ਇਸ਼ਕ ’ਚ ਅੰਨ੍ਹੀ ਮਾਂ ਨੇ ਪ੍ਰੇਮੀ ਨਾਲ ਮਿਲ ਮੌਤ ਦੇ ਘਾਟ ਉਤਾਰਿਆ ਜਵਾਨ ਪੁੱਤਰ, ਲਾਸ਼ ਸਾੜ ਕੇ ਡਰੇਨ ’ਚ ਸੁੱਟੀ

Tuesday, May 25, 2021 - 11:08 AM (IST)

ਇਸ਼ਕ ’ਚ ਅੰਨ੍ਹੀ ਮਾਂ ਨੇ ਪ੍ਰੇਮੀ ਨਾਲ ਮਿਲ ਮੌਤ ਦੇ ਘਾਟ ਉਤਾਰਿਆ ਜਵਾਨ ਪੁੱਤਰ, ਲਾਸ਼ ਸਾੜ ਕੇ ਡਰੇਨ ’ਚ ਸੁੱਟੀ

ਗੁਰਦਾਸਪੁਰ (ਹਰਮਨ, ਸਰਬਜੀਤ, ਹੇਮੰਤ) - ਗੁਰਦਾਸਪੁਰ ਜ਼ਿਲ੍ਹੇ ’ਚ ਕਾਹਨੂੰਵਾਨ ਥਾਣੇ ਅਧੀਨ ਇਕ ਪਿੰਡ ਵਿੱਚ ਇਸ਼ਕ ਵਿੱਚ ਅੰਨ੍ਹੀ ਕਲਯੁੱਗੀ ਮਾਂ ਵਲੋਂ ਨਾਜਾਇਜ਼ ਸਬੰਧਾਂ ਕਾਰਨ ਆਪਣੇ 26 ਸਾਲ ਦੇ ਨੌਜਵਾਨ ਪੁੱਤਰ ਨੂੰ ਹੀ ਪ੍ਰੇਮੀ ਨਾਲ ਮਿਲ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਨੇ ਇਸ ਵਾਰਦਾਤ ਨੂੰ ਰਾਤ ਦੇ ਸਮੇਂ ਅੰਜ਼ਾਮ ਦਿੱਤਾ, ਜਦੋਂ ਉਨ੍ਹਾਂ ਨੇ ਪੁੱਤ ਨੂੰ ਨੀਂਦ ਦੀਆਂ ਗੋਲੀਆਂ ਦਿੱਤੀਆਂ ਸਨ।

ਪੜ੍ਹੋ ਇਹ ਵੀ ਖਬਰ - ਕੋਰੋਨਾ ਤੋਂ ਬਾਅਦ ਅੰਮ੍ਰਿਤਸਰ ’ਚ ਬਲੈਕ ਫੰਗਸ ਦਾ ਜਾਨਲੇਵਾ ਹਮਲਾ, 3 ਮਰੀਜ਼ਾਂ ਦੀ ਹੋਈ ਮੌਤ

ਪ੍ਰੈੱਸ ਕਾਨਫਰੰਸ ਦੌਰਾਨ ਗੁਰਦਾਸਪੁਰ ਦੇ ਐੱਸ. ਐੱਸ. ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪਿੰਡ ਝੰਡਾਂ ਗੁਜਰਾਂ ਦੀ ਡਰੇਨ ਦੇ ਕਿਨਾਰੇ ਤੋਂ ਇਕ ਅੱਧ ਸੜੀ ਲਾਸ਼ ਮਿਲੀ ਸੀ, ਜਿਸ ਉਪਰੰਤ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਡੀ. ਐੱਸ. ਪੀ. ਰਾਜੇਸ਼ ਕੱਕੜ ਦੀ ਅਗਵਾਈ ਹੇਠ ਟੀਮ ਦਾ ਗਠਨ ਕੀਤਾ ਸੀ। ਉਪਰੰਤ ਟੀਮ ਵੱਲੋਂ ਕੀਤੀ ਜਾਂਚ ਦੌਰਾਨ ਮਰਨ ਵਾਲੇ ਵਿਅਕਤੀ ਦੀ ਪਛਾਣ ਰਣਦੀਪ ਸਿੰਘ ਉਰਫ ਬੌਬੀ (26) ਪੁੱਤਰ ਕੁਲਵੰਤ ਸਿੰਘ ਵਾਸੀ ਬਲਵੰਡਾ ਵਜੋਂ ਹੋਈ।

ਪੜ੍ਹੋ ਇਹ ਵੀ ਖਬਰ - ਸ਼੍ਰੀਨਗਰ ਵਿਖੇ ਟਰੱਕ ਹਾਦਸੇ ’ਚ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਭੁੰਬਾ ਮਾਰ ਰੋਇਆ ਪਰਿਵਾਰ

