ਮੋਟਰਸਾਈਕਲ ਸਵਾਰ ਭਰਾਵਾਂ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ

Monday, Apr 05, 2021 - 04:35 PM (IST)

ਮੋਟਰਸਾਈਕਲ ਸਵਾਰ ਭਰਾਵਾਂ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ

ਸਾਦਿਕ (ਪਰਮਜੀਤ)- ਬੀਤੀ ਰਾਤ ਸਾਦਿਕ-ਮੁਕਤਸਰ ਸੜਕ ’ਤੇ ਮੋਟਰਸਾੲਕੀਲ ਅਤੇ ਜੀਪ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਗੁਰਦਿੱਤ ਸਿੰਘ ਵਾਸੀ ਸਾਦਿਕ ਤੇ ਲਵਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਸਾਦਿਕ ਜੋ ਕਿ ਮਾਮੇ-ਭੂਆ ਦੇ ਪੁੱਤਰ ਵੀ ਹਨ, ਮੋਟਰਸਾਈਕਲ ’ਤੇ ਜਾ ਰਹੇ ਸਨ ਕਿ ਸਾਹਮਣੇ ਤੋਂ ਆ ਰਹੀ ਜੀਪ ਨਾਲ ਸਿੱਧੀ ਟੱਕਰ ਹੋ ਗਈ। ਇਸ ਦੌਰਾਨ ਦੋਵੇਂ ਨੌਜਵਾਨ ਸਖ਼ਤ ਫੱਟੜ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਏ. ਐੱਸ. ਆਈ. ਚਰਨਜੀਤ ਸਿੰਘ ਮੌਕੇ ’ਤੇ ਪੁੱਜੇ ’ਤੇ ਜ਼ਖਮੀਆਂ ਨੂੰ 108 ਐਬੂਲੈਂਸ ਬੁਲਾ ਕੇ ਦੋਵਾਂ ਨੂੰ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਭੇਜਿਆ ਗਿਆ, ਜਿਥੇ ਡਾਕਟਰਾਂ ਨੇ ਗੁਰਪ੍ਰੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।

ਇਸ ਦੌਰਾਨ ਦੂਜਾ ਨੌਜਵਾਨ ਜਿਸ ਦੀ ਲੱਤ ਟੁੱਟ ਗਈ ਅਤੇ ਸਿਰ ਵਿਚ ਵੀ ਗੰਭੀਰ ਸੱਟ ਲੱਗੀ ਹੈ, ਉਕਤ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਧਰ ਸਾਦਿਕ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਕਰਾਉਣ ਲਈ ਭੇਜ ਦਿੱਤਾ ਹੈ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਬਲਦੇਵ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸਾਦਿਕ ਖ਼ਿਲਾਫ਼ ਧਾਰਾ 304 ਏ, 427, 279 ਤਹਿਤ ਕੇਸ ਦਰਜ ਕੀਤਾ ਗਿਆ ਹੈ ਪਰ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।


author

Gurminder Singh

Content Editor

Related News