ਬੈਲੇਰੋ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਦੀ ਮੌਤ, ਮਾਮਲਾ ਦਰਜ

Wednesday, Sep 30, 2020 - 05:28 PM (IST)

ਬੈਲੇਰੋ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਦੀ ਮੌਤ, ਮਾਮਲਾ ਦਰਜ

ਫਿਰੋਜ਼ਪੁਰ (ਆਨੰਦ) : ਨੈਸ਼ਨਲ ਹਾਈਵੇ ਮੁੱਦਕੀ ਵਿਖੇ ਬੈਲੇਰੋ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਘੱਲਖੁਰਦ ਦੀ ਪੁਲਸ ਨੇ ਕਾਰ ਚਾਲਕ ਖ਼ਿਲਾਫ਼ 304-ਏ, 279, 427 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੁੱਚਾ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਰਾਜੋ ਕੇ ਥਾਣਾ ਖਾਲੜਾ ਜ਼ਿਲ੍ਹਾ ਤਰਨਤਾਰਨ ਨੇ ਦੱਸਿਆ ਕਿ ਬੀਤੀ 28 ਸਤੰਬਰ 2020 ਦੀ ਸਵੇਰ ਉਸ ਦਾ ਭਰਾ ਸਵਰਨ ਸਿੰਘ (45) ਪੁੱਤਰ ਮੇਜਰ ਸਿੰਘ ਜੋ ਬਠਿੰਡਾ ਤੋਂ ਆਪਣੇ ਮੋਟਰਸਾਈਕਲ ਤੇ ਕਿਸੇ ਰਿਸ਼ਤੇਦਾਰ ਨੂੰ ਮਿਲ ਕੇ ਵਾਪਸ ਆਪਣੇ ਪਿੰਡ ਨੂੰ ਜਾ ਰਹੇ ਸੀ ਤਾਂ ਜਦ ਉਹ ਨੈਸ਼ਨਲ ਹਾਈਵੇ ਮੁੱਦਕੀ ਤੋਂ ਥੋੜ੍ਹਾ ਅੱਗੇ ਦੋਸ਼ੀ ਸੁਖਦੀਪ ਸਿੰਘ ਉਰਫ ਨਿੱਕਾ ਪੁੱਤਰ ਹੰਸ ਰਾਜ ਵਾਸੀ ਮੋਹਕਮ ਸਿੰਘ ਵਾਲਾ ਨੇ ਬੈਲੇਰੋ ਗੱਡੀ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਸਵਰਨ ਸਿੰਘ ਦੇ ਮੋਟਰਸਾਈਕਲ ਵਿਚ ਮਾਰੀ। 

ਇਸ ਹਾਦਸੇ ਵਿਚ ਸਵਰਨ ਸਿੰਘ ਦੀ ਸੱਟਾਂ ਜ਼ਿਆਦਾ ਲੱਗਣ ਕਰਕੇ ਮੌਤ ਹੋ ਗਈ ਅਤੇ ਮੋਟਰਸਾਈਕਲ ਵੀ ਨੁਕਸਾਨਿਆ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Gurminder Singh

Content Editor

Related News