ਵਿਛੋੜਾ ਨਾ ਸਹਾਰ ਸਕਿਆ ਲਾਡਲਾ ਪੁੱਤ, ਭਾਜਪਾ ਆਗੂ ਨੇ ਮਾਂ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਤੋੜਿਆ ਦਮ
Wednesday, Jan 29, 2025 - 01:48 PM (IST)
            
            ਮੁੱਲਾਂਪੁਰ ਦਾਖਾ (ਕਾਲੀਆ)- ਪੁੱਤਰ ਮਾਂ ਦੀਆਂ ਆਂਦਰਾਂ ਹੁੰਦੇ ਹਨ ਇਸੇ ਕਰਕੇ ਮਾਂ ਦਾ ਵਿਛੋੜਾ ਸਹਿਣ ਕਰਨਾ ਬਹੁਤ ਔਖਾ ਹੈ ਅਜਿਹਾ ਵਰਤਾਰਾ ਅੱਜ ਪਿੰਡ ਮੁੱਲਾਂਪੁਰ ਵਿਖੇ ਵੇਖਣ ਨੂੰ ਮਿਲਿਆ ਜਿੱਥੇ ਭਾਜਪਾ ਆਗੂ ਦਲਬੀਰ ਸਿੰਘ ਗਿੱਲ ਨੀਟੂ ਆਪਣੀ ਮਾਂ ਦਾ ਵਿਛੋੜਾ ਸਹਿਣ ਨਹੀਂ ਕਰ ਸਕਿਆ ਅਤੇ ਅੱਜ ਹੀ ਮਾਂ ਦਾ ਭੋਗ ਪਾਉਣਾ ਸੀ ਅੰਤਿਮ ਅਰਦਾਸ ਤੋਂ ਪਹਿਲਾਂ ਹੀ ਦਮ ਤੋੜ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡ ਦੀ ਕੁੜੀ ਦੀ ਵਾਇਰਲ ਵੀਡੀਓ ਨੇ ਮਚਾਈ ਤਰਥੱਲੀ
ਮੰਦਭਾਗੀ ਖ਼ਬਰ ਮਿਲਦਿਆਂ ਸਾਰੇ ਪਿੰਡ ਵਿਚ ਸੋਗ ਫੈਲ ਗਿਆ। ਸਵਰਗੀ ਨੀਟੂ ਮਾਂ ਪਿਓ ਦਾ ਇਕਲੌਤਾ ਪੁੱਤਰ ਸੀ ਅਤੇ ਕੁਝ ਸਾਲ ਪਹਿਲਾਂ ਉਸ ਦੇ ਪਿਤਾ ਦਾ ਦੇਹਾਂਤ ਹੋ ਗਿਆ ਸੀ। ਆਪਣੀ ਮਾਂ ਨੂੰ ਆਪਣੀ ਜਾਨ ਤੋਂ ਵੱਧ ਪਿਆਰ ਕਰਦਾ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਮਾਂ ਦਾ ਦੇਹਾਂਤ ਹੋਇਆ ਤਾਂ ਉਨ੍ਹਾਂ 'ਤੇ ਦੁੱਖਾਂ ਦਾ ਪਹਾੜ ਹੀ ਟੁੱਟ ਗਿਆ। ਇਸ ਸਦਮੇ ਨੂੰ ਨਾ ਸਹਾਰਦਿਆਂ ਦਲਬੀਰ ਸਿੰਘ ਨੀਟੂ ਵੀ ਅੱਜ ਮਾਂ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਹੀ ਅਕਾਲ ਚਲਾਣਾ ਕਰ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
