ਬਠਿੰਡਾ ’ਚ ਵੱਡੀ ਵਾਰਦਾਤ, ਅੱਧੀ ਰਾਤ ਨੂੰ ਮਾਂ-ਪੁੱਤ ਦੀ ਬੇਰਹਿਮੀ ਨਾਲ ਵੱਢ ਟੁੱਕ

Sunday, Dec 11, 2022 - 01:19 PM (IST)

ਬਠਿੰਡਾ ’ਚ ਵੱਡੀ ਵਾਰਦਾਤ, ਅੱਧੀ ਰਾਤ ਨੂੰ ਮਾਂ-ਪੁੱਤ ਦੀ ਬੇਰਹਿਮੀ ਨਾਲ ਵੱਢ ਟੁੱਕ

ਬਠਿੰਡਾ (ਕੁਨਾਲ ਬਾਂਸਲ) : ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਔਰਤ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਬਠਿੰਡਾ ਦੀ ਖੇਤਾ ਸਿੰਘ ਬਸਤੀ 'ਚ ਮਾਂ-ਪੁੱਤ 'ਤੇ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ ਤੇ ਮਾਂ 'ਤੇ ਵਾਰ ਕਰਨ ਤੋਂ ਬਾਅਦ ਉਕਤ ਲੁਟੇਰਿਆਂ ਨੇ ਮੁੰਡੇ 'ਤੇ ਵੀ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਦੋਵਾਂ ਨੂੰ ਗੰਭੀਰ ਜ਼ਖ਼ਮੀ ਹਾਲਤ 'ਚ ਹਸਪਤਾਲ ਲਜਾਇਆ ਗਿਆ , ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਉਸਦੇ ਮੁੰਡੇ ਦੀ ਹਾਲਤ ਗੰਭੀਰ ਬਣੀ ਹੋਈ ਹੈ। 

ਇਹ ਵੀ ਪੜ੍ਹੋ- ਰੇਲਵੇ ਨੇ ਨਵੰਬਰ ’ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 3.15 ਕਰੋੜ ਦਾ ਜੁਰਮਾਨਾ

ਜਾਣਕਾਰੀ ਮੁਤਾਬਕ ਦੋਸ਼ੀ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਔਰਤ ਦੀ ਪਛਾਣ ਮਧੂਰਾਣੀ ਅਤੇ ਜ਼ਖ਼ਮੀ ਨੌਜਵਾਨ ਦੀ ਪਛਾਣ ਵਿਕਾਸ ਵਜੋਂ ਹੋਈ ਹੈ। ਦੱਸ ਦੇਈਏ ਕਿ ਦੋਵੇਂ ਮਾਂ-ਪੁੱਤ ਕਰਿਆਣੇ ਦੀ ਦੁਕਾਨ ਚਲਾਉਂਦੇ ਸਨ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਕਿ ਕਿਹੜੇ ਕਾਰਨਾਂ ਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਪਰ ਬਠਿੰਡਾ ਪੁਲਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਅਜਿਹੀ ਖੌਫ਼ਨਾਕ ਵਾਰਦਾਤ ਕਾਰਨ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ- ਸੰਗਰੂਰ ਦੇ DC ਨੇ 10ਵੀਂ ਤੇ 7ਵੀਂ ਦੀ ਵਿਦਿਆਰਥਣਾਂ ਦੀ ਇੱਛਾ ਕੀਤੀ ਪੂਰੀ, ਕੁੱਝ ਸਮੇਂ ਲਈ ਦੋਵੇਂ ਭੈਣਾਂ ਬਣੀਆਂ ਡੀ. ਸੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News