ਕੈਨੇਡਾ 'ਚ ਹੋਈ ਜਵਾਨ ਪੁੱਤ ਦੀ ਮੌਤ, ਸਦਮਾ ਨਾ ਸਹਾਰਦਿਆਂ ਮਾਂ ਨੇ ਵੀ ਤੋੜਿਆ ਦਮ, ਇਕੱਠਿਆਂ ਦਾ ਹੋਵੇਗਾ ਸਸਕਾਰ

Saturday, Jul 29, 2023 - 04:53 AM (IST)

ਕੈਨੇਡਾ 'ਚ ਹੋਈ ਜਵਾਨ ਪੁੱਤ ਦੀ ਮੌਤ, ਸਦਮਾ ਨਾ ਸਹਾਰਦਿਆਂ ਮਾਂ ਨੇ ਵੀ ਤੋੜਿਆ ਦਮ, ਇਕੱਠਿਆਂ ਦਾ ਹੋਵੇਗਾ ਸਸਕਾਰ

ਕਾਠਗੜ੍ਹ (ਰਾਜੇਸ਼)- ਹਲਕੇ ਦੇ ਪਿੰਡ ਐਮਾਂ ਚਾਹਲ ਦੇ ਨੌਜਵਾਨ ਗੁਰਵਿੰਦਰ ਨਾਥ (24) ਪੁੱਤਰ ਕ੍ਰਿਸ਼ਨ ਦੇਵ ਦੀ ਵਿਦੇਸ਼ ਕੈਨੇਡਾ ’ਚ ਮੌਤ ਹੋਣ ਦੀ ਖ਼ਬਰ ਜਿਉਂ ਹੀ ਪਿੰਡ ਵਾਸੀਆਂ ਨੂੰ ਮਿਲੀ ਤਾਂ ਪੂਰੇ ਪਿੰਡ ਅਤੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਪੁੱਤਰ ਦੀ ਮੌਤ ਦੀ ਗੱਲ ਜਿਉਂ ਹੀ ਉਸ ਦੀ ਮਾਂ ਦੇ ਕੰਨੀ ਪਈ ਤਾਂ ਉਸਨੇ ਵੀ ਸਦਮਾ ਨਾ ਸਹਾਰਦੇ ਹੋਏ ਦਮ ਤੋੜ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਤੜਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਬਜ਼ੁਰਗ ਔਰਤ ਨਾਲ ਵਾਪਰਿਆ ਭਾਣਾ, ਛੱਪੜ 'ਚੋਂ ਮਿਲੀ ਲਾਸ਼

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਵਿੰਦਰ ਨਾਥ ’ਤੇ ਬੀਤੀ 9 ਜੁਲਾਈ ਨੂੰ ਕੈਨੇਡਾ ’ਚ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ ਅਤੇ 14 ਜੁਲਾਈ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਬੀਤੀ ਸ਼ਾਮ ਜਦੋਂ ਮਾਪਿਆਂ ਨੂੰ ਆਪਣੇ ਪੁੱਤਰ ਦੀ ਮੌਤ ਦਾ ਪਤਾ ਲੱਗਿਆ ਤਾਂ ਉਸ ਦੀ ਮਾਂ ਸਦਮਾ ਨਾ ਸਹਾਰ ਸਕੀ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਸ ਨੂੰ ਰੋਪੜ ਦੇ ਇਕ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਡੀ.ਐੱਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ ਜਿੱਥੇ ਹਾਲਤ ਗੰਭੀਰ ਹੋਣ ਕਾਰਨ ਮਾਤਾ ਨਰਿੰਦਰ ਕੌਰ ਉਮਰ (52) ਸਾਲ ਪਤਨੀ ਕ੍ਰਿਸ਼ਨ ਦੇਵ ਦੀ ਇਲਾਜ ਦੌਰਾਨ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - Byju's ਦੀ ਮਹਿਲਾ ਮੁਲਾਜ਼ਮ ਦਾ ਛਲਕਿਆ ਦਰਦ, ਅੱਖਾਂ 'ਚ ਹੰਝੂ ਭਰ ਕਿਹਾ- "ਖ਼ੁਦਕੁਸ਼ੀ ਲਈ ਹੋ ਜਾਵਾਂਗੀ ਮਜਬੂਰ..."

ਗੁਰਵਿੰਦਰ ਸਿੰਘ 2 ਸਾਲ ਪਹਿਲਾਂ ਕੈਨੇਡਾ ਪੜ੍ਹਨ ਲਈ ਗਿਆ ਸੀ ਉਹ ਤਿੰਨ ਭਰਾ ਸਨ ਜਿਨ੍ਹਾਂ ’ਚੋਂ ਇਕ ਵੱਡਾ ਅਤੇ ਦੋ ਭਰਾ ਜੌੜੇ ਸਨ। ਉਨ੍ਹਾਂ ਦਾ ਜੱਦੀ ਪਿੰਡ ਕਰੀਮਪੁਰ ਚਾਹਵਾਲਾ ਹੈ ਪਰ ਕਾਫੀ ਸਮੇਂ ਤੋਂ ਪਿੰਡ ਐਮਾਂ ਚਾਹਲ ਵਿਚ ਰਹਿ ਰਹੇ ਹਨ, ਜੋ ਖੇਤੀਬਾੜੀ ਅਤੇ ਡੇਅਰੀ ਆਦਿ ਦਾ ਕੰਮ ਕਰ ਕੇ ਰੋਜ਼ੀ-ਰੋਟੀ ਕਮਾ ਰਹੇ ਹਨ। ਕੱਲ੍ਹ ਬਾਅਦ ਦੁਪਹਿਰ ਮਾਂ-ਪੁੱਤ ਦੋਵਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਗੁਰਵਿੰਦਰ ਨਾਥ ਦੀ ਮ੍ਰਿਤਕ ਦੇਹ ਅੱਜ ਰਾਤ ਕੈਨੇਡਾ ਤੋਂ ਦਿੱਲੀ ਏਅਰਪੋਰਟ ’ਤੇ ਪਹੁੰਚ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News