ਪਤੀ ਦੀ ਗੈਰ-ਮੌਜੂਦਗੀ ’ਚ 2 ਬੱਚਿਆਂ ਦੀ ਮਾਂ ਪ੍ਰੇਮੀ ਨਾਲ ਫ਼ਰਾਰ, ਰੋਜ਼ੀ-ਰੋਟੀ ਲਈ ਕੁਵੈਤ ਗਿਆ ਸੀ ਪਤੀ
Sunday, Feb 01, 2026 - 10:30 AM (IST)
ਬਾਬਾ ਬਕਾਲਾ ਸਾਹਿਬ (ਅਠੌਲਾ)- ਕਸਬਾ ਬਿਆਸ ਦੇ ਨਜ਼ਦੀਕੀ ਪਿੰਡ ਵਜ਼ੀਰ ਭੁੱਲਰ ਵਿਖੇ ਇਕ ਬੇਹੱਦ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦੋ ਬੱਚਿਆਂ ਦੀ ਮਾਂ ਆਪਣੇ ਪ੍ਰੇਮੀ ਨਾਲ ਘਰੋਂ ਨਕਦੀ ਅਤੇ ਸੋਨਾ ਲੈ ਕੇ ਫ਼ਰਾਰ ਹੋ ਗਈ। ਇਸ ਸਬੰਧੀ ਪੀੜਤ ਬਜ਼ੁਰਗ ਅਮਰਜੀਤ ਕੌਰ ਵਿਧਵਾ ਮਹਿੰਦਰ ਸਿੰਘ ਨੇ ਉਪ ਪੁਲਸ ਕਪਤਾਨ ਬਾਬਾ ਬਕਾਲਾ ਸਾਹਿਬ ਦੇ ਦਫ਼ਤਰ ਵਿਖੇ ਸ਼ਿਕਾਇਤ ਦਰਜ ਕਰਵਾਉਂਦਿਆਂ ਇਨਸਾਫ਼ ਦੀ ਗੁਹਾਰ ਲਾਈ ਹੈ। ਸ਼ਿਕਾਇਤਕਰਤਾ ਅਨੁਸਾਰ ਉਸ ਦਾ ਲੜਕਾ ਸੁਖਵਿੰਦਰ ਸਿੰਘ ਉਰਫ਼ ਬਾਊ ਰੋਜ਼ੀ-ਰੋਟੀ ਦੇ ਸਿਲਸਿਲੇ ’ਚ ਕੁਵੈਤ ਵਿਖੇ ਰਹਿ ਰਿਹਾ ਹੈ। ਉਸ ਦੀ ਗੈਰ-ਮੌਜੂਦਗੀ ਵਿਚ ਉਸ ਦੀ ਨੂੰਹ ਦੇ ਪਿੰਡ ਦੇ ਹੀ ਇਕ ਨੌਜਵਾਨ ਨਾਲ ਕਥਿਤ ਤੌਰ ’ਤੇ ਪ੍ਰੇਮ ਸਬੰਧ ਬਣ ਗਏ।
ਇਹ ਵੀ ਪੜ੍ਹੋ- ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ
ਬੀਤੀ 27 ਜਨਵਰੀ ਨੂੰ ਉਕਤ ਔਰਤ ਆਪਣੇ ਦੋ ਮਾਸੂਮ ਬੱਚਿਆਂ (9 ਸਾਲਾ ਬੇਟੀ ਅਤੇ 8 ਸਾਲਾ ਬੇਟੇ) ਨੂੰ ਰਿਸ਼ਤੇਦਾਰਾਂ ਕੋਲ ਛੱਡ ਕੇ ਆਪਣੇ ਪ੍ਰੇਮੀ ਨਾਲ ਫ਼ਰਾਰ ਹੋ ਗਈ। ਦੋਸ਼ ਹੈ ਕਿ ਉਹ ਜਾਂਦੀ ਹੋਈ ਘਰ ’ਚ ਪਿਆ 5 ਤੋਲੇ ਸੋਨਾ, 40 ਹਜ਼ਾਰ ਰੁਪਏ ਦੀ ਨਕਦੀ ਅਤੇ ਆਪਣੀ ਐਕਟਿਵਾ ਵੀ ਨਾਲ ਲੈ ਗਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਪੱਧਰ ’ਤੇ ਕਾਫ਼ੀ ਭਾਲ ਕਰਨ ਦੇ ਬਾਵਜੂਦ ਜਦੋਂ ਉਸ ਦਾ ਕੋਈ ਪਤਾ ਨਹੀਂ ਲੱਗਾ, ਤਾਂ ਅਖੀਰ ਪੁਲਸ ਪ੍ਰਸ਼ਾਸਨ ਦਾ ਦਰਵਾਜ਼ਾ ਖੜਕਾਇਆ ਗਿਆ। ਪੀੜਤ ਸੱਸ ਨੇ ਉੱਚ ਪੁਲਸ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਉਸ ਦੀ ਨੂੰਹ ਨੂੰ ਜਲਦ ਲੱਭਿਆ ਜਾਵੇ ਅਤੇ ਘਰੋਂ ਚੋਰੀ ਕਰਕੇ ਲਿਜਾਇਆ ਗਿਆ ਸਾਮਾਨ ਤੇ ਐਕਟਿਵਾ ਵਾਪਸ ਦਿਵਾਈ ਜਾਵੇ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ : ਸ਼ਮਸ਼ਾਨਘਾਟ 'ਚ ਬਜ਼ੁਰਗ ਦੀਆਂ ਅਸਥੀਆਂ ਗਾਇਬ, ਪਰਿਵਾਰ ਵੱਲੋਂ ਜ਼ਬਰਦਸਤ ਹੰਗਾਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
