85 ਸਾਲਾ ਸੱਸ ਦੀ ਕਲਯੁਗੀ ਨੂੰਹ ਨੇ ਬੇਰਹਿਮੀ ਨਾਲ ਕੀਤੀ ਕੁੱਟਮਾਰ, ਵਾਇਰਲ ਹੋਈਆਂ ਤਸਵੀਰਾਂ

05/04/2022 7:56:31 PM

ਭਿੱਖੀਵਿੰਡ/ਖਾਲੜਾ (ਭਾਟੀਆ) - ਥਾਣਾ ਕੱਚਾ ਪੱਕਾ ਅਧੀਨ ਆਉਂਦੇ ਪਿੰਡ ਸੂਰਵਿੰਡ ਦੀ ਇਕ ਬਜ਼ੁਰਗ ਜਨਾਨੀ ਦੀ ਉਸ ਦੀ ਨੂੰਹ ਵੱਲੋਂ ਕੁੱਟਮਾਰ ਕਰਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ਸਾਹਮਣੇ ਆਉੁਣ ਤੋਂ ਬਾਅਦ ਜਾਣਕਾਰੀ ਇਕੱਤਰ ਕਰਨ ਲਈ ‘ਜਗ ਬਾਣੀ’ ਦੀ ਟੀਮ ਪੀੜਤ ਬਜ਼ੁਰਗ ਜਨਾਨੀ ਦੇ ਘਰ ਪੁੱਜੀ। ਪੀੜਤਾ ਪ੍ਰੀਤਮ ਕੌਰ (85) ਪਤਨੀ ਸਵ. ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਤੀ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਉਸ ਦੇ ਚਾਰ ਪੁੱਤਰਾਂ ਦੀ ਵੀ ਮੌਤ ਹੋ ਚੁੱਕੀ ਹੈ।

ਪੜ੍ਹੋ ਇਹ ਵੀ ਖ਼ਬਰਅੰਮ੍ਰਿਤਸਰ ’ਚ ਇਲੈਕਟ੍ਰਾਨਿਕ ਮੋਟਰਸਾਈਕਲ ਨੂੰ ਚਾਰਜ ਲਾਉਂਦੇ ਹੀ ਘਰ ਨੂੰ ਲੱਗੀ ਅੱਗ, ਸਾਰੇ ਘਰ ’ਚ ਮਚੇ ਭਾਂਬੜ

ਬਜ਼ੁਰਗ ਦਾ ਕਹਿਣਾ ਸੀ ਕਿ ਮੇਰੇ ਪੁੱਤਰ ਕੁਲਵੰਤ ਸਿੰਘ ਦੀ ਪਹਿਲੀ ਪਤਨੀ ਦੀ ਮੌਤ ਹੋ ਜਾਣ ਤੋਂ ਬਾਅਦ ਕੁਲਵੰਤ ਸਿੰਘ ਦਾ ਦੂਜਾ ਵਿਆਹ ਹੋਇਆ ਸੀ। ਮੇਰੀ ਦੂਜੀ ਨੂੰਹ ਦਲਜੀਤ ਕੌਰ ਅਕਸਰ ਮੇਰੇ ਨਾਲ ਲੜਦੀ-ਝਗੜਦੀ ਰਹਿੰਦੀ ਹੈ ਅਤੇ ਬੇਵਜ੍ਹਾ ਮੇਰੀ ਕੁੱਟਮਾਰ ਕਰਦੀ ਰਹਿੰਦੀ ਹੈ। ਬੀਤੇ ਦਿਨ ਮੈਂ ਆਪਣੇ ਘਰ ਬੈਠੀ ਸੀ ਤਾਂ ਇਸ ਦੌਰਾਨ ਮੇਰੀ ਨੂੰਹ ਵੱਲੋਂ ਮੇਰੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਤੇ ਮੈਨੂੰ ਕਾਫੀ ਗਾਲੀ-ਗਲੋਚ ਕੀਤਾ ਗਿਆ। ਉਸ ਨੇ ਮੈਨੂੰ ਗੰਦੀਆਂ ਗਾਲ੍ਹਾਂ ਵੀ ਕੱਢੀਆਂ।

ਪੜ੍ਹੋ ਇਹ ਵੀ ਖ਼ਬਰਜ਼ਮੀਨ ਵਿਚਲੇ ਜਾਂਦੇ ਰਾਹ ਨੂੰ ਲੈ ਕੇ 2 ਧਿਰਾਂ ’ਚ ਹੋਈ ਖੂਨੀ ਝੜਪ, ਤਲਵਾਰਾਂ ਤੇ ਕਹੀਆਂ ਨਾਲ ਕੀਤੇ ਵਾਰ (ਵੀਡੀਓ)

ਇਸ ਸੰਬੰਧੀ ਜਦੋਂ ਨੂੰਹ ਦਲਜੀਤ ਕੌਰ ਨਾਲ ਗੱਲਬਾਤ ਕੀਤੀ ਤਾਂ ਉਸ ਦਾ ਕਹਿਣਾ ਸੀ ਕਿ ਬਜ਼ੁਰਗ ਮਾਤਾ ਪ੍ਰੀਤਮ ਕੌਰ ਵੱਲੋਂ ਮੈਨੂੰ ਲਗਾਤਾਰ ਗਾਲ੍ਹਾਂ ਕੱਢੀਆਂ ਜਾਂਦੀਆਂ ਹਨ, ਜਿਸ ਕਰਕੇ ਮੈਂ ਇਹ ਕਦਮ ਚੁੱਕਿਆ ਹੈ। ਅਖੀਰ ਵਿਚ ਉਸ ਨੇ ਬਜ਼ੁਰਗ ਸੱਸ ਦੀ ਕੁੱਟਮਾਰ ਕਰਨ ਦੇ ਬਾਰੇ ਆਪਣੀ ਗਲਤੀ ਦਾ ਵੀ ਅਹਿਸਾਸ ਕੀਤਾ।

ਪੜ੍ਹੋ ਇਹ ਵੀ ਖ਼ਬਰਅੰਮ੍ਰਿਤਸਰ ’ਚ ਇਲੈਕਟ੍ਰਾਨਿਕ ਮੋਟਰਸਾਈਕਲ ਨੂੰ ਚਾਰਜ ਲਾਉਂਦੇ ਹੀ ਘਰ ਨੂੰ ਲੱਗੀ ਅੱਗ, ਸਾਰੇ ਘਰ ’ਚ ਮਚੇ ਭਾਂਬੜ

ਤਸਵੀਰਾਂ ਵਾਇਰਲ ਕਰਨ ਵਾਲੇ ਨੌਜਵਾਨ ਬਲਜੀਤ ਸਿੰਘ ਦਾ ਕਹਿਣਾ ਸੀ ਕਿ ਮੇਰੀ ਦਾਦੀ ਦੀ ਕੁੱਟਮਾਰ ਕਰਨ ਵਾਲੀ ਮੇਰੀ ਚਾਚੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਕੇ ਮੇਰੀ ਦਾਦੀ ਨੂੰ ਇਨਸਾਫ ਦਿਵਾਇਆ ਜਾਵੇ। ਇਸ ਸਬੰਧੀ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਦਾ ਕਹਿਣਾ ਸੀ ਕਿ ਇਹ ਸਭ ਵੇਖ ਕੇ ਮੈਨੂੰ ਬੇਹੱਦ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਬੱਚਿਆਂ ਵਰਗੇ ਹੁੰਦੇ ਨੇ ਅਤੇ ਅਸੀਂ ਇਸ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੇ ਹਾਂ।

rajwinder kaur

This news is Content Editor rajwinder kaur