ਮੋਤੀ ਮਹਿਲ ਨੇੜੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ, ਦੁਖੀ ਅਧਿਆਪਕਾਂ ਨੇ ਮਾਰੀਆਂ ਭਾਖੜਾ ਨਹਿਰ 'ਚ ਛਾਲਾਂ

Sunday, Apr 11, 2021 - 05:01 PM (IST)

ਮੋਤੀ ਮਹਿਲ ਨੇੜੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ, ਦੁਖੀ ਅਧਿਆਪਕਾਂ ਨੇ ਮਾਰੀਆਂ ਭਾਖੜਾ ਨਹਿਰ 'ਚ ਛਾਲਾਂ

ਪਟਿਆਲਾ (ਮਨਦੀਪ ਸਿੰਘ ਜੋਸਨ): ਪੰਜਾਬ ਦੀ ਕੈਪਟਨ ਸਰਕਾਰ ਤੋਂ ਦੁੱਖੀ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਮੋਤੀ ਮਹਿਲ ਦਾ ਘਿਰਾਓ ਕਰਨ ਉਤਰੇ ਬੇਰੁਜ਼ਗਾਰ ਅਧਿਆਪਕਾਂ ਅਤੇ ਹੋਰ ਬੇਰੁਜ਼ਗਾਰ ਨੌਜਵਾਨਾਂ 'ਤੇ ਪੁਲਸ ਨੇ ਜ਼ਬਰਦਸਤ ਲਾਠੀਚਾਰਜ ਕਰ ਦਿੱਤਾ ਤੇ 50 ਤੋਂ ਵੱਧ ਬੇਰੁਜ਼ਗਾਰ ਅਧਿਆਪਕਾਂ ਤੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਲਾਠੀਚਾਰਜ ਵਿੱਚ ਕਈ ਅਧਿਆਪਕਾਂ ਦੇ ਸੱਟਾਂ ਵੱਜੀਆਂ। ਦੂਜੇ ਪਾਸੇ ਦੁਖੀ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੇ ਇਸ ਤੋਂ ਬਾਅਦ ਭਾਖੜਾ ਨਹਿਰ ਦੇ ਪੁੱਲ 'ਤੇ ਜਾ ਕੇ ਨਹਿਰ ਵਿੱਚ ਛਲਾਂਗਾਂ ਲੱਗਾ ਦਿੱਤੀਆਂ, ਜਿਸ ਨਾਲ ਪੂਰਾ ਦਿਨ ਵੱਡਾ ਟਕਰਾਅ ਸੀ.ਐਮ. ਸਿਟੀ ਵਿੱਚ ਬਣਿਆ ਰਿਹਾ।

ਇਹ ਵੀ ਪੜ੍ਹੋ:  ਸੜਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖੁਸ਼ੀਆਂ, ਪਿਓ-ਪੁੱਤ ਦੀ ਹੋਈ ਮੌਤ

