ਚਲਾਨ ਅਦਾ ਨਾ ਕੀਤਾ ਤਾਂ ਵਾਹਨ ਹੋਵੇਗਾ ਜ਼ਬਤ, ਪੰਜਾਬ 'ਚ ਨਵੇਂ ਹੁਕਮ ਜਾਰੀ

Thursday, May 14, 2026 - 11:53 AM (IST)

ਚਲਾਨ ਅਦਾ ਨਾ ਕੀਤਾ ਤਾਂ ਵਾਹਨ ਹੋਵੇਗਾ ਜ਼ਬਤ, ਪੰਜਾਬ 'ਚ ਨਵੇਂ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਪੰਜਾਬ ਰਾਜ ਵਿਚ ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਆਰ.ਟੀ.ਓ, ਦਫਤਰ ਅਤੇ ਟਰੈਫਿਕ ਪੁਲਸ ਵੱਲੋਂ ਚਲਾਨ ਕੀਤੇ ਜਾਂਦੇ ਹਨ। ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਸੈਕਸ਼ਨ 167 ਤਹਿਤ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਾ ਕਰਨ ਦੀ ਸੂਰਤ ਵਿਚ ਟਰਾਂਸਪੋਰਟ ਵਿਭਾਗ ਵਲੋਂ ਵਹੀਕਲਾਂ ਨੂੰ ਬਲੈਕ ਲਿਸਟ ਕਰ ਦਿੱਤਾ ਜਾਂਦਾ ਹੈ, ਇਹ ਜਾਣਕਾਰੀ ਸਹਾਇਕ ਰਿਜਨਲ ਟਰਾਂਸਪੋਰਟ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਜਸਵਿੰਦਰ ਸਿੰਘ ਵੱਲੋਂ ਸਾਂਝੀ ਕੀਤੀ ਗਈ।

ਇਹ ਵੀ ਪੜ੍ਹੋ : 12ਵੀਂ ਦੇ ਨਤੀਜਿਆਂ 'ਚ ਰਚਿਆ ਗਿਆ ਇਤਿਹਾਸ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ, ਤਿੰਨਾਂ ਦੇ 500 'ਚੋਂ 500 ਅੰਕ

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਹੀਕਲ ਬਲੈਕ ਲਿਸਟ ਹੋਣ ’ਤੇ ਸਬੰਧਤ ਵਹੀਕਲ ਮਾਲਕ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸੇਵਾ ਜਿਵੇਂ ਕਿ ਬੀਮਾ, ਪ੍ਰਦੂਸ਼ਣ, ਪਾਸਿੰਗ, ਟਰਾਂਸਫਰ ਆਦਿ ਦਾ ਲਾਭ ਨਹੀਂ ਲੈ ਸਕਦਾ ਅਤੇ ਚਲਾਨ ਦਾ ਭੁਗਤਾਨ ਨਾ ਕਰਨ ਦੀ ਸੂਰਤ ਵਿਚ ਮੋਟਰ ਵਹੀਕਲ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਟਰਾਂਸਪੋਰਟ/ਪੁਲਸ ਵਿਭਾਗ ਵੱਲੋਂ ਵਹੀਕਲ ਨੂੰ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਸਬੰਧਤ ਵਹੀਕਲ ਮਾਲਕਾਂ ਨੂੰ ਅਪੀਲ ਕੀਤੀ ਕਿ ਆਪਣੇ ਵਹੀਕਲਾਂ ਦੇ ਚਲਾਨ ਦੀ ਰਕਮ ਆਰ.ਟੀ.ਓ, ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਤੁਰੰਤ ਜਮ੍ਹਾਂ ਕਰਵਾਈ ਤਾਂ ਜੋ ਕਿਸੇ ਕਿਸਮ ਦੀ ਕਾਨੂੰਨੀ ਕਾਰਵਾਈ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ : ਡਿਫਾਲਟਰਾਂ ਨੂੰ ਲੈ ਕੇ ਪਾਵਰਕਾਮ ਦਾ ਸਖ਼ਤ ਕਦਮ, ਪੰਜਾਬ ਦੇ ਇਨ੍ਹਾਂ ਬਿਜਲੀ ਕੁਨੈਕਸ਼ਨਾਂ ਨੂੰ ਦਿੱਤਾ ਇਕ ਹਫਤੇ ਦਾ ਸਮਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News