ਪੰਜਾਬੀ ਗਾਇਕ ਖਾਨ ਸਾਬ੍ਹ ਨੂੰ ਸਦਮਾ, ਮਾਤਾ ਦਾ ਦਿਹਾਂਤ
Thursday, Sep 25, 2025 - 06:48 PM (IST)

ਜਲੰਧਰ, ਪੰਜਾਬੀ ਸੰਗੀਤ ਉਦਯੋਗ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਗਾਇਕ ਖਾਨ ਸਾਬ੍ਹ ਦੀ ਮਾਤਾ ਦਾ ਅੱਜ ਚੰਡੀਗੜ੍ਹ ਦੇ ਇੱਕ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਖਾਨ ਸਾਬ੍ਹ ਦੀ ਮਾਤਾ ਸਲਮਾ ਪ੍ਰਵੀਨ ਕਾਫ਼ੀ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ, ਜਿਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਏ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਖਾਨ ਸਾਬ੍ਹ ਇਸ ਵੇਲੇ ਵਿਦੇਸ਼ ਵਿੱਚ ਹਨ ਅਤੇ ਮਾਤਾ ਦੇ ਦਿਹਾਂਤ ਦੀ ਖ਼ਬਰ ਸੁਣਕੇ ਬਹੁਤ ਗਮਗੀਨ ਹਨ। ਪਰਿਵਾਰਕ ਸਰੋਤਾਂ ਮੁਤਾਬਕ, ਉਹ ਕਲ ਤਕ ਭਾਰਤ ਵਾਪਸੀ ਕਰਨਗੇ ਤਾਂ ਜੋ ਆਪਣੀ ਮਾਤਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣ।
ਇਸ ਦੁਖਦਾਈ ਘੜੀ ਵਿੱਚ ਪੰਜਾਬੀ ਸੰਗੀਤ ਉਦਯੋਗ ਦੇ ਕਈ ਕਲਾਕਾਰਾਂ ਵੱਲੋਂ ਖਾਨ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਵੇਦਨਾਵਾਂ ਪ੍ਰਗਟ ਕੀਤੀਆਂ ਜਾ ਰਹੀਆਂ ਹਨ।