ਗੁਪਤ ਤਰੀਕੇ ਨਾਲ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ’ਤੇ ਲਾਠੀਚਾਰਜ
Friday, Sep 17, 2021 - 06:07 PM (IST)
ਪਟਿਆਲਾ (ਮਨਦੀਪ ਸਿੰਘ ਜੋਸਨ) : ਐੱਨ. ਐੱਸ.ਕਿਊ. ਐੱਫ. ਵੋਕੇਸ਼ਨਲ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਅੱਜ ਅਚਨਚੇਤ ਗੁਪਤ ਤਰੀਕੇ ਨਾਲ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਅਧਿਆਪਕ ਬੈਰੀਕੇਡ ਤੋੜ ਕੇ ਮੋਤੀ ਮਹਿਲ ਦੇ ਨੇੜੇ ਜਾ ਪਹੁੰਚੇ, ਜਿੱਥੇ ਪੁਲਸ ਨੇ ਇਨ੍ਹਾਂ ’ਤੇ ਲਾਠੀਚਾਰਜ ਕਰਕੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੂਜੇ ਪਾਸੇ ਬਾਕੀ ਰਹਿੰਦੇ ਅਧਿਆਪਕਾਂ ਨੇ ਵਾਈ.ਪੀ.ਐਸ. ਚੌਂਕ ਵਿਚ ਜਾਮ ਲਗਾ ਦਿੱਤਾ ਅਤੇ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੇ ਸਾਥੀ ਰਿਹਾਅ ਨਹੀਂ ਹੁੰਦੇ, ਉਦੋਂ ਤੱਕ ਜਾਮ ਜਾਰੀ ਰਹੇਗਾ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਨੂੰ ਇਕ ਵਰ੍ਹਾ ਪੂਰਾ ਹੋਣ ’ਤੇ ਬੋਲੇ ਕੈਪਟਨ, ਕਿਹਾ ਪੂਰੇ ਦੇਸ਼ ਲਈ ਘਾਤਕ ਇਹ ਕਾਨੂੰਨ
ਇਸ ਮੌਕੇ ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ ਨੇ ਆਖਿਆ ਕਿ ਪਿਛਲੇ ਸੱਤ ਸਾਲਾਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਅਸੀਂ ਪਿਛਲੇ 100 ਦਿਨਾਂ ਤੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਪੱਕਾ ਧਰਨਾ ਲਗਾ ਕੇ ਬੈਠੇ ਹੋਏ ਹਾਂ ਅਤੇ ਸਰਕਾਰ ਵਲੋਂ ਅੱਜ ਤੱਕ ਸਾਡੀ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ। ਯੂਨੀਅਨ ਪ੍ਰਧਾਨ ਵਲੋਂ ਦੱਸਿਆ ਗਿਆ ਕਿ ਸਾਡੀ ਮੁੱਖ ਮੰਗ ਹੈ ਸਰਕਾਰੀ ਸਕੂਲਾਂ ਵਿੱਚੋਂ ਕੰਪਨੀਆਂ ਨੂੰ ਬਾਹਰ ਕੱਢਿਆ ਜਾਵੇ ਅਤੇ ਐੱਨ. ਐੱਸ.ਕਿਊ. ਐੱਫ. ਅਧਿਆਪਕਾਂ ਨੂੰ ਪੂਰੇ ਸਕੇਲ ਤੇ ਰੈਗੂਲਰ ਕੀਤਾ ਜਾਵੇ। ਇਨ੍ਹਾਂ ਮੰਗਾਂ ਦੀ ਪੂਰਤੀ ਲਈ ਇਹ ਸੰਘਰਸ਼ ਜਾਰੀ ਰਹੇਗਾ, ਜਦੋਂ ਤੱਕ ਇਹ ਪੂਰਾ ਨਹੀਂ ਹੁੰਦਾ, ਇਸੇ ਤਰ੍ਹਾਂ ਗੁਪਤ ਐਕਸ਼ਨ ਜਾਰੀ ਰਹਿਣਗੇ।
ਇਹ ਵੀ ਪੜ੍ਹੋ : ਮੁਕਤਸਰ ਦੇ ਪਿੰਡ ਡੋਡਾਵਾਲੀ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ, ਸੀ. ਸੀ. ਟੀ. ਵੀ. ਦੇਖ ਉੱਡੇ ਹੋਸ਼