ਮਾਂ ਦੀ ਕੁੱਟਮਾਰ ਕਰਨ ਵਾਲੇ ਵਕੀਲ ਪੁੱਤ, ਨੂੰਹ ਤੇ ਪੋਤੇ ਖ਼ਿਲਾਫ਼ ਪੰਜਾਬ ਸਰਕਾਰ ਨੇ ਦਿੱਤੇ ਸਖਤ ਕਾਰਵਾਈ ਦੇ ਹੁਕਮ

Saturday, Oct 28, 2023 - 10:40 PM (IST)

ਮਾਂ ਦੀ ਕੁੱਟਮਾਰ ਕਰਨ ਵਾਲੇ ਵਕੀਲ ਪੁੱਤ, ਨੂੰਹ ਤੇ ਪੋਤੇ ਖ਼ਿਲਾਫ਼ ਪੰਜਾਬ ਸਰਕਾਰ ਨੇ ਦਿੱਤੇ ਸਖਤ ਕਾਰਵਾਈ ਦੇ ਹੁਕਮ

ਚੰਡੀਗੜ੍ਹ (ਬਿਊਰੋ) : ਰੋਪੜ ਦੇ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਅਤਿ-ਨਿੰਦਣਯੋਗ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਮਾਮਲੇ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਨੂੰ ਹੁਕਮ ਦਿੱਤੇ ਕਿ ਉਹ ਇਸ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਜਲਦ ਤੋਂ ਜਲਦ ਪੇਸ਼ ਕਰਨ।

ਇਹ ਵੀ ਪੜ੍ਹੋ : ਮਾਂ 'ਤੇ ਤਸ਼ੱਦਦ ਢਾਹੁਣ ਵਾਲੇ ਜੱਲਾਦ ਵਕੀਲ ਪੁੱਤ ਦਾ ਮਿਲਿਆ 1 ਦਿਨ ਦਾ ਪੁਲਸ ਰਿਮਾਂਡ

ਇਸ ਦੇ ਨਾਲ ਹੀ ਉਨ੍ਹਾਂ ਡਿਪਟੀ ਕਮਿਸ਼ਨਰ ਰੋਪੜ ਨੂੰ ਨਿਰਦੇਸ਼ ਦਿੱਤੇ ਕਿ ਅੰਡਰ ਸੈਕਸ਼ਨ 327, 342, 344, 355 ਆਈ.ਪੀ.ਸੀ. ਅਤੇ ਸੈਕਸ਼ਨ-6 ਮੇਨਟੀਨੈਂਸ ਆਫ਼ ਪੇਰੈਂਟਸ ਐਂਡ ਵੈੱਲਫੇਅਰ ਆਫ਼ ਸੀਨੀਅਰ ਸਿਟੀਜ਼ਨ ਐਕਟ ਅਧੀਨ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਕਾਰਵਾਈ ਤੋਂ ਬਾਅਦ ਕੁੱਟਮਾਰ ਕਰਨ ਵਾਲੇ ਵਕੀਲ ਅੰਕੁਰ ਵਰਮਾ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ : ਡੱਬ 'ਚ ਪਿਸਟਲ ਪਾਈ ਘੁੰਮ ਰਿਹਾ ਸੀ ਖ਼ਤਰਨਾਕ ਗੈਂਗਸਟਰ, ਲਾਰੈਂਸ ਬਿਸ਼ਨੋਈ ਦਾ ਗੁਰਗਾ ਆ ਗਿਆ ਪੁਲਸ ਅੜਿੱਕੇ

ਕੈਬਨਿਟ ਮੰਤਰੀ ਨੇ ਦੱਸਿਆ ਕਿ ਰੋਪੜ ਵਿਖੇ ਵਕੀਲ ਪੁੱਤ ਵੱਲੋਂ ਆਪਣੀ ਮਾਂ ਦੀ ਕੁੱਟਮਾਰ ਸਬੰਧੀ ਜਾਣਕਾਰੀ ਉਨ੍ਹਾਂ ਨੂੰ 'ਸਖੀ ਵਨ ਸਟਾਪ' ਸੈਂਟਰ ਰਾਹੀਂ ਪ੍ਰਾਪਤ ਹੋਈ ਸੀ। ਸੂਬੇ ਦੇ ਸਖੀ ਵਨ ਸਟਾਪ ਸੈਂਟਰਾਂ ਵਿੱਚ ਔਰਤਾਂ ਦੀ ਸੁਰੱਖਿਆ ਲਈ ਮੁਫ਼ਤ ਸੇਵਾਵਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸੱਭਿਅਕ ਸਮਾਜ 'ਚ ਬਜ਼ੁਰਗਾਂ ਵਿੱਚ ਡਰ ਦੀ ਭਾਵਨਾ ਪੈਦਾ ਕਰਨ ਵਾਲਾ ਅਤੇ ਸਮਾਜ ਵਿੱਚ ਬਜ਼ੁਰਗਾਂ ਨੂੰ ਅਣਗੌਲਿਆਂ ਕਰਨ ਵਾਲਾ ਹੈ।

PunjabKesari

ਇਹ ਵੀ ਪੜ੍ਹੋ : ਨਹੀਂ ਰੁਕ ਰਿਹਾ ਸਿਲਸਿਲਾ, ਕੈਨੇਡਾ 'ਚ ਇਕ ਹੋਰ ਪੰਜਾਬੀ ਨੌਜਵਾਨ ਨੇ ਤੋੜਿਆ ਦਮ

ਡਾ. ਬਲਜੀਤ ਕੌਰ ਨੇ ਕਿਹਾ ਕਿ ਉਹ ਰੋਪੜ ਵਿੱਚ ਵਾਪਰੀ ਇਸ ਘਟਨਾ ਦੇ ਰੋਸ ਵਜੋਂ ਸ਼ਹਿਰ ਵਿੱਚ ਇਕ ਜਾਗਰੂਕਤਾ ਮਾਰਚ ਕੱਢਣਗੇ ਤਾਂ ਜੋ ਲੋਕਾਂ ਨੂੰ ਬਜ਼ੁਰਗਾਂ ਪ੍ਰਤੀ ਸਹੀ ਨਜ਼ਰੀਆ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਇਹੋ ਜਿਹੀਆਂ ਘਟਨਾਵਾਂ ਦੇ ਵਾਪਰਨ ਨਾਲ ਸਮਾਜਿਕ ਰਿਸ਼ਤੇ ਤਾਰ-ਤਾਰ ਹੁੰਦੇ ਹਨ।

PunjabKesari

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News