ਨਸ਼ੇੜੀ ਪੁੱਤ ਤੋਂ ਦੁਖੀ ਮਾਂ ਦੀ ਵੀਡੀਓ ਵਾਇਰਲ, ਹੱਥ ਬੰਨ੍ਹ ਜੋ ਬੋਲ ਬੋਲੇ, ਤੁਹਾਨੂੰ ਵੀ ਭਾਵੁਕ ਕਰ ਦੇਣਗੇ (ਵੀਡੀਓ)

Wednesday, Sep 06, 2023 - 12:01 PM (IST)

ਨਸ਼ੇੜੀ ਪੁੱਤ ਤੋਂ ਦੁਖੀ ਮਾਂ ਦੀ ਵੀਡੀਓ ਵਾਇਰਲ, ਹੱਥ ਬੰਨ੍ਹ ਜੋ ਬੋਲ ਬੋਲੇ, ਤੁਹਾਨੂੰ ਵੀ ਭਾਵੁਕ ਕਰ ਦੇਣਗੇ (ਵੀਡੀਓ)

ਸਮਰਾਲਾ (ਵਿਪਨ) : ਪੰਜਾਬ ਦੀ ਜਵਾਨੀ ਬੁਰੀ ਤਰ੍ਹਾਂ ਨਸ਼ਿਆਂ 'ਚ ਰੁਲ੍ਹਦੀ ਜਾ ਰਹੀ ਹੈ। ਅਜਿਹੀ ਹੀ ਸੋਸ਼ਲ ਮੀਡੀਆ 'ਤੇ ਨਸ਼ੇੜੀ ਪੁੱਤ ਤੋਂ ਦੁਖ਼ੀ ਮਾਂ ਦੀ ਵੀਡੀਓ ਵਾਇਰਲ ਹੋਈ ਹੈ, ਜੋ ਰੋਂਦਿਆਂ ਹੋਇਆਂ ਆਪਣੇ ਪੁੱਤ ਨੂੰ ਬਚਾਉਣ ਦੀ ਗੱਲ ਕਰ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਹਰ ਕੋਈ ਭਾਵੁਕ ਹੋ ਜਾਵੇਗਾ। ਵੀਡੀਓ 'ਚ ਦੁਖਿਆਰੀ ਮਾਂ ਨੇ ਰੋਂਦੇ ਹੋਏ ਦੱਸਿਆ ਕਿ ਉਸ ਦਾ ਨੌਜਵਾਨ ਪੁੱਤ ਵਿਆਹਿਆ ਹੋਇਆ ਹੈ ਅਤੇ ਉਸ ਦੇ 2 ਧੀਆਂ ਅਤੇ 1 ਪੁੱਤਰ ਹੈ ਪਰ ਉਹ ਨਸ਼ੇ ਦਾ ਆਦੀ ਹੋ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ ਬੁਰੀ ਖ਼ਬਰ, ਸਰਕਾਰ ਨੇ ਅਚਾਨਕ ਵਾਪਸ ਲਈ ਇਹ ਰਾਹਤ

ਉਹ ਹਰ ਰੋਜ਼ ਨਸ਼ਾ ਕਰਕੇ ਘਰ ਆਉਂਦਾ ਹੈ ਅਤੇ ਫਿਰ ਨਸ਼ਾ ਵੇਚਣ ਵਾਲਿਆਂ ਦੇ ਉਸ ਦੇ ਪੁੱਤ ਨੂੰ ਲਗਾਤਾਰ ਫੋਨ ਆਉਂਦੇ ਹਨ। ਰੋਂਦੋ ਹੋਏ ਮਾਂ ਨੇ ਦੱਸਿਆ ਕਿ ਉਹ ਪੁਲਸ ਅਧਿਕਾਰੀਆਂ ਨੂੰ ਵੀ ਇਸ ਬਾਰੇ ਦੱਸ ਚੁੱਕੀ ਹੈ ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋਈ। ਉਹ ਨਸ਼ਾ ਵੇਚਣ ਵਾਲਿਆਂ ਦੇ ਨੰਬਰ ਵੀ ਪੁਲਸ ਨੂੰ ਦਿੱਤੇ ਪਰ ਕੁੱਝ ਨਹੀਂ ਬਣਿਆ। ਉਸ ਨੇ ਆਪਣਾ ਦੁੱਖੜਾ ਸੁਣਾਉਂਦੇ ਹੋਏ ਕਿਹਾ ਕਿ ਉਸ ਦੇ ਬੱਚੇ ਰੁਲ੍ਹ ਗਏ ਹਨ ਅਤੇ ਉਹ ਬਹੁਤ ਦੁਖ਼ੀ ਹੈ।

ਇਹ ਵੀ ਪੜ੍ਹੋ : PU Elections : ਅੱਜ ਮਿਲੇਗਾ ਯੂਨੀਵਰਸਿਟੀ ਨੂੰ ਨਵਾਂ ਪ੍ਰਧਾਨ, ਸ਼ਾਮ ਤੱਕ ਆਉਣਗੇ ਨਤੀਜੇ

ਉਸ ਨੇ ਆਪਣੇ ਪੁੱਤਰ ਨੂੰ ਨਸ਼ੇ 'ਚੋਂ ਬਾਹਰ ਕੱਢਣ ਦੀ ਗੁਹਾਰ ਲਾਈ ਹੈ ਅਤੇ ਕਿਹਾ ਹੈ ਕਿ ਜੇਕਰ ਉਸ ਦੇ ਘਰ ਲਈ ਕੁੱਝ ਕੀਤਾ ਜਾ ਸਕਦਾ ਹੈ ਤਾਂ ਕਰ ਦਿਓ। ਉਸ ਨੇ ਇਹ ਵੀ ਦੱਸਿਆ ਕਿ ਜਦੋਂ ਉਹ ਪੁਲਸ ਕੋਲ ਗਈ ਤਾਂ ਉਸ ਨੂੰ ਇਹੀ ਕਿਹਾ ਗਿਆ ਕਿ ਆਪਣੇ ਪੁੱਤ ਨੂੰ ਸਮਝਾਉ। ਫਿਲਹਾਲ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਮਾਤਾ ਦੇ ਘਰ ਪਹੁੰਚ ਗਈ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਜਲਦ ਕਾਰਵਾਈ ਕਰਨ ਦੀ ਗੱਲ ਆਖ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News