ਕਲਯੁਗੀ ਪੁੱਤ ਨੇ ਲੋਹੇ ਦੀ ਰਾਡ ਨਾਲ ਮਾਂ ਨੂੰ ਦਿੱਤੀ ਸੀ ਦਰਦਨਾਕ ਮੌਤ, 14 ਸਾਲ ਬਾਅਦ ਚੜ੍ਹਿਆ ਪੁਲਸ ਹੱਥੇ
Thursday, Mar 11, 2021 - 10:12 AM (IST)
ਜਲੰਧਰ (ਸੁਧੀਰ)–14 ਸਾਲ ਪਹਿਲਾਂ ਲੋਹੇ ਦੀ ਰਾਡ ਮਾਰ ਕੇ ਆਪਣੀ ਮਾਂ ਚੰਦਰਕਲਾ ਦੀ ਹੱਤਿਆ ਕਰ ਕੇ ਮੁੰਬਈ ਭੱਜੇ ਕਲਯੁੱਗੀ ਬੇਟੇ ਨੂੰ ਥਾਣਾ ਨੰਬਰ 3 ਦੀ ਪੁਲਸ ਨੇ ਅੱਜ ਗੁਪਤ ਸੂਚਨਾ ਦੇ ਆਧਾਰ ’ਤੇ ਕਾਬੂ ਕਰ ਲਿਆ। ਥਾਣਾ ਨੰਬਰ 3 ਦੇ ਮੁਖੀ ਮੁਕੇਸ਼ ਕੁਮਾਰ ਅਤੇ ਏ. ਐੱਸ. ਆਈ. ਦਲੀਪ ਕੁਮਾਰ ਨੇ ਦੱਸਿਆ ਕਿ 2007 ਵਿਚ ਉਕਤ ਮੁਲਜ਼ਮ ਨੇ ਨਸ਼ੇ ਵਿਚ ਆਪਣੀ ਮਾਂ ’ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ ਸੀ, ਜਿਸ ਕਾਰਨ ਉਸ ਦੀ ਮਾਂ ਦੀ ਮੌਤ ਹੋ ਗਈ। ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : ਕਾਂਗਰਸੀ ਆਗੂ ਰਿੰਕੂ ਸੇਠੀ ਦੀ ਸਫ਼ਾਈ, ਕਿਹਾ-ਸ਼ਰਾਬ ਪੀ ਕੇ ਹੋਈ ਗਲਤੀ, ਕੈਪਟਨ ਤੇ ਮਨੀਸ਼ ਤਿਵਾੜੀ ਤੋਂ ਵੀ ਮੰਗੀ ਮੁਆਫ਼ੀ
ਘਟਨਾ ਤੋਂ ਬਾਅਦ ਮੁਲਜ਼ਮ ਦੇ ਭਰਾ ਨੇ ਪੁਲਸ ਨੂੰ ਘਟਨਾ ਸਬੰਧੀ ਸੂਚਨਾ ਦਿੱਤੀ। ਪੁਲਸ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਰਾਮ ਨਾਥ ਵਾਸੀ ਕਾਜ਼ੀ ਮੁਹੱਲਾ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ ਸੀ। ਮਾਣਯੋਗ ਅਦਾਲਤ ਨੇ 2009 ਵਿਚ ਉਕਤ ਮੁਲਜ਼ਮ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ।
ਇਹ ਵੀ ਪੜ੍ਹੋ : ਸਿੰਘੂ ਬਾਰਡਰ ਤੋਂ ਆਈ ਇਕ ਹੋਰ ਬੁਰੀ ਖ਼ਬਰ, ਸੁਲਤਾਨਪੁਰ ਲੋਧੀ ਦੇ ਗ਼ਰੀਬ ਮਜ਼ਦੂਰ ਦੀ ਹੋਈ ਮੌਤ
ਭਗੌੜਾ ਕਰਾਰ ਦੇਣ ਤੋਂ ਬਾਅਦ ਵੀ ਪੁਲਸ ਨੇ ਫ਼ਰਾਰ ਮੁਲਜ਼ਮ ਦੀ ਕਾਫੀ ਤਲਾਸ਼ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਮੁੰਬਈ ਤੋਂ ਜਲੰਧਰ ਆਇਆ ਹੈ ਅਤੇ ਉਹ ਮਕਸੂਦਾਂ ਖੇਤਰ ਵਿਚ ਘੁੰਮ ਰਿਹਾ ਹੈ, ਜਿਸ ’ਤੇ ਪੁਲਸ ਨੇ ਰਾਮ ਨਾਥ ਨੂੰ ਨੰਦਨਪੁਰ ਰੋਡ ਨੈਸ਼ਨਲ ਪਾਰਕ ਨੇੜਿਓਂ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਮੈਡੀਕਲ ਸਟੋਰ ਮਾਲਕ ਦਾ ਬੇਰਹਿਮੀ ਨਾਲ ਕੀਤਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