ਕਾਰ ਤੇ ਮੋਟਰਸਾਈਕਲ ਦੀ ਟੱਕਰ ''ਚ 1 ਦੀ ਮੌਤ, 2 ਗੰਭੀਰ ਜਖ਼ਮੀ

Thursday, Dec 07, 2017 - 04:03 PM (IST)

ਬਟਾਲਾ (ਸੈਂਡੀ) - ਬੀਤੀ ਰਾਤ ਅੰਮ੍ਰਿਤਸਰ ਰੋਡ ਤੇ ਪਿੰਡ ਘਸੀਟਪੁਰਾ ਦੇ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ 1 ਵਿਅਕਤੀ ਦੀ ਮੌਤ ਹੋਦ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। 
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਸ਼ੇਖੂਪੁਰ ਦੇ ਇੰਚਾਰਜ ਏ. ਐੱਸ. ਆਈ ਰਜਿੰਦਰਪਾਲ ਨੇ ਦੱਸਿਆ ਕਿ ਅਮਰਜੀਤ ਸਿੰਘ ਵਾਸੀ ਨੌਸਹਿਰਾ ਮੱਝਾ ਸਿੰਘ ਜੋ ਬੀਤੀ ਰਾਤ ਦਰਬਾਰ ਸਾਹਿਬ ਤੋਂ ਮੱਥਾ ਟੇਕ ਤੇ ਆਪਣੀ ਪਤਨੀ ਅਤੇ ਬੇਟੀ ਨਾਲ ਕਾਰ ’ਚ ਵਾਪਸ ਘਰ ਆ ਰਹੇ ਸੀ, ਕਿ ਜਦੋਂ ਉਹ ਪਿੰਡ ਘਸੀਟਪੁਰਾ ਨਜ਼ਦੀਕ ਪਹੁੰਚੇ ਤਾਂ ਅੱਗੋਂ ਆ ਰਹੇ ਇੱਕ ਮੋਟਰਸਾਈਕਲ ਨਾਲ ਟੱਕਰ ਹੋ ਗਈ। ਜਿਸ ਕਾਰਨ ਮੋਟਰਸਾਈਕਲ ਸਵਾਰ ਗਗਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਸੰਧੂ ਕਲੋਨੀ ਦੀ ਮੌਤ ਹੋ ਗਈ ਤੇ ਕਾਰ ਸਵਾਰ ਪਤੀ ਪਤਨੀ ਜਖ਼ਮੀ ਹੋ ਗਏ। ਜਿੰਨ੍ਹਾਂ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਏ. ਐੱਸ. ਆਈ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਬਲਵਿੰਦਰ ਸਿੰਘ ਦੇ ਬਿਆਨਾਂ ’ਤੇ ਕਾਰ ਡਰਾਇਵਰ ਅਮਰਜੀਤ ਸਿੰਘ ਦੇ ਖਿਲਾਫ਼ ਕੇਸ ਦਰਜ ਕਰ ਦਿੱਤਾ ਗਿਆ। 


Related News