ਲੋਹੀਆਂ ਖ਼ਾਸ ’ਚ ਵੱਡੀ ਵਾਰਦਾਤ, ਲੁਟੇਰਿਆਂ ਵੱਲੋਂ ਗੂੰਗੀ ਮਾਂ ਸਣੇ ਅਪੰਗ ਪੁੱਤ ਦਾ ਬੇਰਹਿਮੀ ਨਾਲ ਕਤਲ

Wednesday, Jan 06, 2021 - 06:41 PM (IST)

ਲੋਹੀਆਂ ਖ਼ਾਸ ’ਚ ਵੱਡੀ ਵਾਰਦਾਤ, ਲੁਟੇਰਿਆਂ ਵੱਲੋਂ ਗੂੰਗੀ ਮਾਂ ਸਣੇ ਅਪੰਗ ਪੁੱਤ ਦਾ ਬੇਰਹਿਮੀ ਨਾਲ ਕਤਲ

ਲੋਹੀਆਂ ਖ਼ਾਸ (ਮਨਜੀਤ)— ਲੋਹੀਆਂ ਦੇ ਪਿੰਡ ਅਲੀਵਾਲ ਵਿਖੇ ਦਲਿਤ ਪਰਿਵਾਰ ਦੇ ਘਰ ਲੁੱਟਖੋਹ ਦੀ ਵਾਰਦਾਤ ਕਰਨ ਆਏ ਲੁਟੇਰਿਆਂ ਵੱਲੋਂ ਮਾਂ-ਪੁੱਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਵਰਿੰਦਰ ਸਿੰਘ ਐੱਸ. ਐੱਚ. ਓ. ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਸਵੇਰੇ 9 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਪਿੰਡ ਅਲੀਵਾਲ ਵਿਖੇ ਮਾਂ-ਪੁੱਤ ਦਾ ਕਤਲ ਹੋ ਗਿਆ ਹੈ, ਜਿਸ ਦੀ ਮੌਕੇ ’ਤੇ ਪਹੁੰਚ ਕੇ ਤਫਤੀਸ਼ ਸ਼ੁਰੂ ਕੀਤੀ ਗਈ। 

ਇਹ ਵੀ ਪੜ੍ਹੋ : ਪਿਓ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਹਵਸ ਮਿਟਾਉਣ ਲਈ ਧੀ ਨਾਲ ਕੀਤਾ ਜਬਰ-ਜ਼ਿਨਾਹ

PunjabKesariਮਿ੍ਰਤਕਾਂ ਦੀ ਪਛਾਣ ਕਰਤਾਰੀ ਪਤਨੀ ਸੌਦਾਗਰ ਅਤੇ ਮੰਗਤ ਰਾਮ ਪੁੱਤਰ ਸੌਦਾਗਰ ਵਜੋਂ ਹੋਈ ਹੈ। ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਨੂੰ ਪਿੰਡ ਵਾਲਿਆਂ ਨੂੰ ਦੱਸਿਆ ਕਿ ਸਾਨੂੰ ਪਤਾ ਲੱਗਾ ਕਿ ਉਕਤ ਮਾਂ-ਪੁੱਤ ਦੇ ਘਰ ਬੀਤੀ ਰਾਤ ਲੁੱਟਖੋਹ ਹੋਈ ਹੈ ਜਦੋਂ ਅਸੀਂ ਉਨ੍ਹਾਂ ਦੇ ਘਰ ਆ ਕੇ ਵੇਖਿਆ ਤਾਂ ਘਰ ’ਚ ਪਿਆ ਸਾਰਾ ਸਾਮਾਨ ਖਿਲਰਿਆ ਪਿਆ ਸੀ ਅਤੇ ਮੰਜੇ ’ਤੇ ਕਰਤਾਰੀ ਦੀ ਲਾਸ਼ ਪਈ ਸੀ, ਜਿਸ ਤੋਂ ਬਾਅਦ ਅਸੀਂ ਉਸ ਦਾ ਪੁੱਤ ਮੰਗਤ ਰਾਮ ਦੀ ਭਾਲ ਸ਼ੁਰੂ ਕਰ ਦਿੱਤੀ ਤਾਂ ਬਾਹਰ ਖਤਿਆਂ ’ਚ ਉਸ ਦੀ ਲਾਸ਼ ਮਿਲੀ। ਇਸ ਸਬੰਧੀ ਤੁਰੰਤ ਲੋਹੀਆਂ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ: ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਦੁਬਈ ਤੋਂ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
PunjabKesariਪੁੱਤ ਬੱਕਰੀਆਂ ਚਾਰ ਕੇ ਅਤੇ ਮਾਂ ਮੰਗ ਕੇ ਕਰਦੇ ਸਨ ਗੁਜ਼ਾਰਾ
ਪਿੰਡ ਵਾਲਿਆਂ ਨੇ ਦੱਸਿਆ ਕਿ ਮਿ੍ਰਤਕ ਮੰਗਤ ਰਾਮ ਪਿੰਡ ਦੇ ਹੀ ਇਕ ਵਿਅਕਤੀ ਦੀਆਂ ਬੱਕਰੀਆਂ ਚਾਰਨ ਦਾ ਕੰਮ ਕਰਦਾ ਸੀ ਜਦ ਕਿ ਕਰਤਾਰੀ ਪਿੰਡ ਅਤੇ ਨੇੜਲੇ ਇਲਾਕਿਆਂ ’ਚੋਂ ਮੰਗ ਕੇ ਗੁਜ਼ਾਰਾ ਕਰਦੀ ਸੀ। ਹੁਣ ਵੀ ਉਹ ਲੋਹੜੀ ਮੰਗ ਕੇ ਆਈ ਸੀ, ਜਿਸ ’ਤੇ ਲੁਟੇਰਿਆਂ ਨੇ ਕੁਝ ਕੁ ਪੈਸਿਆਂ ਦੇ ਲਾਲਚ ਕਰਕੇ ਮਾਂ-ਪੁੱਤ ਦਾ ਕਤਲ ਕਰ ਦਿੱਤਾ।
 

