ਨਸ਼ੇ ਵਾਲੇ ਪਦਾਰਥ ਤੇ ਗੋਲੀਆਂ ਸਮੇਤ ਮਾਂ-ਪੁੱਤ ਗ੍ਰਿਫ਼ਤਾਰ

Tuesday, May 24, 2022 - 12:53 PM (IST)

ਨਸ਼ੇ ਵਾਲੇ ਪਦਾਰਥ ਤੇ ਗੋਲੀਆਂ ਸਮੇਤ ਮਾਂ-ਪੁੱਤ ਗ੍ਰਿਫ਼ਤਾਰ

ਸਾਹਨੇਵਾਲ (ਜ.ਬ.) : ਥਾਣਾ ਕੂੰਮਕਲਾਂ ਦੀ ਪੁਲਸ ਨੇ ਇਕ ਮਾਂ-ਪੁੱਤ ਨੂੰ ਨਸ਼ੇ ਦੀ ਤਸਕਰੀ ਕਰਨ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਪੁਲਸ ਨੇ ਨਸ਼ੇ ਵਾਲਾ ਪਦਾਰਥ ਅਤੇ ਨਸ਼ੇ ਦੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਪਿੰਡ ਚੌਂਤਾ ’ਚ ਡਾਕਟਰੀ ਅਤੇ ਕਰਿਆਨੇ ਦੀ ਦੁਕਾਨ ਕਰਨ ਵਾਲੇ ਇਕ ਮਾਂ-ਪੁੱਤ ਨਸ਼ੇ ਦੀ ਤਸਕਰੀ ਕਰਦੇ ਹਨ। ਦੋਹਾਂ ਦੀ ਪਛਾਣ ਨਰਿੰਦਰ ਸਿੰਘ ਉਰਫ਼ ਨਿੰਦਰ ਪੁੱਤਰ ਸੁਰਜੀਤ ਸਿੰਘ ਅਤੇ ਬਲਵੀਰ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਪਿੰਡ ਚੌਂਤਾ ਵੱਜੋਂ ਹੋਈ ਹੈ। ਦੋਹਾਂ ਨੂੰ ਪਿੰਡ ਮਿਆਣੀ ਦੇ ਬੱਸ ਅੱਡੇ ਕੋਲ ਆਪਣੇ ਮੋਟਰਸਾਈਕਲ ’ਤੇ ਆਉਂਦਿਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ।

ਇਨ੍ਹਾਂ ਕੋਲੋਂ ਲਈ ਗਈ ਤਲਾਸ਼ੀ ਦੌਰਾਨ 17 ਗ੍ਰਾਮ ਨਸ਼ੇ ਵਾਲਾ ਪਦਾਰਥ ਅਤੇ 54 ਪੱਤੇ ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਤੋਂ ਬਾਅਦ ਦੋਹਾਂ ਨੂੰ ਨਸ਼ੇ ਸਮੇਤ ਗ੍ਰਿਫ਼ਤਾਰ ਕਰ ਲਿਆ। ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਦੋਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਆਰੰਭ ਦਿੱਤੀ ਹੈ।
 


author

Babita

Content Editor

Related News