ਪਹਿਲਾਂ ਕੁਆਰੇ ਪ੍ਰੇਮੀ ਨਾਲ ਫਰਾਰ ਹੋਈ 2 ਬੱਚਿਆਂ ਦੀ ਮਾਂ, ਫਿਰ ਦੋਵਾਂ ਨੇ ਇਕੱਠਿਆਂ ਚੁੱਕਿਆਂ ਖੌਫ਼ਨਾਕ ਕਦਮ
Tuesday, Aug 12, 2025 - 11:47 AM (IST)

ਦੋਰਾਂਗਲਾ (ਨੰਦਾ)-ਥਾਣਾ ਦੋਰਾਂਗਲਾ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਠੱਠੀ ਦੇ ਇਕ ਪ੍ਰੇਮੀ ਜੋੜੇ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਸਬੰਧੀ ਥਾਣਾ ਦੋਰਾਂਗਲਾ ਦੇ ਐੱਸ. ਐੱਚ. ਓ. ਬਨਾਰਸੀ ਦਾਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਟੋਟਾ ਮੋੜ ਦੇ ਨਜ਼ਦੀਕ ਇਕ ਪ੍ਰੇਮੀ ਜੋੜੇ ਨੇ ਸਲਫਾਸ ਦੀਆਂ ਗੋਲੀਆਂ ਖਾਦੀਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਕੁਝ ਸਮੇਂ ਦੌਰਾਨ ਹੀ ਦੋਵਾਂ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨੂੰ ਲੈ ਕੇ 4 ਦਿਨਾਂ ਦੀ Latest update, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ
ਪਿੰਡ ਦੇ ਸਰਪੰਚ ਚੰਦਰ ਸ਼ੇਖਰ ਨੇ ਦੱਸਿਆ ਕਿ ਉਕਤ ਔਰਤ ਦੀਕਸ਼ਾ 37 ਸਾਲਾਂ 2 ਬੱਚਿਆਂ ਦੀ ਮਾਂ ਸੀ ਅਤੇ ਨੌਜਵਾਨ ਆਕਾਸ਼ (27) ਕੁਆਰਾ ਸੀ। ਉਨ੍ਹਾਂ ਦੇ ਪਿਛਲੇ ਕੁਝ ਸਮੇਂ ਤੋਂ ਪ੍ਰੇਮ ਸਬੰਧ ਸਨ, ਜਿਸ ਤੋਂ ਬਾਅਦ ਕੁਝ ਦਿਨ ਪਹਿਲਾਂ ਹੀ ਉਹ ਘਰੋਂ ਫਰਾਰ ਹੋਏ ਸਨ। ਪੰਚਾਇਤ ਨੇ ਉਨ੍ਹਾਂ ਨੂੰ ਵਾਪਸ ਘਰ ਆਉਣ ਦੀ ਗੱਲ ਆਖੀ ਸੀ ਪਰ ਦੋਵਾਂ ਨੇ ਕੱਲ ਘਰ ਪਹੁੰਚਣ ਤੋਂ ਪਹਿਲਾਂ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਇਹ ਵੀ ਪੜ੍ਹੋ- ਪ੍ਰਧਾਨ ਬਣਨ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦੇ ਬੋਲ: 'ਸ਼੍ਰੋਮਣੀ ਕਮੇਟੀ ਸਣੇ ਚੋਣ ਨਿਸ਼ਾਨ ਤੇ ਦਫ਼ਤਰ ਵੀ ਲਵਾਂਗੇ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8