੀ ਭਵਿੱਖਬਾਣੀ
ਇਸ ਮਗਰੋਂ ਦੀਪਕ ਆਪਣੀ ਪਤਨੀ ਨੂੰ ਦੂਜੇ ਹਸਪਤਾਲ ਲਿਜਾ ਰਿਹਾ ਸੀ ਤਾਂ ਰਾਹ 'ਚ ਹੀ ਉਸ ਦੀ ਮੌਤ ਹੋ ਗਈ। ਫਿਲਹਾਲ ਇਸ ਮਾਮਲੇ ਸਬੰਧੀ ਸਿਵਲ ਸਰਜਨ ਡਾ. ਰੋਹਿਤ ਗੋਇਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਤਿੰਨ ਡਾਕਟਰਾਂ ਦੀ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ। ਉਨ੍ਹਾਂ ਦੀ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8