PunjabKesari

ਅੱਜ ਪਟਿਆਲਾ ਪੁਲਸ ਤੇ ਜਿਲ੍ਹਾ ਪ੍ਰਸ਼ਾਸ਼ਨ ਨੂੰ ਪੰਜਾਬ ਦੇ ਬੇਰੁਜ਼ਗਾਰਾਂ ਦੇ ਵੱਡੇ ਰੋਸ ਦਾ ਸਾਹਮਣਾ ਕਰਨਾ ਪਿਆ, ਬੇਰੁਜ਼ਗਾਰ ਸਾਂਝੇ ਮੋਰਚਾ ਦੀ ਅਗਵਾਈ ਵਿੱਚ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ, ਬੇਰੁਜ਼ਗਾਰ ਡੀ.ਪੀ.ਆਈ. ਅਧਿਆਪਕ ਯੂਨੀਅਨ, ਬੇਰੁਜ਼ਗਾਰ ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਮਲਟੀਪਰਪਜ ਹੈਲਥ ਵਰਕਰ ਯੂਨੀਅਨ ਨੇ ਸਾਂਝੇ ਤੌਰ 'ਤੇ ਮੋਤੀ ਮਹਿਲ ਵੱਲ ਮਾਰਚ ਕੀਤਾ ਤੇ ਪੁਲਸ ਨੇ ਫੁਹਾਰਾ ਚੌਂਕ ਟਪਦਿਆਂ ਹੀ ਇਨ੍ਹਾਂ 'ਤੇ ਡਾਂਗ ਵਰਸਾ ਦਿੱਤੀ ਤੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।ਜਦੋਂ ਇਹ ਖ਼ਬਰ ਦੂਜੇ ਗਰੁੱਪ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕ ਯੂਨੀਅਨ ਜਿਹੜੇ ਕਿ ਬਾਰਾਂਦਰੀ ਵਿੱਚ ਇੱਕਠੇ ਹੋ ਰਹੇ ਸਨ ਤੱਕ ਪੁੱਜੀ ਤਾਂ ਉਨ੍ਹਾਂ ਨੇ ਦੋ ਗਰੁੱਪ ਬਣਾ ਕੇ ਇੱਕ ਰੋਸ ਮਾਰਚ ਕਰਨ ਤੋਰਿਆ ਤਾਂ ਦੂਜਾ ਭਾਖੜਾ ਨਹਿਰ ਵੱਲ ਤੋਰ ਦਿੱਤਾ।

ਇਹ ਵੀ ਪੜ੍ਹੋ:   14 ਸਾਲ ਬਾਅਦ ਵਿਦੇਸ਼ੋਂ ਪਰਤਿਆ ਸਖ਼ਸ਼, ਹੁਣ ਟਰੈਕਟਰ-ਟਰਾਲੀ ਨੂੰ ਇੰਝ ਬਣਾਇਆ ਰੁਜ਼ਗਾਰ ਦਾ ਸਾਧਨ (ਵੀਡੀਓ)

PunjabKesari

ਪਟਿਆਲਾ ਪੁਲਸ ਨੇ ਬਾਰਾਂਦਰੀ ਦੇ ਬਾਹਰ ਹੀ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦੇ ਦੂਜੇ ਗਰੁੱਪ ਦੇ ਦੋ ਬੇਰੁਜ਼ਗਾਰ ਅਧਿਆਪਕਾਂ ਨੇ ਸੰਗਰੂਰ ਰੋਡ 'ਤੇ ਭਾਖੜਾ ਨਹਿਰ ਵਿੱਚ ਜਾ ਕੇ ਛਾਲਾਂ ਮਾਰ ਦਿੱਤੀਆਂ, ਜਿਸ ਨਾਲ ਸਥਿਤੀ ਬਹੁਤ ਹੀ ਖਤਰਨਾਕ ਬਣ ਗਈ।ਪੰਜ ਯੂਨੀਅਨਾਂ ਵਿੱਚੋਂ ਚਾਰ ਯੂਨੀਅਨਾਂ ਵੱਖ-ਵੱਖ ਬੇਰੁਜ਼ਗਾਰ ਅਧਿਆਪਕ ਯੂਨੀਅਨਾਂ ਹਨ, ਜਿਹੜੇ ਸਰਕਾਰ ਦਾ ਪਿਟ ਸਿਆਪਾ ਕਰਕੇ ਸਰਕਾਰ ਤੋਂ ਨੌਕਰੀ ਦੀ ਮੰਗ ਕਰ ਰਹੇ ਹਨ।ਹੈਰਾਨੀ ਹੈ ਕਿ ਪੰਜਾਬ ਸਰਕਾਰ ਇੱਕ ਪਾਸੇ ਘਰ-ਘਰ ਨੌਕਰੀ ਦੇ ਦਾਅਵੇ ਕਰ ਰਹੀ ਹੈ ਪਰ ਇੱਥੇ ਹਾਲਾਤ ਬੇਹਦ ਮਾੜੇ ਹਨ। ਬੇਰੁਜ਼ਗਾਰ ਸਾਂਝਾ ਮੋਰਚਾ ਦੇ ਨੇਤਾ ਸੁਖਵਿੰਦਰ ਸਿੰਘ ਢਿਲਵਾਂ ਜਿਨ੍ਹਾਂ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਦਾ ਕਹਿਣਾ ਹੈ ਕਿ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਮਾਰਨਾ ਚਾਹੁੰਦੀ ਹੈ। 

