ਪੰਜਾਬ ''ਚ ਵਧਿਆ ਟੈਕਸ! ਨਵੀਂ ਗੱਡੀ ਖਰੀਦਣ ''ਤੇ ਹੋਵੇਗਾ ਵਾਧੂ ਖਰਚਾ (ਵੀਡੀਓ)
Thursday, Aug 22, 2024 - 10:09 AM (IST)
ਲੁਧਿਆਣਾ (ਵੈੱਬ ਡੈਸਕ): ਨਵੀਂ ਗੱਡੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਵੱਡੀ ਖ਼ਬਰ ਆਈ ਹੈ। ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਨਵੇਂ ਵਾਹਨ ਖਰੀਦਣ ਵਾਲੇ ਲੋਕਾਂ 'ਤੇ ਟੈਕਸ ਵਧਾ ਦਿੱਤਾ ਹੈ। ਨਵੀਂ ਟੈਕਸ ਸਲੈਬ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਵੇਗੀ। ਹੁਣ ਨਵੇਂ 2 ਪਹੀਆ ਵਾਹਨ ਜਿਸ ਦੀ ਕੀਮਤ ਇਕ ਲੱਖ ਰੁਪਏ ਤੋਂ ਘੱਟ ਹੈ, ਦੀ ਆਰ.ਸੀ. ਬਣਵਾਉਣ ਲਈ 7.5 ਫੀਸਦੀ ਮੋਟਰ ਵਹੀਕਲ ਟੈਕਸ ਵਸੂਲਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
ਇਸ ਤੋਂ ਬਾਅਦ 1 ਤੋਂ 2 ਲੱਖ ਰੁਪਏ ਦੇ ਦੋ ਪਹੀਆ ਵਾਹਨਾਂ 'ਤੇ 10 ਫ਼ੀਸਦੀ ਮੋਟਰ ਵਹੀਕਲ ਟੈਕਸ ਵਸੂਲਿਆ ਜਾਵੇਗਾ ਅਤੇ 2 ਲੱਖ ਰੁਪਏ ਤੋਂ ਵੱਧ ਕੀਮਤ ਵਾਲੇ ਦੋ ਪਹੀਆ ਵਾਹਨਾਂ ਤੋਂ 11 ਫ਼ੀਸਦੀ ਮੋਟਰ ਵਹੀਕਲ ਟੈਕਸ ਵਸੂਲਿਆ ਜਾਵੇਗਾ। ਇਸੇ ਤਰ੍ਹਾਂ ਪ੍ਰਾਈਵੇਟ ਚਾਰ ਪਹੀਆ ਵਾਹਨਾਂ 'ਤੇ ਵੀ ਮੋਟਰ ਵਹੀਕਲ ਟੈਕਸ ਵਧਾ ਦਿੱਤਾ ਗਿਆ ਹੈ। 15 ਲੱਖ ਰੁਪਏ ਤੱਕ ਦੀ ਕੀਮਤ ਵਾਲੇ ਚਾਰ ਪਹੀਆ ਵਾਹਨਾਂ 'ਤੇ 9.5 ਫੀਸਦੀ ਦੀ ਦਰ ਨਾਲ ਮੋਟਰ ਵਾਹਨ ਟੈਕਸ ਲਗਾਇਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਬੇਅਦਬੀ ਮਾਮਲੇ 'ਚ ਨਵਾਂ ਮੋੜ! ਅੱਜ ਹੋਣਗੇ ਵੱਡੇ ਖ਼ੁਲਾਸੇ
15 ਤੋਂ 25 ਲੱਖ ਰੁਪਏ ਦੀ ਕੀਮਤ ਵਾਲੇ ਚਾਰ ਪਹੀਆ ਵਾਹਨਾਂ 'ਤੇ 12 ਫ਼ੀਸਦੀ ਅਤੇ 25 ਲੱਖ ਰੁਪਏ ਤੋਂ ਵੱਧ ਕੀਮਤ ਵਾਲੇ ਚਾਰ ਪਹੀਆ ਵਾਹਨਾਂ 'ਤੇ 13 ਫ਼ੀਸਦੀ ਦੀ ਦਰ ਨਾਲ ਮੋਟਰ ਵਾਹਨ ਟੈਕਸ ਵਸੂਲਿਆ ਜਾਵੇਗਾ। ਇਸ ਦੇ ਨਾਲ ਹੀ ਜੋ ਇਕ ਫ਼ੀਸਦੀ ਸੈੱਸ ਪਹਿਲਾਂ ਤੋਂ ਲਗਾਇਆ ਜਾ ਰਿਹਾ ਹੈ, ਉਸ ਦਾ ਵੀ ਭੁਗਤਾਨ ਕਰਨਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਮੋਟਰ ਵਹੀਕਲ ਟੈਕਸ ਦਾ ਭੁਗਤਾਨ ਕਰਨ ਤੋਂ ਬਾਅਦ ਹੀ ਕੋਈ ਪ੍ਰਾਈਵੇਟ ਵਾਹਨ ਦੀ ਟਰਾਂਸਪੋਰਟ ਵਿਭਾਗ ਕੋਲ ਰਜਿਸਟ੍ਰੇਸ਼ਨ ਹੋ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8