ਪੁੱਤ ਦੀ ''ਕਰਤੂਤ'' ਦੀ ਮਾਂ ਨੂੰ ਮਿਲੀ ਸਜ਼ਾ ! ਪਿੰਡ ਵਾਲਿਆਂ ਨੇ ਖੰਭੇ ਨਾਲ ਬੰਨ੍ਹ ਕੇ...
Sunday, Apr 06, 2025 - 04:22 PM (IST)

ਪਟਿਆਲਾ- ਪਟਿਆਲਾ ਦੇ ਰਾਜਪੁਰਾ ਅਧੀਨ ਆਉਂਦੇ ਪਿੰਡ ਜਨਸੂਆ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਔਰਤ ਨੂੰ ਪਿੰਡ ਵਾਸੀਆਂ ਨੇ ਇਸ ਕਾਰਨ ਬੰਨ੍ਹ ਕੇ ਕੁੱਟਿਆ, ਕਿ ਉਸ ਦਾ ਪੁੱਤ ਗੁਆਂਢ 'ਚ ਰਹਿੰਦੀ ਇਕ 2 ਬੱਚਿਆਂ ਦੀ ਮਾਂ ਨੂੰ ਲੈ ਕੇ ਫ਼ਰਾਰ ਹੋ ਗਿਆ ਸੀ।
ਪੁੱਤ ਦੀ ਇਸ ਹਰਕਤ ਦਾ ਬਦਲਾ ਪਿੰਡ ਵਾਸੀਆਂ ਨੇ ਉਸ ਦੀ ਮਾਂ ਤੋਂ ਲਿਆ ਤੇ ਗੁੱਸੇ 'ਚ ਆ ਕੇ ਉਸ ਦੀ ਮਾਂ ਨੂੰ ਖੰਭੇ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ। ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਔਰਤ ਨੂੰ ਕਈ ਘੰਟਿਆਂ ਤੱਕ ਬਿਜਲੀ ਦੇ ਖੰਭੇ ਨਾਲ ਬੰਨ੍ਹ ਕੇ ਰੱਖਿਆ ਤੇ ਉਸ 'ਤੇ ਅੰਨ੍ਹਾ ਤਸ਼ੱਦਦ ਢਾਹਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਕੀ ਬਣੂੰ ਦੁਨੀਆ ਦਾ....! ਮਾਸੀ ਨੇ ਪੈਸਿਆਂ ਖ਼ਾਤਰ ਆਪਣੀ ਹੀ ਭਾਣਜੀ ਦਾ ਕਰ ਲਿਆ 'ਸੌਦਾ'
ਇਸ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪਲਸ ਟਡੀਮ ਮੌਕੇ 'ਤੇ ਪਹੁੰਚੀ ਤੇ ਜਾ ਕੇ ਔਰਤ ਨੂੰ ਪਿੰਡ ਵਾਸੀਆਂ ਤੋਂ ਛੁਡਵਾ ਕੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਫਿਲਹਾਲ ਉਹ ਜ਼ੇਰੇ ਇਲਾਜ ਹੈ। ਪੁਲਸ ਨੇ ਪੀੜਤ ਔਰਤ ਦੇ ਬਿਆਨਾਂ ਦੇ ਆਧਾਰ 'ਤੇ 5 ਔਰਤਾਂ ਸਣੇ ਇਕ ਦਰਜਨ ਦੇ ਕਰੀਬ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸਸਕਾਰ 'ਤੇ ਜਾ ਰਹੇ ਪਰਿਵਾਰ ਨੂੰ ਰਸਤੇ 'ਚ ਹੀ 'ਮੌਤ' ਨੇ ਆ ਪਾਇਆ ਘੇਰਾ, ਭਿਆਨਕ ਹਾਦਸੇ 'ਚ 3 ਦੀ ਗਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e