Punjab: ਖ਼ੁਸ਼ੀਆਂ ਵਾਲੇ ਘਰ ਪਏ ਵੈਣ, ਵਿਆਹ ਦੇ ਕਾਰਡ ਵੰਡਣ ਜਾ ਰਹੇ ਮਾਂ-ਪੁੱਤ ਦੀ ਸੜਕ ਹਾਦਸੇ ''ਚ ਮੌਤ
Saturday, Mar 01, 2025 - 07:43 PM (IST)

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ)- ਫਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ 'ਤੇ ਸਥਿਤ ਪਿੰਡ ਲਾਲਚੀਆਂ ਤੇ ਗੁੱਦੜ ਢੰਡੀ ਦੇ ਵਿਚਕਾਰ ਖੜ੍ਹੀ ਟਰੈਕਟਰ-ਟਰਾਲੀ ਵਿੱਚ ਮੋਟਰਸਾਈਕਲ ਵੱਜਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਅਤੇ ਉਸ ਦੀ ਮਾਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਰਬਜੀਤ (19) ਪੁੱਤਰ ਸੁਖਦੇਵ ਸਿੰਘ, ਕਸ਼ਮੀਰ ਕੌਰ (50) ਪਤਨੀ ਸੁਖਦੇਵ ਸਿੰਘ ਵਾਸੀ ਪਿੰਡ ਲੱਖਾ ਸਿੰਘ ਵਾਲਾ ਉਤਾੜ ਮਮਦੋਟ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਦੋਵੇਂ ਮਾਂ-ਪੁੱਤਰ ਵਿਆਹ ਦੇ ਕਾਰਡ ਵੰਡਣ ਲਈ ਜਾ ਰਹੇ ਸਨ ਅਤੇ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਹਾਦਸੇ ਵਾਲੀ ਥਾਂ 'ਤੇ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਸਰਦਾਰ ਫ਼ੌਜਾ ਸਿੰਘ ਸਰਾਰੀ ਪਹੁੰਚੇ ਅਤੇ ਜਾਇਜ਼ਾ ਲਿਆ। ਘਟਨਾ ਦੀ ਸੂਚਨਾ ਪਾ ਕੇ ਹਾਦਸੇ ਵਾਲੀ ਥਾਂ 'ਤੇ ਐੱਸ. ਐੱਸ. ਐੱਫ਼. ਦੀ ਟੀਮ ਅਤੇ ਪੁਲਸ ਪਾਰਟੀ ਵੀ ਪਹੁੰਚ ਗਈ ਸੀ।
ਇਹ ਵੀ ਪੜ੍ਹੋ : 'ਯੁੱਧ ਨਸ਼ੇ ਵਿਰੁੱਧ': ਪੰਜਾਬ 'ਚ ਪੁਲਸ ਨੇ ਵੱਡੇ ਪੱਧਰ ’ਤੇ ਚਲਾਈ ਮੁਹਿੰਮ, 290 ਤਸਕਰਾਂ 'ਤੇ ਹੋਈ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e