ਸੜਕ ਹਾਦਸੇ ਪੁਆਏ ਵੈਣ, ਦੋ ਧੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ
Friday, Oct 04, 2024 - 04:26 PM (IST)

ਗੁਰਦਾਸਪੁਰ (ਵਿਨੋਦ)-ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਵੱਲੋਂ ਸਕੂਟਰੀ 'ਤੇ ਸਵਾਰ ਮਾਂ ਅਤੇ ਧੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਮਾਂ ਦੀ ਮੌਤ ਅਤੇ ਧੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ’ਤੇ ਭੈਣੀ ਮੀਆਂ ਖਾਂ ਪੁਲਸ ਨੇ ਗੱਡੀ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ
ਇਸ ਸਬੰਧੀ ਏ.ਐੱਸ.ਆਈ ਅਵਤਾਰ ਸਿੰਘ ਨੇ ਦੱਸਿਆ ਕਿ ਮਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਝੰਡਾ ਲੁਬਾਣਾ ਨੇ ਬਿਆਨ ਦਿੱਤਾ ਕਿ ਉਸ ਦੀ ਭੈਣ ਅਮਨਦੀਪ ਕੌਰ ਪਤਨੀ ਜਤਿੰਦਰ ਸਿੰਘ ਵਾਸੀ ਚੱਕ ਸਰੀਫ਼ ਆਪਣੀ ਸਕੂਟਰੀ ਨੰਬਰ ਪੀ. ਬੀ. 06 ਏ.ਐੱਸ 7817 ਐਕਟਿਵਾ 'ਤੇ ਆਪਣੀਆਂ ਕੁੜੀਆਂ ਤਨਵੀਰ ਕੌਰ ਅਤੇ ਹਰਨੂਰ ਕੌਰ ਨਾਲ ਸਵਾਰ ਹੋ ਕੇ ਉਸ ਨੂੰ ਮਿਲ ਕੇ ਪਿੰਡ ਝੰਡਾ ਲੁਬਾਣਾ ਤੋਂ ਚੱਕ ਸਰੀਫ ਨੂੰ ਜਾ ਰਹੀ ਸੀ ਕਿ ਜਦ ਉਹ 1/2 ਕਿੱਲੋਮੀਟਰ ਚੱਕ ਸਰੀਫ ਵਾਲੀ ਸਾਇਡ ਪਹੁੰਚੀ ਤਾਂ ਸਾਹਮਣੇ ਤੋਂ ਇਕ ਸਕਾਰਪਿਉ ਗੱਡੀ ਨੰਬਰ ਪੀਬੀ06 ਬੀ.ਐੱਚ 0036 ਤੇਜ਼ ਰਫ਼ਤਾਰ ਨਾਲ ਆਈ, ਜਿਸ ਨੂੰ ਰਛਪਾਲ ਸਿੰਘ ਉਰਫ ਲਵ ਪੁੱਤਰ ਗੁਰਚਰਨ ਸਿੰਘ ਵਾਸੀ ਨਜ਼ਦੀਕ ਵਾਟਰ ਸਪਲਾਈ ਕਾਹਨੂੰਵਾਨ ਚਲਾ ਰਿਹਾ ਸੀ। ਜਿਸ ਨੇ ਆਪਣੀ ਗੱਡੀ ਤੇਜ ਰਫਤਾਰ ਗਲਤ ਸਾਇਡ ਤੋਂ ਲਾਪਰਵਾਹੀ ਨਾਲ ਚਲਾ ਕੇ ਉਸ ਦੀ ਭੈਣ ਅਮਨਦੀਪ ਕੌਰ ਵਿਚ ਮਾਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੂਜਾ ਦਾ ਸਾਮਾਨ ਦਰਿਆ 'ਚ ਪਰਵਾਉਣ ਗਏ ਪਿਓ-ਪੁੱਤ ਰੁੜੇ
ਜਿਸ ਨਾਲ ਉਸ ਦੇ ਸਿਰ ਅਤੇ ਹੋਰ ਸਰੀਰ 'ਤੇ ਗੰਭੀਰ ਸੱਟਾਂ ਲੱਗ ਗਈਆਂ ਤੇ ਦੋਵੇਂ ਕੁੜੀਆਂ ਵੀ ਜ਼ਖ਼ਮੀ ਹੋ ਗਈਆਂ। ਅਮਨਦੀਪ ਕੌਰ ਦੀ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮਨਦੀਪ ਸਿੰਘ ਦੇ ਬਿਆਨਾਂ ’ਤੇ ਦੋਸ਼ੀ ਰਛਪਾਲ ਸਿੰਘ ਉਰਫ ਲਵ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8