ਐੱਸ. ਐੱਸ. ਪੀ. ਨੇ ਦੱਸਿਆ ਕਿ ਪਹਿਲਾਂ ਮ੍ਰਿਤਕ ਦੀ ਮਾਂ ਰੁਪਿੰਦਰਜੀਤ ਕੌਰ ਆਪਣੇ ਪੁੱਤਰ ਦੀ ਲਾਸ਼ ਦੀ ਸ਼ਨਾਖਤ ਕਰਨ ਤੋਂ ਇਨਕਾਰ ਕਰਦੀ ਰਹੀ। ਇਸ ਮਾਮਲੇ ਦੀ ਜਦੋਂ ਪੁਲਸ ਨੇ ਡੂੰਘਾਈ ਨਾਲ ਕਈ ਤੱਥਾਂ ਦੇ ਆਧਾਰ ’ਤੇ ਜਾਂਚ ਕੀਤੀ ਤਾਂ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਦੀ ਮਾਂ ਦੇ ਪਿੰਡ ਚੱਕ ਸ਼ਰੀਫ ਦੇ ਵਸਨੀਕ ਸੁਖਵਿੰਦਰ ਸਿੰਘ ਉਰਫ ਸੁੱਖਾ ਨਾਲ ਕਰੀਬ 6 ਮਹੀਨਿਆਂ ਤੋਂ ਨਾਜਾਇਜ਼ ਸਬੰਧ ਸਨ। ਨਾਜਾਇਜ਼ ਸਬੰਧਾਂ ਦੇ ਕਰਕੇ ਉਸ ਦੀ ਮਾਂ ਨੇ ਸੁਖਵਿੰਦਰ ਸਿੰਘ ਅਤੇ ਉਸਦੇ ਸਾਥੀ ਗੁਰਜੀਤ ਸਿੰਘ ਨਾਲ ਮਿਲ ਕੇ ਆਪਣੇ 26 ਸਾਲਾ ਪੁੱਤਰ ਦਾ ਘਰ ਵਿੱਚ ਕਤਲ ਕਰ ਦਿੱਤਾ। ਕਤਲ ਦੇ ਸਾਰੇ ਸਬੂਤ ਮਿਟਾਉਣ ਲਈ ਉਸ ਦੀ ਲਾਸ਼ ਨੂੰ ਝੰਡਾ ਗੁਜਰਾਂ ਦੀ ਡਰੇਨ ਕਿਨਾਰੇ ਸਾੜਨ ਦੀ ਕੋਸ਼ਿਸ਼ ਕੀਤੀ।

ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ

ਉਨ੍ਹਾਂ ਨੇ ਦੱਸਿਆ ਕਿ ਨਾਜਾਇਜ਼ ਸਬੰਧਾਂ ਕਾਰਨ ਉਸਦਾ ਪੁੱਤਰ ਉਸਨੂੰ ਰੋਕਦਾ ਸੀ, ਜਿਸ ਕਾਰਨ ਉਸਨੂੰ ਰਸਤੇ ਵਿਚੋਂ ਹਟਾਉਣ ਲਈ ਪੁੱਤਰ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਕਤਲ ਕਰਨ ਤੋਂ ਪਹਿਲਾਂ ਦੋ ਦਿਨਾਂ ਤੋਂ ਉਸ ਦੀ ਮਾਂ ਰਣਦੀਪ ਸਿੰਘ ਨੂੰ ਨੀਂਦ ਦੀਆਂ ਗੋਲੀਆਂ ਦਿੰਦੀ ਰਹੀ, ਜਿਸ ਕਾਰਨ ਉਸ ਦਾ ਪੁੱਤਰ ਬੇਹੋਸ਼ੀ ਦੀ ਹਾਲਤ ਵਿੱਚ ਸੀ ਅਤੇ ਉਸ ਦਾ ਸੁੱਤੇ ਪਏ ਦਾ ਕਤਲ ਕਰ ਦਿੱਤਾ। ਪੁਲਸ ਨੇ ਮ੍ਰਿਤਕ ਦੀ ਮਾਤਾ ਅਤੇ ਉਸਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਦਾ ਸਾਥੀ ਅਜੇ ਫਰਾਰ ਹੈ, ਜਿਸਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਗ੍ਰੰਥੀ ਦੀ ਘਿਨੌਣੀ ਕਰਤੂਤ, ਬੱਚੀ ਨਾਲ ਕਰ ਰਿਹਾ ਸੀ ਅਸ਼ਲੀਲ ਹਰਕਤਾਂ, ਖੰਭੇ ਨਾਲ ਬੰਨ ਚਾੜ੍ਹਿਆ ਕੁਟਾਪਾ (ਵੀਡੀਓ)


author

rajwinder kaur

Content Editor

Related News