ਮਰੇ ਹੋਏ ਬੱਚੇ ਨੂੰ ਥਾਣੇ ਲੈ ਪਹੁੰਚੀ ਮਾਂ, ਪਤੀ 'ਤੇ ਲਾਏ ਗੰਭੀਰ ਇਲਜ਼ਾਮ (ਵੀਡੀਓ)

Wednesday, May 04, 2022 - 01:18 AM (IST)

ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਦੇ ਥਾਣਾ ਦੁਗਰੀ ਫੇਜ਼-1 ਇਲਾਕੇ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਔਰਤ ਨੇ ਪਰਿਵਾਰ ਸਮੇਤ ਆਪਣੇ ਮਰੇ ਹੋਏ ਬੱਚੇ ਨੂੰ ਥਾਣੇ ਲਿਜਾ ਕੇ ਆਪਣੇ ਪਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਦੱਸ ਦੇਈਏ ਕਿ ਔਰਤ ਵੱਲੋਂ ਪਤੀ 'ਤੇ ਆਪਣੇ 2 ਮਹੀਨੇ ਦੇ ਬੱਚੇ ਨੂੰ ਮਾਰਨ ਦੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਹਾਲਾਂਕਿ ਪੁਲਸ ਇਸ ਮਾਮਲੇ ਨੂੰ ਜਾਂਚ ਦਾ ਵਿਸ਼ਾ ਦੱਸ ਰਹੀ ਹੈ।

ਇਹ ਵੀ ਪੜ੍ਹੋ : ਜੋਧਪੁਰ ਫਿਰਕੂ ਹਿੰਸਾ 'ਚ ਹੁਣ ਤੱਕ 97 ਲੋਕ ਗ੍ਰਿਫ਼ਤਾਰ, ਇੰਟਰਨੈੱਟ ਸੇਵਾਵਾਂ ਬੰਦ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਔਰਤ ਨੇ ਕਿਹਾ ਕਿ ਉਸ ਦਾ ਪਤੀ ਨਸ਼ਿਆਂ ਦਾ ਆਦੀ ਹੈ ਤੇ ਕੁੱਟਮਾਰ ਕਰਦਾ ਹੈ, ਜਿਸ ਦੇ ਚੱਲਦਿਆਂ ਉਸ ਨੇ ਬੱਚੇ ਨੂੰ ਵੀ ਮਾਰਿਆ, ਜਿਸ ਕਾਰਨ ਉਸ ਦੀ ਤਬੀਅਤ ਖ਼ਰਾਬ ਹੋ ਗਈ ਤੇ ਉਸ ਦੀ ਮੌਤ ਹੋ ਗਈ। ਪੀੜਤਾ ਨੇ ਦੋਸ਼ ਲਾਉਂਦਿਆਂ ਪਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਧਰ, ਪੁਲਸ ਅਧਿਕਾਰੀਆਂ ਨੇ ਕਿਹਾ ਕਿ ਔਰਤ ਦੇ ਦੱਸਣ ਮੁਤਾਬਕ ਉਸ ਦਾ ਪਤੀ ਨਸ਼ੇ ਕਰਦਾ ਹੈ ਤੇ ਪਤੀ ਨੇ ਹੀ ਬੱਚੇ ਨੂੰ ਮਾਰਿਆ ਹੈ, ਪੋਸਟਮਾਰਟਮ ਰਿਪੋਰਟ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਬਟਾਲਾ 'ਚ ਫਾਇਰਿੰਗ, ਵਾਲ-ਵਾਲ ਬਚੇ ਸ਼ਰਾਬ ਠੇਕੇਦਾਰ ਦੇ ਮੁਲਾਜ਼ਮ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News