PunjabKesari

ਗੂੰਗੀ ਮਾਂ ਅਤੇ ਅਪੰਗ ਪੁੱਤ ਦੇ ਘਰ ਪਹਿਲਾ ਵੀ ਹੋ ਚੁੱਕੀਆਂ ਨੇ ਚੋਰੀ ਦੀਆਂ ਵਾਰਦਾਤਾਂ
ਪਿੰਡ ਵਾਲਿਆਂ ਨੇ ਪੁਲਸ ਨੂੰ ਦੱਸਿਆ ਕਿ ਉਕਤ ਘਰ ਵਿੱਚ ਪਹਿਲਾ ਵੀ ਦੋ-ਤਿੰਨ ਵਾਰ ਲੁੱਟਖੋਹ ਦੀਆਂ ਵਾਰਦਾਤਾਂ ਹੋ ਚੁੱਕੀਆਂ ਹਨ, ਜਿਨ੍ਹਾਂ ਦੇ ਦੋਸ਼ੀਆਂ ਨੂੰ ਕੁਝ ਜੁਰਮਾਨਾ ਕਰਕੇ ਪਿੰਡ ਦੇ ਪਤਵੰਤੇ ਲੋਕਾਂ ਵੱਲੋਂ ਛੱਡ ਦਿੱਤਾ ਜਾਂਦਾ ਸੀ। ਇਸ ਵਾਰ ਤਾਂ ਲੁਟੇਰਿਆਂ ਨੇ ਉਨ੍ਹਾਂ ਨੂੰ ਮੌਤ ਦੇ ਘਾਟ ਹੀ ਉਤਾਰ ਦਿੱਤਾ ਗਿਆ।ਦੂਜੇ ਪਾਸੇ ਤਫ਼ਤੀਸ਼ ਕਰਨ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜਲਦ ਹੀ ਦੋਸ਼ੀ ਪੁਲਸ ਹਿਰਾਸਤ ਵਿੱਚ ਹੋਣਗੇ।

ਇਹ ਵੀ ਪੜ੍ਹੋ : ਕਾਂਸਟੇਬਲ ਬੀਬੀ ਨਾਲ ਛੇੜਛਾੜ ਕਰਕੇ ਭੱਜਿਆ ਨੌਜਵਾਨ, ਡੇਢ ਕਿਲੋਮੀਟਰ ਤੱਕ ਪਿੱਛਾ ਕਰ ਇੰਝ ਕੀਤਾ ਕਾਬੂ

PunjabKesari

PunjabKesari

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

shivani attri

Content Editor

Related News