ਦਰਦਨਾਕ : ਮਾਂ ਨੇ ਨਹਿਰ 'ਚ ਛਾਲ ਮਾਰ ਕੀਤੀ ਖ਼ੁਦਕੁਸ਼ੀ, ਗਮ 'ਚ ਡੁੱਬੇ ਪੁੱਤ ਨੇ ਵੀ ਖ਼ਾਧਾ ਜ਼ਹਿਰ
Sunday, Sep 11, 2022 - 11:22 AM (IST)
ਰਾਏਕੋਟ (ਭੱਲਾ) : ਰਾਏਕੋਟ ਦੀ ਇਕ 65 ਸਾਲਾ ਔਰਤ ਬਿੰਦਰ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਨਿਊ ਮਾਡਲ ਟਾਊਨ ਵਲੋਂ ਪਿੰਡ ਦੱਧਾਹੂਰ ਸਥਿਤ ਪੁਲ ਤੋਂ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਆਸ-ਪਾਸ ਦੇ ਕੁੱਝ ਨੌਜਵਾਨਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਸ ਨੂੰ ਬਾਹਰ ਕੱਢਿਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਸ ਦਾ ਇਕਲੌਤਾ ਪੁੱਤਰ ਯਾਦਵਿੰਦਰ ਸਿੰਘ (34) ਆਪਣੀ ਮਾਂ ਦੀ ਖ਼ੁਦਕੁਸ਼ੀ ਦੀ ਖ਼ਬਰ ਮਿਲਦਿਆਂ ਹੀ ਸਦਮਾ ਨਾ ਸਹਾਰ ਸਕਿਆ ਅਤੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ।
ਉਸ ਨੂੰ ਆਸ-ਪਾਸ ਦੇ ਲੋਕਾਂ ਵੱਲੋਂ ਰਾਏਕੋਟ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਾਂ-ਪੁੱਤ ਦੀ ਦਰਦਨਾਕ ਮੌਤ ਦੀ ਖ਼ਬਰ ਸੁਣਦਿਆਂ ਹੀ ਸ਼ਹਿਰ ’ਚ ਸੋਗ ਦੀ ਲਹਿਰ ਦੌੜ ਗਈ, ਜਦੋਂ ਕਿ ਮਾਂ-ਪੁੱਤ ਦੀ ਖ਼ੁਦਕੁਸ਼ੀ ਦੇ ਮਾਮਲੇ ’ਚ ਰਾਏਕੋਟ ਸਿਟੀ ਅਤੇ ਸਦਰ ਪੁਲਸ ਨੇ ਮ੍ਰਿਤਕ ਦੀ ਧੀ ਰਾਜਦੀਪ ਕੌਰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ 'ਤੇ ਯਾਤਰੀਆਂ ਦੀ ਗਿਣਤੀ ਹੋਈ ਦੁੱਗਣੀ, ਜਾਣੋ ਕੀ ਬੋਲੇ CEO
ਦੋਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸੁਧਾਰ ਭੇਜ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯਾਦਵਿੰਦਰ ਸਿੰਘ ਵਿਆਹਿਆ ਸੀ ਅਤੇ ਉਸ ਦੀ ਇਕ ਧੀ ਅਤੇ ਇਕ ਮੁੰਡਾ ਹੈ ਪਰ ਮ੍ਰਿਤਕ ਦੀ ਪਤਨੀ ਆਪਣੇ ਨਾਨਕੇ ਘਰ ਰਹਿੰਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