ਦੇਰ ਸ਼ਾਮ ਹੋਏ ਭਿਆਨਕ ਸੜਕ ਹਾਦਸੇ ’ਚ ਮਾਂ-ਪੁੱਤ ਦੀ ਮੌਤ

Monday, Jan 25, 2021 - 11:02 PM (IST)

ਦੇਰ ਸ਼ਾਮ ਹੋਏ ਭਿਆਨਕ ਸੜਕ ਹਾਦਸੇ ’ਚ ਮਾਂ-ਪੁੱਤ ਦੀ ਮੌਤ

ਮੰਡੀ ਲਾਧੂਕਾ,(ਸੰਧੂ)– ਫਾਜ਼ਿਲਕਾ-ਮਲੋਟ ਰੋਡ ’ਤੇ ਸਥਿਤ ਪਿੰਡ ਟਾਹਲੀ ਵਾਲਾ ਬੋਦਲਾ ਦੇ ਨੇੜੇ ਅੱਜ ਦੇਰ ਸ਼ਾਮ ਹੋਈ ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਮਾਂ-ਪੁੱਤਰ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਹੈ।

PunjabKesariਪ੍ਰਾਪਤ ਜਾਣਕਾਰੀ ਮੁਤਾਬਕ ਮੋਟਰਸਾਈਕਲ ’ਤੇ ਸਵਾਰ ਮਾਂ-ਪੁੱਤਰ ਫਾਜ਼ਿਲਕਾ ਵੱਲੋਂ ਅਰਨੀਵਾਲਾ ਨੂੰ ਆ ਰਹੇ ਸਨ ਕਿ ਫਾਜ਼ਿਲਕਾ-ਮਲੋਟ ਰੋਡ ’ਤੇ ਸਥਿਤ ਪਿੰਡ ਟਾਹਲੀ ਵਾਲਾ ਬੋਦਲਾ ਦੇ ਨੇੜੇ ਮਲੋਟ ਤੋਂ ਫਾਜ਼ਿਲਕਾ ਨੂੰ ਜਾ ਰਹੀ ਕਾਰ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਟੱਕਰ ’ਚ ਮਾਂ ਪੁੱਤਰ ਦੀ ਮੌਤ ਹੋ ਗਈ।

PunjabKesariਇਸ ਸੜਕ ਹਾਦਸੇ ’ਚ ਮਰਨ ਵਾਲੇ ਮਾਂ-ਪੁੱਤਰ ਦੀ ਪਹਿਚਾਣ ਕਰਮਜੀਤ ਸਿੰਘ, ਗੁਰਪ੍ਰੀਤ ਕੌਰ ਪਤਨੀ ਰਣਜੀਤ ਸਿੰਘ ਵਾਸੀ ਪਿੰਡ ਡੱਬਵਾਲਾ ਕਲਾਂ ਵਜੋਂ ਹੋਈ ਹੈ। ਸੂਚਨਾ ਮਿਲਣ ’ਤੇ ਪੁਲਸ ਘਟਨਾ ਵਾਲੇ ਸਥਾਨ ’ਤੇ ਪਹੁੰਚੀ ਅਤੇ ਮ੍ਰਿਤਕ ਮਾਂ-ਪੁੱਤਰ ਦੀਆਂ ਲਾਸ਼ਾਂ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ।
 


author

Bharat Thapa

Content Editor

Related News