ਇਕ ਸਾਲ ਪਹਿਲਾਂ ਵੱਡੇ ਅਤੇ ਹੁਣ ਛੋਟੇ ਪੁੱਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਧਾਹਾਂ ਮਾਰ ਰੋਈ ਮਾਂ

Wednesday, Sep 08, 2021 - 06:21 PM (IST)

ਇਕ ਸਾਲ ਪਹਿਲਾਂ ਵੱਡੇ ਅਤੇ ਹੁਣ ਛੋਟੇ ਪੁੱਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਧਾਹਾਂ ਮਾਰ ਰੋਈ ਮਾਂ

ਮੁੱਲਾਂਪੁਰ ਦਾਖਾ (ਕਾਲੀਆ) : ਮਾਨਸਿਕ ਪ੍ਰੇਸ਼ਾਨੀ ਕਾਰਨ ਪਿੰਡ ਪੁੜੈਣ ਦੇ ਨੌਜਵਾਨ ਰਾਜਬੀਰ ਸਿੰਘ ਪੁੱਤਰ ਹਰਨੇਕ ਸਿੰਘ ਨੇ ਆਪਣੇ ਘਰ ਵਿਚ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਰਾਜਬੀਰ ਸਿੰਘ (18-19 ਸਾਲ) ਦੇ ਵੱਡੇ ਭਰਾ ਮਨਪ੍ਰੀਤ ਸਿੰਘ ਨੇ ਇਕ ਸਾਲ ਪਹਿਲਾਂ ਘਰ ਵਿਚ ਪੱਖੇ ਦੀ ਹੁੱਕ ਨਾਲ ਲਟਕ ਕੇ ਫਾਹਾ ਲਿਆ ਸੀ ਜਿਸ ਕਾਰਨ ਰਾਜਬੀਰ ਸਿੰਘ ਬਹੁਤ ਪ੍ਰੇਸ਼ਾਨ ਰਹਿੰਦਾ ਸੀ। ਅੱਜ ਮ੍ਰਿਤਕ ਦੇ ਮਾਤਾ-ਪਿਤਾ ਘਰੋਂ ਬਾਹਰ ਕੰਮ ‘ਤੇ ਗਏ ਸਨ। ਜਦੋਂ ਉਸ ਦੀ ਮਾਂ ਨੇ ਸਵੇਰ 8.30 ਵਜੇ ਆਪਣੇ ਪੁੱਤਰ ਨੂੰ ਪੱਖੇ ਦੀ ਹੁੱਕ ਨਾਲ ਲਟਕਦੇ ਹੋਏ ਦੇਖਿਆ ਤਾਂ ਉਸ ਦੀਆਂ ਧਾਹਾਂ ਨਿਕਲ ਗਈਆਂ।

ਇਹ ਵੀ ਪੜ੍ਹੋ : ਸੜਕ ’ਤੇ ਖੜ੍ਹੇ ਸੀ ਕੁੜੀ-ਮੁੰਡਾ, ਤਿੰਨ ਨੌਜਵਾਨਾਂ ਨੇ ਆ ਕੇ ਮੁੰਡੇ ਨੂੰ ਮਾਰ ਦਿੱਤੀ ਗੋਲ਼ੀ

ਰੌਲਾ ਸੁਣ ਕੇ ਲੋਕ ਇਕੱਠੇ ਹੋ ਗਏ, ਜਦੋਂ ਤੱਕ ਰਾਜਬੀਰ ਨੂੰ ਪੱਖੇ ਦੀ ਹੁੱਕ ਤੋਂ ਥੱਲੇ ਲਾਹਿਆ , ਉਦੋਂ ਤੱਕ ਉਹ ਦਮ ਤੋੜ ਚੁੱਕਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਥਾਣਾ ਦਾਖਾ ਦੇ ਮੁਖੀ ਹਰਸ਼ਪ੍ਰੀਤ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਗਏ। ਏ.ਐੱਸ.ਆਈ. ਜਗਦੀਸ਼ ਸਿੰਘ ਨੇ ਮ੍ਰਿਤਕ ਦੇ ਪਿਤਾ ਹਰਨੇਕ ਸਿੰਘ ਵਾਸੀ ਪਿੰਡ ਪੁੜੈਣ ਦੇ ਬਿਆਨਾਂ ’ਤੇ 174 ਦੀ ਕਾਰਵਾਈ ਅਮਲ ਵਿਚ ਲਿਆ ਕੇ ਲਾਸ਼ ਦਾ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸ਼ਿਮਲਾ ’ਚ ਦੋਸਤ ਦਾ ਪੇਪਰ ਪਵਾ ਕੇ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News