ਮਾਂ ਨੇ 2 ਬੱਚਿਆਂ ਸਣੇ ਖਾਦਾ ਜ਼ਹਿਰ, ਬੱਚਿਆਂ ਦੀ ਮੌਤ
Thursday, Aug 31, 2017 - 10:01 PM (IST)

ਬਲਾਚੌਰ— ਨਵਾਂ ਸ਼ਹਿਰ ਦੇ ਬਲਾਚੌਰ 'ਚ ਇਕ ਔਰਤ ਵਲੋਂ ਆਪਣੇ ਬੱਚਿਆਂ ਸਮੇਤ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ ਜ਼ਹਿਰ ਖਾ ਲਿਆ, ਜਿਸ ਤੋਂ ਬਾਅਦ ਉਸ ਨੂੰ ਨੇੜੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ। ਹਸਪਤਾਲ 'ਚ ਇਲਾਜ ਦੌਰਾਨ ਉਸ ਦੇ ਦੋਵਾਂ ਬੱਚਿਆਂ ਦੀ ਮੌਤ ਹੋ ਗਈ ਤੇ ਔਰਤ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਜੇ ਔਰਤ ਵਲੋਂ ਜ਼ਹਿਰ ਨਿਗਲਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਇਸ ਸਬੰਧ 'ਚ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।