ਝਿੰਗੜਾਂ ਦੇ ਖੇਤਾਂ ’ਚੋਂ ਮੋਟਰ ਦੀਆਂ ਤਾਰਾਂ ਚੋਰੀ, ਲੋਹੇ ਦਾ ਦਰਵਾਜ਼ਾ ਵੀ ਪੁੱਟਿਆ
Monday, Nov 02, 2026 - 03:08 PM (IST)
ਔੜ/ਚੱਕਦਾਨਾ (ਛਿੰਜੀ ਲੜੋਆ)-ਇਲਾਕੇ ਵਿਚ ਚੋਰੀ ਦੀਆਂ ਘਟਨਾਵਾਂ ਦਾ ਸਿਲਸਿਲਾ ਜਾਰੀ ਹੈ, ਜਿਸ ਕਾਰਨ ਲੋਕਾਂ ਅਤੇ ਕਿਸਾਨਾਂ ਵਿਚ ਚਿੰਤਾ ਦਾ ਮਾਹੌਲ ਹੈ। ਇਸੇ ਕੜੀ ਵਿਚ ਇਕ ਹੋਰ ਘਟਨਾ ਪਿੰਡ ਝਿੰਗੜਾਂ ਦੇ ਖੇਤਾਂ ਵਿਚੋਂ ਸਾਹਮਣੇ ਆਈ ਹੈ, ਜਿੱਥੇ ਚੋਰਾਂ ਨੇ ਪਾਣੀ ਵਾਲੀ ਮੋਟਰ ਨੂੰ ਨਿਸ਼ਾਨਾ ਬਣਾਉਂਦੇ ਉਸ ਦੀਆਂ ਸਾਰੀਆਂ ਬਿਜਲੀ ਦੀਆਂ ਤਾਰਾਂ ਕੱਟ ਕੇ ਚੋਰੀ ਕਰ ਲਈਆਂ। ਇਸ ਤੋਂ ਇਲਾਵਾ ਮੋਟਰ ਵਾਲੇ ਕਮਰੇ ਨੂੰ ਲੱਗਾ ਲੋਹੇ ਦਾ ਦਰਵਾਜ਼ਾ ਵੀ ਪੁੱਟ ਦਿੱਤਾ ਗਿਆ। ਇਸ ਘਟਨਾ ਕਾਰਨ ਕਿਸਾਨ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਇਸ ਸਬੰਧੀ ਪੀੜਤ ਕਿਸਾਨ ਸੰਦੀਪ ਸਿੰਘ ਸ਼ੇਰਗਿੱਲ ਵਾਸੀ ਝਿੰਗੜਾਂ ਨੇ ਦੱਸਿਆ ਕਿ ਉਹ ਐਤਵਾਰ ਸ਼ਾਮ ਕਰੀਬ 7 ਵਜੇ ਆਪਣੀ ਲੜੋਆ ਜਾਣ ਵਾਲੀ ਸੜਕ ’ਤੇ ਪੈਂਦੇ ਖੇਤਾਂ ਵਾਲੀ ਮੋਟਰ ਦੇ ਕਮਰੇ ਨੂੰ ਜਿੰਦਰਾ ਲਗਾ ਕੇ ਘਰ ਚਲਾ ਗਿਆ ਸੀ। ਜਦੋਂ ਉਹ ਸੋਮਵਾਰ ਸਵੇਰੇ ਮੋਟਰ ’ਤੇ ਪਹੁੰਚਿਆ ਤਾਂ ਉਹ ਹੈਰਾਨ ਰਹਿ ਗਿਆ। ਚੋਰਾਂ ਨੇ ਮੋਟਰ ਵਾਲੇ ਕਮਰੇ ਦਾ ਲੋਹੇ ਦਾ ਦਰਵਾਜ਼ਾ ਪੁੱਟ ਕੇ ਪਾਣੀ ਵਾਲੇ ਚੁਬੱਚੇ ’ਤੇ ਰੱਖਿਆ ਹੋਇਆ ਸੀ ਅਤੇ ਮੋਟਰ ਦੀਆਂ ਸਾਰੀਆਂ ਬਿਜਲੀ ਦੀਆਂ ਤਾਰਾਂ ਵੱਢ ਕੇ ਚੋਰੀ ਕਰ ਲਈਆਂ ਸਨ। ਉਨ੍ਹਾਂ ਦੱਸਿਆ ਕਿ ਪੁੱਟਿਆ ਗਿਆ ਲੋਹੇ ਦਾ ਦਰਵਾਜ਼ਾ ਕਾਫੀ ਭਾਰਾ ਹੋਣ ਕਾਰਨ ਚੋਰ ਉਸ ਨੂੰ ਉੱਥੇ ਹੀ ਛੱਡ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਮਸ਼ਹੂਰ ਪੰਜਾਬ ਦੇ ਇਸ ਇੰਫਲੂਐਂਸਰ 'ਤੇ ਪੁਲਸ ਦੀ ਵੱਡੀ ਕਾਰਵਾਈ
ਕਿਸਾਨ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਵੀ ਆਲੇ-ਦੁਆਲੇ ਦੇ ਖੇਤਾਂ ਵਿਚ ਲੱਗੀਆਂ ਕਈ ਮੋਟਰਾਂ ਤੋਂ ਚੋਰਾਂ ਵੱਲੋਂ ਬਿਜਲੀ ਦੀਆਂ ਤਾਰਾਂ ਚੋਰੀ ਕੀਤੀਆਂ ਗਈਆਂ ਸਨ ਪਰ ਉਸ ਸਮੇਂ ਉਸ ਦੀ ਮੋਟਰ ਹੀ ਬਚੀ ਸੀ। ਹੁਣ ਚੋਰਾਂ ਨੇ ਉਸ ਦੀ ਮੋਟਰ ਨੂੰ ਵੀ ਆਪਣਾ ਨਿਸ਼ਾਨਾ ਬਣਾ ਲਿਆ ਹੈ। ਪੀੜਤ ਕਿਸਾਨ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਖੇਤਾਂ ਵਿਚ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਉਸ ਦੀ ਮੋਟਰ ਤੋਂ ਤਾਰਾਂ ਚੋਰੀ ਕਰਨ ਵਾਲੇ ਚੋਰਾਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪਰਿਵਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
