ਲੁਧਿਆਣਾ ਤੋਂ ਵੱਡੀ ਖ਼ਬਰ : ਮਾਂ ਨੇ ਬਾਥਰੂਮ ''ਚ ਕਤਲ ਕੀਤੀ ਮਾਸੂਮ ਧੀ
Saturday, Oct 17, 2020 - 01:26 PM (IST)
ਲੁਧਿਆਣਾ (ਮਹੇਸ਼) : ਲੁਧਿਆਣਾ 'ਚ ਉਸ ਵੇਲੇ ਵੱਡੀ ਵਾਰਦਾਤ ਸਾਹਮਣੇ ਆਈ, ਜਦੋਂ ਇਕ ਮਾਂ ਨੇ ਆਪਣੀ 5 ਸਾਲਾਂ ਦੀ ਮਾਸੂਮ ਧੀ ਨੂੰ ਬਾਥਰੂਮ 'ਚ ਪਟਕ-ਪਟਕ ਕੇ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਇਹ ਘਟਨਾ ਸਲੇਮ ਟਾਬਰੀ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੀ ਦਾ ਕਤਲ ਕਰਨ ਵਾਲੀ ਮਾਂ ਪ੍ਰਿੰਯਕਾ ਦਿਮਾਗੀ ਤੌਰ 'ਤੇ ਪਰੇਸ਼ਾਨ ਰਹਿੰਦੀ ਹੈ, ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।