ਮਾਂ-ਬੇਟੀ ਸ਼ੱਕੀ ਹਾਲਾਤ ''ਚ ਲਾਪਤਾ, ਅਗਵਾ ਦਾ ਮਾਮਲਾ ਦਰਜ

04/07/2018 12:35:44 PM

ਲੁਧਿਆਣਾ (ਰਾਮ) : ਘਰ ਤੋਂ ਰਿਸ਼ਤੇਦਾਰੀ 'ਚ ਜਾ ਰਹੀਆਂ ਮਾਂ-ਧੀ ਦੇ ਸ਼ੱਕੀ ਹਾਲਾਤ 'ਚ ਲਾਪਤਾ ਹੋਣ ਤੋਂ ਬਾਅਦ ਥਾਣਾ ਜਮਾਲਪੁਰ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਅਗਵਾ ਦਾ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਮੁਖੀ ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਨਰਿੰਦਰ ਮਿਸ਼ਰਾ ਵਾਸੀ ਰੋਹਿਣੀ, ਨਵੀਂ ਦਿੱਲੀ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ 14 ਸਾਲਾ ਬੇਟੀ ਸਮੇਤ ਪਿਛਲੇ ਕੁੱਝ ਸਮੇਂ ਤੋਂ ਇਥੇ ਰਹਿ ਰਿਹਾ ਸੀ।
ਬੀਤੀ 23 ਫਰਵਰੀ ਨੂੰ ਉਸ ਦੀ ਪਤਨੀ ਅਤੇ ਬੇਟੀ ਘਰ ਤੋਂ ਦਿੱਲੀ ਲਈ ਰਵਾਨਾ ਹੋਈਆਂ ਪਰ ਹੁਣ ਤੱਕ ਉਹ ਨਾ ਤਾਂ ਦਿੱਲੀ ਪਹੁੰਚੀਆਂ ਅਤੇ ਨਾ ਹੀ ਵਾਪਸ ਇਥੇ ਆਈਆਂ। ਸ਼ਿਕਾਇਤਕਰਤਾ ਨੇ ਸ਼ੱਕ ਜ਼ਾਹਿਰ ਕੀਤਾ ਕਿ ਉਸ ਦੀ ਪਤਨੀ ਅਤੇ ਬੇਟੀ ਨੂੰ ਕਿਸੇ ਵਿਅਕਤੀ ਨੇ ਜ਼ਬਰਦਸਤੀ ਆਪਣੀ ਹਿਰਾਸਤ 'ਚ ਰੱਖਿਆ ਹੋਇਆ ਹੈ। ਪੁਲਸ ਨੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਅੱਗੇ ਦੀ ਕਾਰਵਾਈ ਆਰੰਭ ਦਿੱਤੀ।


Related News