ਮੋਟਰਸਾਈਕਲ ਚਾਲਕ ਨੇ ਸਾਈਕਲ ਨੂੰ ਮਾਰੀ ਜ਼ੋਰਦਾਰ ਟੱਕਰ, ਇਕ ਦੀ ਮੌਤ

Saturday, Nov 25, 2023 - 06:11 PM (IST)

ਮੋਟਰਸਾਈਕਲ ਚਾਲਕ ਨੇ ਸਾਈਕਲ ਨੂੰ ਮਾਰੀ ਜ਼ੋਰਦਾਰ ਟੱਕਰ, ਇਕ ਦੀ ਮੌਤ

ਬਠਿੰਡਾ (ਜ.ਬ.) : ਭਿਆਨਕ ਹਾਦਸੇ ਦੌਰਾਨ ਸਾਈਕਲ ਸਵਾਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਥਰਮਲ ਪੁਲਸ ਵਲੋਂ ਮੋਟਰਸਾਈਕਲ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜਸਵੀਰ ਸਿੰਘ ਵਾਸੀ ਸਿਵੀਆ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਪਿਤਾ ਨੱਥੂ ਸਿੰਘ ਸਾਈਕਲ ’ਤੇ ਪਿੰਡ ਵੱਲ ਜਾ ਰਿਹਾ ਸੀ।

ਇਸ ਦੌਰਾਨ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਜਰਨੈਲ ਸਿੰਘ (32) ਨੇ ਉਸਦੇ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸਦੇ ਦੇ ਪਿਤਾ ਦੀ ਮੌਤ ਹੋ ਗਈ। ਪੁਲਸ ਵਲੋਂ ਸ਼ਿਕਾਇਤ ਦੇ ਆਧਾਰ ’ਤੇ ਮੋਟਰਸਾਈਕਲ ਸਵਾਰ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਅਦ ਵਿਚ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ।


author

Gurminder Singh

Content Editor

Related News