ਚਿੰਤਾ ਭਰੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ 'ਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਸਭ ਤੋਂ ਵੱਧ

Saturday, Mar 05, 2022 - 03:52 PM (IST)

ਚਿੰਤਾ ਭਰੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ 'ਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਸਭ ਤੋਂ ਵੱਧ

ਚੰਡੀਗੜ੍ਹ (ਬਿਊਰੋ) : ਜਣੇਪੇ ਦੌਰਾਨ ਮਾਵਾਂ ਦੀ ਮੌਤ ’ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਵੱਲੋਂ ਮਾਵਾਂ ਦੀਆਂ ਮੌਤਾਂ ਦੀ ਲਗਾਤਾਰ ਜਾਂਚ-ਪੜਤਾਲ ਕੀਤੀ ਜਾ ਰਹੀ ਹੈ, ਤਾਂ ਜੋ ਮੌਤਾਂ ਦੇ ਕਾਰਨਾਂ ਦਾ ਪਤਾ ਲਾ ਕੇ ਇਨ੍ਹਾਂ ’ਤੇ ਕਾਬੂ ਪਾਇਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਡਾ. ਓ. ਪੀ. ਗੋਜਰਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਣੇਪੇ ਦੌਰਾਨ ਮਾਂਵਾਂ ਦੀਆਂ ਹੋਣ ਵਾਲੀਆਂ ਮੌਤਾਂ ’ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਯੂਕ੍ਰੇਨ 'ਚੋਂ ਵਾਪਸ ਪਰਤੀ ਦਾਮਿਨੀ ਦੀਆਂ ਅੱਖਾਂ 'ਚ ਸੀ ਜੰਗ ਦਾ ਖ਼ੌਫਨਾਕ ਮੰਜ਼ਰ, ਲੋਕਾਂ ਨੇ ਕੀਤਾ ਜ਼ੋਰਦਾਰ ਸੁਆਗਤ

ਸੂਬੇ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਮਾਵਾਂ ਦੀ ਮੌਤ ਦਰ ਬਾਕੀ ਜ਼ਿਲ੍ਹਿਆਂ ਦੇ ਮੁਕਾਬਲੇ ਵਧੇਰੇ ਹੋਣ ਕਾਰਨ ਖ਼ਤਰੇ ਦੀ ਸ਼੍ਰੇਣੀ ਵਿਚ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਚ ਮਾਂਵਾਂ ਦੀ ਮੌਤ ਦਰ 129 ਪ੍ਰਤੀ ਇਕ ਲੱਖ ਜਣੇਪੇ ਹੈ, ਜਦੋਂ ਕਿ ਰਾਸ਼ਟਰੀ ਪੱਧਰ ਦਾ ਅੰਕੜਾ 122 ਹੈ। ਇਸ ਦੀ ਗੰਭੀਰਤਾ ਨੂੰ ਦੇਖਦਿਆਂ ਸਹਾਇਕ ਡਾਇਰੈਕਟਰ ਡਾ. ਵਿਨੀਤ ਨਾਗਪਾਲ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕਰਕੇ ਮਹੀਨਾ ਅਪ੍ਰੈਲ-2021 ਤੋਂ ਦਸੰਬਰ-2021 ਦੌਰਾਨ ਹੋਈਆ ਮਾਵਾਂ ਦੀਆਂ ਮੌਤਾਂ ਦੇ ਹੋਏ ਰਿਵੀਊ ਦਾ ਆਡਿਟ ਕੀਤਾ ਗਿਆ, ਜਿਸ ਦੌਰਾਨ ਜ਼ਿਲ੍ਹੇ ਦੇ ਸਿਵਲ ਸਰਜਨ, ਪ੍ਰੋਗਰਾਮ ਅਧਿਕਾਰੀਆਂ, ਸੀਨੀਅਰ ਮੈਡੀਕਲ ਅਫ਼ਸਰਾਂ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਜ (ਮਹਿਲਾ) ਨਾਲ ਇਕ ਅਹਿਮ ਮੀਟਿੰਗ ਕੀਤੀ ਗਈ ਅਤੇ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਤਾਂ ਕਿ ਭਵਿੱਖ ਵਿਚ ਮਾਂਵਾਂ ਦੀ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ’ਤੇ ਕਾਬੂ ਪਾਇਆ ਜਾ ਸਕੇ।

ਇਹ ਵੀ ਪੜ੍ਹੋ : ਪਿਆਕੜਾਂ ਲਈ ਮਾੜੀ ਖ਼ਬਰ, ਇਸ ਤਾਰੀਖ਼ ਤੋਂ ਮਹਿੰਗੀ ਹੋਵੇਗੀ ਸ਼ਰਾਬ

ਇਸ ਮੌਕੇ ਤੇ ਡਾਕਟਰ ਇੰਦਰਦੀਪ ਕੌਰ ਪ੍ਰੋਗਰਾਮ ਅਫਸਰ ਐੱਮ.ਸੀ.ਐੱਚ., ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ ਹਰਵਿੰਦਰ ਸਿੰਘ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਅਨੂੰ ਚੋਪੜਾ ਦੋਸਾਂਝ ਤੋਂ ਇਲਾਵਾ ਹੋਰ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।

ਇਹ ਵੀ ਪੜ੍ਹੋ : ਯੂਕ੍ਰੇਨ ਸੰਕਟ 'ਤੇ ਮੁੱਖ ਮੰਤਰੀ ਚੰਨੀ ਨੇ ਮੰਤਰੀਆਂ ਤੇ ਵਿਧਾਇਕਾਂ ਨਾਲ ਕੀਤੀ ਬੈਠਕ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News