ਕੈਨੇਡਾ 'ਚ ਬੱਚਿਆਂ ਨੂੰ ਮਿਲ ਕੇ ਪੰਜਾਬ ਪਰਤ ਰਹੀ ਮਾਂ ਦੀ ਜਹਾਜ਼ 'ਚ ਮੌਤ
Thursday, Dec 19, 2024 - 04:13 PM (IST)
ਭੋਗਪੁਰ (ਰਾਜੇਸ਼ ਸੂਰੀ)- ਭੋਗਪੁਰ ਦੇ ਨਾਲ ਲੱਗਦੇ ਪਿੰਡ ਲੋਹਾਰਾ ਦੀ ਰਹਿਣ ਵਾਲੀ ਔਰਤ ਕਮਲਪ੍ਰੀਤ ਕੌਰ ਦੀ ਕੈਨੇਡਾ ਤੋਂ ਵਪਾਸ ਆਉਂਦੇ ਸਮੇਂ ਜਹਾਜ਼ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਮਲਪ੍ਰੀਤ ਕੌਰ ਟੂਰਿਸਟ ਵੀਜ਼ੇ 'ਤੇ ਕੈਨੇਡਾ ਗਈ ਸੀ। ਜਿਸ ਸਮੇਂ ਇਹ ਹਾਦਸਾ ਇਹ ਜਹਾਜ਼ ਨੇ ਟੋਰਾਂਟੋ ਤੋਂ ਕਰੀਬ ਢਾਈ ਘੰਟੇ ਦੀ ਦੂਰੀ ਤੈਅ ਕੀਤੀ ਸੀ ਜਦੋਂ ਮਹਿਲਾ ਕਮਲਪ੍ਰੀਤ ਕੌਰ ਦੇ ਸਾਹ ਫੁੱਲਣ ਲੱਗੇ। ਡਾਕਟਰ ਨੇ ਜਹਾਜ਼ ਵਿਚ ਉਸ ਦੀ ਜਾਂਚ ਕੀਤੀ ਪਰ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਇਕ ਹੋਰ ਮੰਦਭਾਗੀ ਖ਼ਬਰ, ਕਿਸਾਨ ਆਗੂ ਦੀ ਮੌਤ, ਮਿੰਟਾਂ 'ਚ ਪੈ ਗਈਆਂ ਭਾਜੜਾਂ
ਇਸ ਤੋਂ ਬਾਅਦ ਜਹਾਜ਼ ਨੇ ਟੋਰਾਂਟੋ ਵੱਲ ਵਾਪਸੀ ਕੀਤੀ। ਯਾਤਰੀਆਂ ਨੂੰ ਦੱਸਿਆ ਗਿਆ ਕਿ ਜਹਾਜ਼ ਵਿੱਚ ਕੋਈ ਤਕਨੀਕੀ ਨੁਕਸ ਕਾਰਨ ਫਲਾਈਟ ਵਾਪਸ ਜਾ ਰਹੀ ਹੈ। ਮ੍ਰਿਤਕ ਕਮਲਪ੍ਰੀਤ ਕੌਰ (53) ਕਰੀਬ ਚਾਰ ਮਹੀਨੇ ਪਹਿਲਾਂ ਕੈਨੇਡਾ ਗਈ ਸੀ। ਕਮਲਪ੍ਰੀਤ ਕੌਰ ਦਾ ਕਮਲਪ੍ਰੀਤ ਕੌਰ ਦੇ ਪਤੀ ਮਨਜੀਤ ਸਿੰਘ ਭੋਗਪੁਰ ਬਲਾਕ ਦੇ ਪਿੰਡ ਰਾਸਤਗੋ ਦੇ ਸਰਕਾਰੀ ਸਕੂਲ ਵਿੱਚ ਲੈਬ ਅਟੈਂਡੈਂਟ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੋ ਪੁੱਤਰ ਪੱਕੇ ਤੌਰ 'ਤੇ ਕੈਨੇਡਾ ਰਹਿੰਦੇ ਹਨ। ਉਨ੍ਹਾਂ ਦੀ ਪਤਨੀ ਆਪਣੇ ਪਹਿਲੇ ਪੋਤੇ ਨੂੰ ਵੇਖਣ ਲਈ ਵਿਜ਼ਟਰ ਵੀਜ਼ੇ 'ਤੇ ਕਰੀਬ ਚਾਰ ਮਹੀਨੇ ਪਹਿਲਾਂ ਉੱਥੇ ਗਈ ਹੋਈ ਸੀ ਅਤੇ ਮੰਗਲਵਾਰ ਨੂੰ ਭਾਰਤੀ ਸਮੇਂ ਅਨੁਸਾਰ ਕਰੀਬ ਸਾਢੇ 11 ਵਜੇ ਏਅਰ ਇੰਡੀਆ ਦਾ ਜਹਾਜ਼ ਟੋਰਾਂਟੋ ਤੋਂ ਰਵਾਨਾ ਹੋਇਆ।
ਇਹ ਵੀ ਪੜ੍ਹੋ- ਦੁੱਖ਼ਦਾਇਕ ਖ਼ਬਰ: ਜਾਰਜੀਆ ਦੇ ਹੋਟਲ 'ਚ ਵਾਪਰੀ ਘਟਨਾ 'ਚ ਪਟਿਆਲਾ ਦੀ ਨਨਾਣ-ਭਰਜਾਈ ਦੀ ਮੌਤ
ਉਨ੍ਹਾਂ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਆਪਣੀ ਮਾਂ ਨੂੰ ਜਹਾਜ਼ ਵਿਚ ਬਿਠਾ ਦਿੱਤਾ ਸੀ, ਜਿਸ 'ਤੇ ਉਹ ਸਕੂਲ ਤੋਂ ਘਰ ਆਏ ਅਤੇ ਉਨ੍ਹਾਂ ਨੂੰ ਲੈਣ ਲਈ ਬੱਸ ਫੜ ਲਈ। ਰਸਤੇ ਵਿਚ ਸਮੇਂ-ਸਮੇਂ 'ਤੇ ਉਨ੍ਹਾਂ ਦਾ ਸਟੇਟਸ ਆਨਲਾਈਨ ਦਿਸ ਰਿਹਾ ਸੀ ਪਰ ਜਦੋਂ ਉਹ ਖੰਨਾ ਪਹੁੰਚੇ ਤਾਂ ਸਟੇਟਸ ਨਜ਼ਰ ਆਉਣਾ ਬੰਦ ਹੋ ਗਿਆ। ਬਾਅਦ ਵਿੱਚ ਉਨ੍ਹਾਂ ਦੇ ਪੁੱਤਰ ਨੇ ਦੱਸਿਆ ਕਿ ਮਾਂ ਕਮਲਪ੍ਰੀਤ ਕੌਰ ਦੀ ਮੌਤ ਜਹਾਜ਼ ਵਿੱਚ ਹੀਟ ਐਲਰਜੀ ਅਤੇ ਸਾਹ ਲੈਣ ਵਿੱਚ ਤਕਲੀਫ਼ ਕਾਰਨ ਹੋਈ ਹੈ। ਮਨਜੀਤ ਸਿੰਘ ਨੇ ਦੱਸਿਆ ਕਿ ਕੈਨੇਡੀਅਨ ਸਰਕਾਰ ਕਹਿ ਰਹੀ ਹੈ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਹ ਕਮਲਪ੍ਰੀਤ ਦੀ ਮੌਤ ਦਾ ਕਾਰਨ ਦੱਸੇਗੀ। ਜਹਾਜ਼ 'ਚ ਬੈਠੇ ਯਾਤਰੀਆਂ ਨੂੰ ਸਿਰਫ਼ ਇਹ ਦੱਸਿਆ ਗਿਆ ਕਿ ਤਕਨੀਕੀ ਖ਼ਰਾਬੀ ਕਾਰਨ ਜਹਾਜ਼ ਨੂੰ ਕੈਨੇਡਾ ਵਾਪਸ ਮੋੜਨਾ ਪਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8