ਸਿਖਲਾਈ ਕੈਂਪਾਂ ਰਾਹੀਂ ਕਿਸਾਨਾਂ ਨੂੰ ਫ਼ਸਲੀ ਬਦਲਾਅ ਲਈ ਪ੍ਰੇਰਿਤ ਕਰਨਾ ਸਰਕਾਰ ਦਾ ਮੁੱਖ ਉਦੇਸ਼ : ਮੰਤਰੀ ਕਟਾਰੂਚੱਕ

04/10/2023 4:35:00 PM

ਪਠਾਨਕੋਟ (ਸ਼ਾਰਦਾ)- ਬਦਲ ਕੇ ਫ਼ਸਲ ਲਾਈਏ ਆਓ ਰੰਗਲਾ ਪੰਜਾਬ ਬਣਾਈਏ ਦੇ ਅਧੀਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੁਲਦੀਪ ਸਿੰਘ ਧਾਲੀਵਾਲ ਖੇਤੀਬਾੜੀ ਮੰਤਰੀ ਦੀ ਅਗਵਾਈ ’ਚ ਹੋ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸ਼ਾਂ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਪਠਾਨਕੋਟ ਵੱਲੋਂ ਆਤਮਾ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਵਿਖੇ ਲਾਇਆ ਗਿਆ।

ਇਹ ਵੀ ਪੜ੍ਹੋ- ਅੰਤ੍ਰਿੰਗ ਕਮੇਟੀ  ਦੀ ਇਕੱਤਰਤਾ ਉਪਰੰਤ SGPC ਪ੍ਰਧਾਨ ਦਾ ਅਹਿਮ ਬਿਆਨ

ਸਿਖਲਾਈ ਕੈਂਪ ਦੌਰਾਨ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ, ਜਿਨ੍ਹਾਂ ਨੂੰ ਡਾ. ਰਜਿੰਦਰ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਅਤੇ ਹੋਰ ਅਧਿਕਾਰੀਆਂ ਨੇ ਗੁਲਦਸਤੇ ਭੇਟ ਕਰ ਕੇ ਸਵਾਗਤ ਕੀਤਾ। ਉਪਰੰਤ ਮੁੱਖ ਮਹਿਮਾਨ ਨੇ ਰਿਬਨ ਕੱਟ ਕੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੀ ਸ਼ੁਰੂਆਤ ਕੀਤੀ। ਇਸ ਮੌਕੇ ਡਾ. ਅਵਤਾਰ ਸਿੰਘ ਸੰਯੁਕਤ ਡਾਇਰੈਕਟਰ ਖੇਤੀ ਬਾੜੀ (ਵਿਸਥਾਰ ਤੇ ਸਿਖਲਾਈ) ਵੀ ਹਾਜ਼ਰ ਸਨ।

ਇਹ ਵੀ ਪੜ੍ਹੋ-  ਘਪਲਿਆਂ ਤੋਂ ਦੁਖੀ ਪੰਜਾਬ ਜੰਗਲਾਤ ਵਿਭਾਗ ਪੰਚਾਇਤਾਂ ਤੋਂ ਖ਼ਰੀਦੇਗਾ ਜ਼ਮੀਨ

ਕੈਂਪ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਕਿਸਾਨ ਸਿਖਲਾਈ ਕੈਂਪ ’ਚ ਵਿਸ਼ੇਸ਼ ਗੱਲ ਇਹ ਦੇਖਣ ਨੂੰ ਮਿਲੀ ਕਿ ਕਿਸਾਨੀ ਕਿੱਤੇ ਨਾਲ ਜੂੜੀਆਂ ਔਰਤਾਂ ਵੀ ਭਾਰੀ ਸੰਖਿਆ ’ਚ ਕਿਸਾਨ ਜਾਗਰੂਕਤਾ ਮੇਲੇ ’ਚ ਸ਼ਾਮਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਚਿੰਤਾਂ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਪਾਣੀ ਦਾ ਸਤਰ ਬਹੁਤ ਨੀਵਾਂ ਜਾ ਰਿਹਾ ਹੈ ਅਤੇ ਸਰਕਾਰ ਦਾ ਵੀ ਉਪਰਾਲਾ ਹੈ ਕਿ ਕਿਸਾਨ ਫ਼ਸਲਾ ਅੰਦਰ ਬਦਲਾਅ ਲਿਆ ਕੇ ਦਿਨ ਪ੍ਰਤੀ ਦਿਨ ਗਿਰ ਰਹੇ ਜਲ ਸਤਰ ਦੀ ਸੰਭਾਲ ਕਰਨ ’ਚ ਅਪਣਾ ਸਹਿਯੋਗ ਦੇ ਸਕਦੇ ਹਨ।

ਇਹ ਵੀ ਪੜ੍ਹੋ- ਤਰਨਤਾਰਨ ਤਾਇਨਾਤ ਥਾਣੇਦਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਰਚਿਆ ਡਰਾਮਾ, ਸੱਚਾਈ ਜਾਣ ਸਭ ਦੇ ਉੱਡੇ ਹੋਸ਼

ਮੁੱਖ ਅਫ਼ਸਰ ਡਾ. ਰਜਿੰਦਰ ਕੁਮਾਰ ਅਤੇ ਹੋਰ ਅਧਿਕਾਰੀਆਂ ਵੱਲੋਂ ਮੁੱਖ ਮਹਿਮਾਨ ਜੀ ਨੂੰ ਯਾਦਗਾਰ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਮੇਲੇ ਦੌਰਾਨ ਕੇ. ਵੀ. ਕੇ. ਘੋਹ ਤੋਂ ਡਿਪਟੀ ਡਾਇਰੈਕਟਰ ਡਾ. ਨਰਿੰਦਰਦੀਪ ਸਿੰਘ ਅਤੇ ਉਨ੍ਹਾਂ ਦੀ ਸਾਇੰਸਦਾਨਾਂ ਦੀ ਟੀਮ ਵੱਲੋਂ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan