ਦੋ ਬੱਚਿਆਂ ਦੀ ਮਾਂ ਸਿਰ ਚੜ੍ਹਿਆ ਆਸ਼ਕੀ ਦਾ ਭੂਤ, ਧੀ ਨੂੰ ਲੈ ਕੇ ਪ੍ਰੇਮੀ ਨਾਲ ਟੱਪੀਆਂ ਹੱਦਾਂ
Thursday, Jun 12, 2025 - 12:37 PM (IST)

ਕਾਦੀਆਂ(ਜ਼ੀਸ਼ਾਨ)– ਕਾਦੀਆਂ ਦੇ ਮੁਹੱਲਾ ਕ੍ਰਿਸ਼ਨਾ ਨਗਰ ਤੋਂ ਇੱਕ ਵੱਡੀ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ, ਜਿੱਥੇ ਦੋ ਬੱਚਿਆਂ ਦੀ ਮਾਂ ਆਪਣੀ ਇੱਕ ਧੀ ਨੂੰ ਨਾਲ ਲੈ ਕੇ ਆਪਣੇ ਪ੍ਰੇਮੀ ਸਾਥੀ ਨਾਲ ਫ਼ਰਾਰ ਹੋ ਗਈ। ਪੀੜਤ ਪਤੀ ਵਿਕਰਮ, ਜੋ ਕਿ ਮਾਮਲੇ ਦੀ ਰਿਪੋਰਟ ਪੁਲਸ 'ਚ ਕਰਵਾ ਚੁੱਕਾ ਹੈ, ਅਜੇ ਤੱਕ ਨਿਆਂ ਲਈ ਦਰ ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਵਿਕਰਮ ਨੇ ਦੱਸਿਆ ਕਿ ਉਸ ਦੀ ਪਤਨੀ ਰਾਜਵਿੰਦਰ ਕੌਰ ਕਰੀਬ ਦੋ ਮਹੀਨੇ ਪਹਿਲਾਂ ਆਪਣੀ ਧੀ ਨੂੰ ਨਾਲ ਲੈ ਕੇ ਘਰੋਂ ਬਿਨਾਂ ਦੱਸੇ ਚਲੀ ਗਈ। ਉਨ੍ਹਾਂ ਦਾ ਦਾਅਵਾ ਹੈ ਕਿ ਇਕ ਰਿਸ਼ਤੇਦਾਰ ਉਸਦੀ ਪਤਨੀ ਨੂੰ ਵਰਗਲਾ ਕੇ ਲੈ ਗਿਆ ਹੈ। ਇਸ ਬਾਰੇ ਉਨ੍ਹਾਂ ਨੇ ਥਾਣਾ ਕਾਦੀਆਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ ਅਤੇ ਦੋਸ਼ੀ ਬਾਰੇ ਸਾਰੀ ਜਾਣਕਾਰੀ ਵੀ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !
ਸ਼ਿਕਾਇਤ ਦੇ ਬਾਵਜੂਦ ਪੁਲਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ ਗਈ। ਐਸਐਸਪੀ ਬਟਾਲਾ ਨੂੰ ਦਿੱਤੀ ਗਈ ਸ਼ਿਕਾਇਤ ਨੂੰ ਡੀਐਸਪੀ ਰਜੇਸ਼ ਕੁਮਾਰ ਕੱਕੜ ਕੋਲ ਭੇਜ ਦਿੱਤਾ ਗਿਆ ਸੀ, ਪਰ ਹਾਲੇ ਤੱਕ ਕੋਈ ਵੀ ਪੱਖੋਂ ਸੰਵੇਦਨਸ਼ੀਲਤਾ ਨਹੀਂ ਦਿਖਾਈ ਗਈ। ਵਿਕਰਮ ਦਾ ਕਹਿਣਾ ਹੈ ਕਿ ਉਹ ਜਦੋਂ ਵੀ ਪੁਲਸ ਨਾਲ ਸੰਪਰਕ ਕਰਦਾ ਹੈ ਤਾਂ ਉਸ ਦਾ ਮਜ਼ਾਕ ਉਡਾਇਆ ਜਾਂਦਾ ਹੈ। ਪੀੜਤ ਨੇ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਪੰਜਾਬ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਵੀ ਲਿਖਤੀ ਰੂਪ ਵਿੱਚ ਇਨਸਾਫ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ
ਵਿਕਰਮ ਨੇ ਪੁਲਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਸ ਨੂੰ ਜਲਦ ਇਨਸਾਫ ਨਾ ਮਿਲਿਆ ਅਤੇ ਉਸ ਨੂੰ ਇਸੇ ਤਰ੍ਹਾਂ ਜ਼ਲੀਲ ਕੀਤਾ ਜਾਂਦਾ ਰਿਹਾ ਤਾਂ ਉਹ ਸੰਘਰਸ਼ ਦੇ ਰਸਤੇ 'ਤੇ ਜਾਣ ਲਈ ਮਜ਼ਬੂਰ ਹੋਵੇਗਾ। ਜਦ ਇਸ ਸੰਬੰਧ 'ਚ ਐਸਐਚਓ ਕਾਦੀਆਂ ਗੁਰਮੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਅਜੇ ਨਵੇਂ ਆਏ ਹਨ। ਮੁਨਸ਼ੀ ਨਾਲ ਗੱਲ ਕਰ ਲਓ। ਥਾਣੇ ਦੇ ਮੁਨਸ਼ੀ ਨੇ ਦੱਸਿਆ ਕਿ ਸਾਬਕਾ ਐਸਐਚਓ ਨੇ ਜਾਂਚ ਸ਼ੁਰੂ ਕੀਤੀ ਸੀ, ਜਿਸ ਵਿਅਕਤੀ 'ਤੇ ਆਰੋਪ ਲਗਾਇਆ ਹੈ ਉਹ ਵੀ ਆਪਣੇ ਘਰੋਂ ਫ਼ਰਾਰ ਹੈ, ਪੁਲਸ ਤਲਾਸ਼ ਕਰ ਰਹੀ ਹੈ। ਜਦ ਇਸ ਸੰਬੰਧ 'ਚ ਡੀਐਸਪੀ ਰਾਜੇਸ਼ ਕੁਮਾਰ ਕੱਕੜ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਹੁਣ ਬਟਾਲਾ ਆ ਗਏ ਹਨ, ਜਲਦ ਬਣਦੀ ਕਾਰਵਾਈ ਕਰ ਕੇ ਇਨਸਾਫ਼ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ ਮਿਲੇ ਆਫਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8