ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਵਾਪਸ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਹੋਈ ਦਰਦਨਾਕ ਮੌਤ

Sunday, Apr 14, 2024 - 06:42 PM (IST)

ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਵਾਪਸ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਹੋਈ ਦਰਦਨਾਕ ਮੌਤ

ਬਲਾਚੌਰ/ਕਾਠਗੜ੍ਹ (ਰਾਜੇਸ਼, ਤ੍ਰਿਪਾਠੀ, ਜ.ਬ.)-ਬਲਾਚੌਰ-ਰੂਪਨਗਰ ਰਾਜ ਮਾਰਗ ’ਤੇ ਸਥਿਤ ਰਾਇਤ ਇੰਟਰਨੈਸ਼ਨਲ ਸਕੂਲ ਦੇ ਨੇੜੇ ਇਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ ਵਿਚ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਫੱਤੂ ਰਾਮ ਵਾਸੀ ਫਤਿਹਪੁਰ ਜ਼ਿਲ੍ਹਾ ਲੁਧਿਆਣਾ ਤੋਂ ਆਪਣੇ ਪੁੱਤਰ ਰਾਹੁਲ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਾਤਾ ਨੈਣਾ ਦੇਵੀ ਵਿਖੇ ਮੱਥਾ ਟੇਕਣ ਉਪਰੰਤ ਵਾਪਸੀ ’ਤੇ ਰੈਲਮਾਜਰਾ ਵਿਖੇ ਆਪਣੀ ਭੈਣ ਨੂੰ ਮਿਲ ਕੇ ਜਦੋਂ ਆਪਣੇ ਪਿੰਡ ਫਤਿਹਪੁਰ ਨੂੰ ਤੁਰੇ ਤਾਂ ਜਾਂਦੇ ਸਮੇਂ ਰਾਇਤ ਇੰਟਰਨੈਸ਼ਨਲ ਸਕੂਲ ਦੇ ਨੇੜੇ ਉਨ੍ਹਾਂ ਦੇ ਮੋਟਰਸਾਈਕਲ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ । ਇਸ ਹਾਦਸੇ ਵਿਚ ਮਾਂ-ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਉਪਰੰਤ ਕਾਰ ਚਾਲਕ ਫਰਾਰ ਦੱਸਿਆ ਗਿਆ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਦਾ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਕਤਲ

PunjabKesari

PunjabKesari

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News