ਅੱਧੀ ਰਾਤ ਨੂੰ ਵਾਪਰੀ ਵਾਰਦਾਤ ਨਾਲ ਕੰਬਿਆ ਪਿੰਡ ਮੋਹਣਕੇ, ਮਾਂ ਨਾਲ ਬੇਰਹਿਮੀ ਦੀਆਂ ਹੱਦਾਂ ਟੱਪ ਗਿਆ ਪੁੱਤ
Thursday, Dec 04, 2025 - 11:52 AM (IST)
ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੇ ਕਸਬਾ ਗੁਰੂਹਰਸਹਾਏ ਦੇ ਪਿੰਡ ਮੋਹਣਕੇ ਦਾ ਇਕ ਦਿਲ ਕੰਬਾਅ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਨਸ਼ੇ ਦੇ ਆਦੀ ਪੁੱਤ ਨੇ ਆਪਣੀ ਬੁੱਢੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਨਾਨਕ ਸਿੰਘ ਬੁਰੀ ਤਰ੍ਹਾਂ ਨਸ਼ੇ ਦੀ ਜਕੜ ਵਿਚ ਸੀ ਅਤੇ ਕੱਲ੍ਹ ਰਾਤ ਵੀ ਉਹ ਨਸ਼ੇ ਵਿਚ ਧੁੱਤ ਸੀ। ਉਸ ਨੇ ਮਾਂ ਕੋਲੋਂ ਨਸ਼ਾ ਖਰੀਦਣ ਲਈ ਪੈਸੇ ਮੰਗੇ ਪਰ ਗਰੀਬ ਪਰਿਵਾਰ ਹੋਣ ਕਰਕੇ ਮਾਂ ਕੋਲ ਪੈਸੇ ਨਹੀਂ ਸਨ। ਇਸ ਗੱਲ 'ਤੇ ਗੁੱਸੇ ਵਿਚ ਆਏ ਨਾਨਕ ਸਿੰਘ ਨੇ ਪਹਿਲਾਂ ਮਾਂ ਨਾਲ ਤਕਰਾਰ ਕੀਤੀ ਅਤੇ ਫਿਰ ਉਸ ਦੀ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਦੁੱਗਣੇ ਰਾਸ਼ਨ ਨੂੰ ਲੈ ਕੇ...
ਪਿੰਡ ਵਾਸੀਆਂ ਮੁਤਾਬਕ ਝਗੜੇ ਦੌਰਾਨ ਨਸ਼ੇੜੀ ਪੁੱਤ ਨੇ ਇਕ ਗਿਲਾਸ ਨਾਲ ਮਾਂ ਦਾ ਗਲਾ ਘੁੱਟ ਦਿੱਤਾ, ਜਿਸ ਨਾਲ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਣ 'ਤੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਗੁਰੂਹਰਸਹਾਏ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਪੁਲਸ ਨੇ ਕਲਯੁੱਗੀ ਪੁੱਤ ਨਾਨਕ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਮੇਂ ਪੁਲਿਸ ਪੂਰੀ ਘਟਨਾ ਦੀ ਜਾਂਚ ਵਿਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਇਸ ਐਕਟ ਨੂੰ ਦਿੱਤੀ ਮਨਜ਼ੂਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
