ਆਵਾਰਾ ਪਸ਼ੂ ''ਚ ਵੱਜਿਆ ਮੋਟਰਸਾਈਕਲ, ਪਸ਼ੂ ਤੇ ਚਾਲਕ ਦੀ ਮੌਤ

02/12/2018 3:11:41 AM

ਫਗਵਾੜਾ, (ਰੁਪਿੰਦਰ ਕੌਰ)- ਨੈਸ਼ਨਲ ਹਾਈਵੇ 'ਤੇ ਪਿੰਡ ਸਪਰੋਡ ਨਜ਼ਦੀਕ ਅੱਜ ਇਕ ਮੋਟਰਸਾਈਕਲ ਸਵਾਰ ਤੇ ਇਕ ਆਵਾਰਾ ਪਸ਼ੂ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਤੇ ਆਵਾਰਾ ਪਸ਼ੂ ਦੀ ਮੌਕੇ 'ਤੇ ਮੌਤ ਹੋ ਗਈ।ਮੋਟਰਸਾਈਕਲ ਸਵਾਰ ਨੌਜਵਾਨ ਦੀ ਪਛਾਣ ਵਿਕਰਮ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਇਤਲਾਹ ਦੇ ਦਿੱਤੀ ਹੈ।