2 ਬੱਚਿਆਂ ਦੀ ਮਾਂ ਨੇ ਚੁੱਕਿਆ ਖੌਫਨਾਕ ਕਦਮ, ਪੱਖੇ ਨਾਲ ਫਾਹਾ ਲੈ ਕੀਤੀ ਖੁਦਕੁਸ਼ੀ

Friday, Nov 10, 2017 - 05:24 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਇੱਥੇ 2 ਬੱਚਿਆਂ ਦੀ ਮਾਂ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਕੋਤਵਾਲੀ ਦੇ ਸਹਾਇਕ ਥਾਣੇਦਾਰ ਦਿਲਬਾਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਮਿੰਟੂ ਚੌਧਰੀ ਪਤਨੀ ਦੀਨਾ ਨਾਥ ਚੌਧਰੀ ਵਾਸੀ ਮਕਰਮਪੁਰ (ਬਿਹਾਰ) ਹਾਲ ਆਬਾਦ ਗੁਰੂ ਤੇਗ ਬਹਾਦਰ ਨਗਰ, ਬਰਨਾਲਾ ਵਿਖੇ ਰਹਿੰਦੀ ਸੀ। ਉਸ ਨੇ ਬੀਤੀ ਰਾਤ ਖੌਫਨਾਕ ਕਦਮ ਚੁੱਕਦਿਆਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦਾ ਪਤੀ ਉੜੀਸਾ ਸੂਬੇ ਵਿਚ ਨੌਕਰੀ ਕਰਦਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਮੁਤਾਬਕ ਪਰਿਵਾਰ ਵਾਲਿਆਂ ਦੇ ਬਿਆਨਾਂ ਤੋਂ ਬਾਅਦ ਹੀ ਇਸ ਮਾਮਲੇ 'ਚ ਬਣਦੀ ਕਾਰਵਾਈ ਕੀਤੀ ਜਾਵੇਗੀ। 


Related News