ਧੀ ਨੂੰ ਦੀਵਾਲੀ ਦੇਣ ਜਾ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ, ਖੁਸ਼ੀਆਂ ਤੋਂ ਪਹਿਲਾਂ ਪਏ ਕੀਰਣੇ

Friday, Oct 21, 2022 - 06:29 PM (IST)

ਮੋਗਾ  : ਮੋਗਾ ਦੇ ਪਿੰਡ ਡਾਲਾ ਨੇੜੇ ਵਾਪਰੇ ਹਾਦਸੇ ਵਿਚ ਮਾਂ ਦੀ ਮੌਤ ਹੋ ਗਈ ਜਦਕਿ ਪੁੱਤਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਮੋਗਾ ਦੇ ਡਾਲਾ ਪਿੰਡ ਨੇੜੇ ਉਦੋਂ ਵਾਪਰਿਆ ਜਦੋਂ ਉਕਤ ਮਾਂ-ਪੁੱਤ ਧੀ ਨੂੰ ਦੀਵਾਲੀ ਦੇਣ ਜਾ ਰਹੇ ਸਨ। ਇਸ ਹਾਦਸੇ ਵਿਚ ਮਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪੁੱਤ ਗੰਭੀਰ ਜ਼ਖਮੀ ਹੈ, ਜਿਸ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ : ਡੀ. ਐੱਸ. ਪੀ. ਗਗਨਦੀਪ ਭੁੱਲਰ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਦੇ ਮਾਮਲੇ ’ਚ ਵੱਡਾ ਖ਼ੁਲਾਸਾ

ਦੱਸਿਆ ਜਾ ਰਿਹਾ ਹੈ ਕਿ ਉਕਤ ਦੋਵੇਂ ਮਾਂ-ਪੁੱਤ ਪਿੰਡ ਬੁੱਟਰ ਤੋਂ ਪਿੰਡ ਕੋਕਰੀ ਜਾ ਰਹੇ ਸਨ। ਇਸ ਦੌਰਾਨ ਜਦੋਂ ਇਹ ਪਿੰਡ ਡਾਲਾ ਕੋਲ ਪਹੁੰਚੇ ਤਾਂ ਮੋਟਰਸਾਈਕਲ ਅੱਗੇ ਇਕ ਸਾਈਕਲ ਸਵਾਰ ਆ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ ਜਿਸ ਵਿਚ ਰਾਜ ਕੌਰ (55) ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸਦਾ ਬੇਟਾ ਸੁਖਮਨਪ੍ਰੀਤ ਸਿੰਘ (19) ਜ਼ਖਮੀ ਹੋ। ਉਧਰ ਇਸ ਸੰਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਕਈ ਦਿਨਾਂ ਤੋਂ ਲਾਪਤਾ ਸੀ ਜਿਮ ਟ੍ਰੇਨਰ ਕੁੜੀ, ਜਦੋਂ ਘਰ ਜਾ ਕੇ ਇਸ ਹਾਲਤ ’ਚ ਦੇਖਿਆ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News