ਪੰਜਾਬ 'ਚ ਰੂਹ ਕੰਬਾਊ ਘਟਨਾ ! ਮਾਂ ਨੇ 3 ਨਿਆਣਿਆਂ ਸਮੇਤ ਚੁੱਕ ਲਿਆ ਖੌਫਨਾਕ ਕਦਮ, ਇਲਾਕੇ 'ਚ ਦਹਿਸ਼ਤ
Friday, Jul 03, 2026 - 07:12 AM (IST)
ਵੈੱਬ ਡੈਸਕ: ਮਾਨਸਾ ਦੇ ਵਿੱਚ ਇੱਕ ਬੇਹੱਦ ਮੰਦਭਾਗੀ ਤੇ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਮਾਂ ਨੇ ਆਪਣੇ ਤਿੰਨ ਨਾਬਾਲਗ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਇਹ ਘਟਨਾ ਮਾਨਸਾ ਦੇ ਇਛਪੁਰਬਕ ਗੁਰੂਘਰ ਦੇ ਨਜ਼ਦੀਕ ਵਾਪਰੀ ਹੈ।
ਮਿਲੀ ਜਾਣਕਾਰੀ ਅਨੁਸਾਰ 45 ਸਾਲਾ ਸੰਦੀਪ ਕੌਰ ਨੇ ਇਹ ਖੌਫਨਾਕ ਕਦਮ ਚੁੱਕਦਿਆਂ ਆਪਣੇ ਤਿੰਨ ਬੱਚਿਆਂ ਦੀ ਜਾਨ ਲੈਣ ਤੋਂ ਬਾਅਦ ਖੁਦ ਵੀ ਮੌਤ ਨੂੰ ਗਲੇ ਲਗਾ ਲਿਆ। ਮਰਨ ਵਾਲੇ ਬੱਚਿਆਂ ਦੀ ਉਮਰ ਮਹਿਜ਼ ਡੇਢ ਸਾਲ (1.5), 8 ਸਾਲ ਅਤੇ 12 ਸਾਲ ਦੱਸੀ ਜਾ ਰਹੀ ਹੈ।
ਇਸ ਦਰਦਨਾਕ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਇਸ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
