ਭਿਆਨਕ ਹਾਦਸੇ ਨੇ ਮਿੰਟਾਂ ’ਚ ਉਜਾੜ ਕੇ ਰੱਖ ਦਿੱਤਾ ਪਰਿਵਾਰ, ਮਾਂ-ਪੁੱਤ ਦੀ ਇਕੱਠਿਆਂ ਮੌਤ

02/25/2024 6:26:12 PM

ਹਰਸ਼ਾ ਛੀਨਾ (ਰਾਜਵਿੰਦਰ) : ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਦਾਲਮ ਨਜ਼ਦੀਕ ਇਕ ਔਰਤ ਅਤੇ ਉਸ ਦੇ ਪੁੱਤ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿੱਦਿਆ ਕੌਰ ਪਤਨੀ ਬੀਰ ਸਿੰਘ ਵਾਸੀ ਗਗੋਮਾਲ ਜੋ ਕਿ ਆਪਣੇ ਪੁੱਤਰ ਜੈਮਲ ਸਿੰਘ ਅਤੇ ਢਾਈ ਸਾਲਾ ਬੱਚੇ ਅਨੂਪ ਸਿੰਘ ਨਾਲ ਅੱਡਾ ਕੁਕੜਾਂ ਵਾਲਾ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਦਾ ਜ਼ਰੂਰੀ ਸਾਮਾਨ ਲੈਣ ਲਈ ਆਏ ਸਨ। ਇਸ ਦੌਰਾਨ ਜਦੋਂ ਉਹ ਸਾਮਾਨ ਲੈ ਕੇ ਆਪਣੇ ਪਿੰਡ ਗੱਗੋ ਮਾਹਲ ਨੂੰ ਵਾਪਸ ਜਾ ਰਹੇ ਸਨ ਤਾਂ ਪਿੰਡ ਦਾਲਮ ਨਜ਼ਦੀਕ ਪਿੱਛਿਓਂ ਆ ਰਹੀ ਇਨੋਵਾ ਕਾਰ ਨੇ ਅਚਨਚੇਤ ਮੋਟਰਸਾਈਕਲ ਨੂੰ ਟੱਕਰ ਮਾਰੀ।

ਇਹ ਵੀ ਪੜ੍ਹੋ : 15 ਸਾਲਾ ਧੀ ਨਾਲ ਪਿਓ ਨੇ ਕਰਵਾਇਆ ਗੈਂਗ ਰੇਪ, ਹੈਰਾਨ ਕਰੇਗੀ ਲੁਧਿਆਣਾ ’ਚ ਵਾਪਰੀ ਇਹ ਸ਼ਰਮਨਾਕ ਘਟਨਾ

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਵਿੱਦਿਆ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਜੈਮਲ ਸਿੰਘ ਅਤੇ ਅਨੂਪ ਸਿੰਘ ਨੂੰ ਅੰਮ੍ਰਿਤਸਰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਪਰ ਕੁਝ ਸਮੇਂ ਬਾਅਦ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਜੈਮਲ ਸਿੰਘ ਵੀ ਦਮ ਤੋੜ ਗਿਆ ਅਤੇ ਢਾਈ ਸਾਲਾ ਬੱਚਾ ਅਨੂਪ ਸਿੰਘ ਗੰਭੀਰ ਹਾਲਤ ’ਚ ਅੰਮ੍ਰਿਤਸਰ ਦੇ ਹਸਪਤਾਲ ’ਚ ਜੇਰੇ ਇਲਾਜ ਹੈ। ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਮੁਕੱਦਮਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪਤਨੀ ਦੀ ਪੈੜ ਦੱਬਦਾ ਹੋਟਲ ਦੇ ਕਮਰੇ ’ਚ ਜਾ ਪਹੁੰਚਿਆ ਪਤੀ, ਜਦੋਂ ਦੇਖਿਆ ਤਾਂ ਉੱਡ ਗਏ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News