ਇਹ ਵੀ ਪੜ੍ਹੋ: ਮੀਰਪੁਰ ਪਿੰਡ ’ਚ ਦਰਦਨਾਕ ਹਾਦਸਾ, ਸੁੱਤੇ ਹੋਏ ਪਰਿਵਾਰ ’ਤੇ ਡਿੱਗੀ ਛੱਤ, 11 ਸਾਲਾ ਬੱਚੇ ਦੀ ਮੌਤ  (ਤਸਵੀਰਾਂ)

PunjabKesari

ਦੂਜੇ ਪਾਸੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ ਨੂੰ ਵੀ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਸੀ ਦਾ ਕਹਿਣਾ ਹੈ ਕਿ ਈ.ਟੀ.ਟੀ. ਅਧਿਆਪਕ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਦੇ ਸਾਹਮਣੇ ਪਿਛਲੇ ਲੰਬੇ ਸਮੇਂ ਤੋਂ ਧਰਨਾ ਲਗਾ ਕੇ ਬੈਠੇ ਹਨ, ਉੱਥੇ ਸੀ.ਐਮ. ਸਿਟੀ ਵਿੱਚ ਦੋ ਅਧਿਆਪਕ ਟਾਵਰਾਂ 'ਤੇ ਚੜ੍ਹੇ ਬੈਠੇ ਹਨ ਪਰ ਸਰਕਾਰ ਕੁੰਭਕਰਨੀ ਨੀਂਦ ਸੋ ਰਹੀ ਹੈ ਤੇ ਇਸ ਨੀਂਦ ਤੋਂ ਜਗਾਉਣ ਲਈ ਈ.ਟੀ.ਟੀ ਅਧਿਆਪਕਾਂ ਨੇ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ ਹੈ। ਹਾਲਾਂਕਿ ਅਧਿਆਪਕਾਂ ਦੇ ਸਖ਼ਤ ਰੁਖ ਨੂੰ ਦੇਖਦਿਆਂ ਪੁਲਸ ਨੇ ਵੱਡੀ ਤਿਆਰੀ ਉਲੀਕੀ ਹੋਈ ਸੀ, ਜਿੱਥੇ ਪੁਲਸ ਨੇ ਕਈ ਟੀਮਾਂ ਬਣਾ ਕੇ ਇਨ੍ਹਾਂ ਸਾਰੇ ਗਰੁੱਪਾਂ ਦੇ ਪਿਛੇ ਛੱਡੀਆਂ ਹੋਈਆਂ ਸਨ। ਇਨ੍ਹਾਂ ਪੁਲਸ ਦੀਆਂ ਟੀਮਾਂ ਨੇ ਮੋਤੀ ਮਹਿਲ ਨੇੜਿਓ, ਬਾਰਾਂਦਰੀ ਕੋਲ ਜਿੱਥੇ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ, ਉੱਥੇ ਗੋਤਾਖੋਰਾਂ ਦੀ ਸਹਾਇਤਾ ਨਾਲ ਭਾਖੜਾ ਨਹਿਰ ਵਿੱਚੋਂ ਵੀ ਤੁਰੰਤ ਅਧਿਆਪਕਾਂ ਨੂੰ ਕੱਢ ਲਿਆ ਗਿਆ। ਖ਼ਬਰ ਲਿਖੇ ਜਾਣ ਤੱਕ ਵੱਡਾ ਟਕਰਾਅ ਬਣਿਆ ਹੋਇਆ ਸੀ। 

ਇਹ ਵੀ ਪੜ੍ਹੋ:  ਕੋਰੋਨਾ ਤੋਂ ਬਚਾਅ ਟੀਕਾਕਰਨ ਲਈ ‘ਝੰਡਾ ਬਰਦਾਰ’ ਬਣੀ 105 ਸਾਲ ਦੀ ਮਾਤਾ ਕਰਤਾਰ ਕੌਰ 


author

Shyna

Content Editor

Related News